Punjab

‘ਸੀ.ਐੱਮ. ਦੀ ਯੋਗਸ਼ਾਲਾ’ ਯੋਜਨਾ ਨੂੰ ਜਬਰਦਸਤ ਲੋਕ ਸਮਰਥਨ ਮਿਲਿਆ !

ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਸੀ.ਐੱਮ. ਦੀ ਯੋਗਸ਼ਾਲਾ’ ਯੋਜਨਾ ਨੂੰ ਸੰਗਰੂਰ ਜ਼ਿਲ੍ਹੇ ਵਿੱਚ ਜਬਰਦਸਤ ਲੋਕ ਸਮਰਥਨ ਮਿਲ ਰਿਹਾ ਹੈ।
ਸੰਗਰੂਰ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਸੀ.ਐੱਮ. ਦੀ ਯੋਗਸ਼ਾਲਾ’ ਯੋਜਨਾ ਨੂੰ ਸੰਗਰੂਰ ਜ਼ਿਲ੍ਹੇ ਵਿੱਚ ਜਬਰਦਸਤ ਲੋਕ ਸਮਰਥਨ ਮਿਲ ਰਿਹਾ ਹੈ। ਜ਼ਿਲ੍ਹੇ ਦੀਆਂ ਸਾਰੀਆਂ ਸਬ-ਡਵੀਜ਼ਨਾਂ ਦੇ ਸ਼ਹਿਰੀ ਅਤੇ ਪਿੰਡਾਂ ਵਾਲੇ ਇਲਾਕਿਆਂ ਵਿੱਚ ਹਰ ਰੋਜ਼ ਯੋਗ ਟ੍ਰੇਨਿੰਗ ਕੈਂਪ ਲਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਦਰਮਿਆਨੇ ਤੌਰ ਉੱਤੇ 7 ਤੋਂ 8 ਹਜ਼ਾਰ ਲੋਕ ਭਾਗ ਲੈ ਕੇ ਲਾਭ ਪ੍ਰਾਪਤ ਕਰ ਰਹੇ ਹਨ।
ਇਸ ਪ੍ਰੋਜੈਕਟ ਦੇ ਸੰਗਰੂਰ ਕੋਆਰਡੀਨੇਟਰ ਨਿਰਮਲ ਸਿੰਘ ਨੇ ਦੱਸਿਆ ਕਿ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਕੈਂਪ ਰਿਹਾਇਸ਼ੀ ਇਲਾਕਿਆਂ ਦੇ ਨੇੜਲੇ ਸਾਂਝੇ ਸਥਾਨਾਂ ‘ਤੇ ਲਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਵਿੱਚ ਵੱਖ-ਵੱਖ ਉਮਰਾਂ ਦੇ ਲੋਕ ਵੱਡੀ ਗਿਣਤੀ ਵਿੱਚ ਭਾਗ ਲੈ ਕੇ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਹਾਸਲ ਕਰ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਸੁੱਖਮ ਵਿਆਯਮ, ਸਥੂਲ ਵਿਆਯਮ, ਆਸਨ, ਧਿਆਨ, ਪ੍ਰਾਣਾਯਾਮ ਆਦਿ ਰਾਹੀਂ ਸਰਵਾਈਕਲ, ਪਿੱਠ ਦਰਦ, ਚਿੰਤਾ, ਜੋੜਾਂ ਦੇ ਦਰਦ, ਮੋਟਾਪਾ, ਹਾਈ ਅਤੇ ਲੋ ਬਲੱਡ ਪ੍ਰੈਸ਼ਰ ਵਰਗੀਆਂ ਬਿਮਾਰੀਆਂ ਤੋਂ ਛੁਟਕਾਰਾ ਮਿਲ ਰਿਹਾ ਹੈ। ਨਿਰਮਲ ਸਿੰਘ ਨੇ ਇਹ ਵੀ ਦੱਸਿਆ ਕਿ ਇਹ ਯੋਗਸ਼ਾਲਾ ਸੰਗਰੂਰ ਦੇ ਨਾਲ-ਨਾਲ ਸੁਨਾਮ, ਲਹਿਰਾ, ਦਿਡ਼ਬਾ, ਮੂਨਕ, ਖਨੌਰੀ, ਭਵਾਨੀਗੜ੍ਹ ਅਤੇ ਧੂਰੀ ਵਿੱਚ ਵੀ ਚਲਾਈ ਜਾ ਰਹੀ ਹੈ।

Related posts

ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਵੋਟਰ ਸੂਚੀਆਂ ਸਬੰਧੀ 24 ਤੱਕ ਦਾਇਰ ਕੀਤੇ ਜਾ ਸਕਦੈ ਦਾਅਵੇ ਤੇ ਇਤਰਾਜ਼

admin

ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਗਿਆ

admin

ਖ਼ਾਲਸਾ ਸਾਜਨਾ ਦਿਵਸ ਦੇ ਸਬੰਧ ’ਚ ਅੰਤਰ-ਕਾਲਜ ਸੁੰਦਰ ਦਸਤਾਰ ਮੁਕਾਬਲੇ ਕਰਵਾਏ ਗਏ

admin