Punjab

‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਮੂਲੋਵਾਲ ਦੇ ਸਰਕਾਰੀ ਸਕੂਲ ਨਵੀਨੀਕਰਨ ਤੋਂ ਬਾਅਦ ਲੋਕ ਅਰਪਿਤ

ਪੰਜਾਬ ਸਰਕਾਰ ਵੱਲੋਂ ਚਲਾਈ ਗਈ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਅੱਜ ਵਿਧਾਨ ਸਭਾ ਹਲਕਾ ਧੂਰੀ ਦੇ ਦੋ ਸਰਕਾਰੀ ਸਕੂਲਾਂ ਨੂੰ ਨਵੀਨੀਕਰਨ ਤੋਂ ਬਾਅਦ ਲੋਕ ਅਰਪਿਤ ਕੀਤਾ ਗਿਆ।
ਧੂਰੀ – ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਗਈ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਅੱਜ ਵਿਧਾਨ ਸਭਾ ਹਲਕਾ ਧੂਰੀ ਦੇ ਦੋ ਸਰਕਾਰੀ ਸਕੂਲਾਂ ਨੂੰ ਨਵੀਨੀਕਰਨ ਤੋਂ ਬਾਅਦ ਲੋਕ ਅਰਪਿਤ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਅਤੇ ਚੇਅਰਮੈਨ ਰਾਜਵੰਤ ਸਿੰਘ ਘੁੱਲ੍ਹੀ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂਲੋਵਾਲ ਦੀ 14.2 ਲੱਖ ਰੁਪਏ ਨਾਲ ਬਣਨ ਵਾਲੀ ਸਾਇੰਸ ਲੈਬ ਅਤੇ 40 ਲੱਖ ਰੁਪਏ ਦੀ ਲਾਗਤ ਵਾਲੀ ਚਾਰ-ਦਿਵਾਰੀ ਅਤੇ ⁠ਸਰਕਾਰੀ ਪ੍ਰਾਇਮਰੀ ਸਕੂਲ ਮੂਲੋਵਾਲ ਦੇ ਦੋ ਕਲਾਸ-ਰੂਮ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਅਰਪਿਤ ਕੀਤੇ ਗਏ।
ਇਸ ਮੌਕੇ ਚੇਅਰਮੈਨ ਢਿੱਲੋਂ ਅਤੇ ਚੇਅਰਮੈਨ ਘੁੱਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਸੂਬੇ ਦੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਇਤਿਹਾਸਿਕ ਫੈਸਲੇ ਕੀਤੇ ਜਾ ਰਹੇ ਹਨ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਆਧੁਨਿਕ ਢੰਗ ਤਰੀਕਿਆਂ ਨਾਲ ਸਿੱਖਿਆ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਬੁਰੀ ਤਰ੍ਹਾਂ ਅਣਗੌਲਿਆਂ ਕੀਤਾ ਗਿਆ, ਜਿਸ ਕਾਰਨ ਆਮ ਵਿਅਕਤੀ ਆਪਣੇ ਬੱਚੇ ਸਰਕਾਰੀ ਸਕੂਲਾਂ ਦੀ ਥਾਂ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਾਉਣ ਲੱਗ ਪਏ, ਜਿਸ ਨਾਲ ਸਰਕਾਰੀ ਸਕੂਲਾਂ ਅੰਦਰ ਵਿਦਿਆਰਥੀਆਂ ਦੀ ਗਿਣਤੀ ਨਾ ਮਾਤਰ ਰਹਿ ਗਈ। ਉਹਨਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਤਰਜ਼ ‘ਤੇ ਅਤਿ ਆਧੁਨਿਕ ਸਹੂਲਤਾਂ ਮੁਹਈਆ ਕਰਵਾਉਣੀਆਂ ਸ਼ੁਰੂ ਕੀਤੀਆਂ, ਜਿਨ੍ਹਾਂ ਸਦਕਾ ਅੱਜ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੱਖ-ਵੱਖ ਖੇਤਰਾਂ ਵਿੱਚ ਉੱਚੀਆਂ ਮੱਲਾਂ ਮਾਰ ਰਹੇ ਹਨ।

Related posts

ਪਾਣੀ ਲਈ ਪੰਜਾਬ-ਹਰਿਆਣਾ ਆਹਮੋ-ਸ੍ਹਾਮਣੇ: ਮਾਮਲਾ ਕੇਂਦਰ ਦਰਬਾਰ ਵਿੱਚ ਪੁੱਜਾ !

admin

ਕੈਨੇਡੀਅਨ ਚੋਣਾਂ ਦੇ ਵਿੱਚ ਖਾਲਸਾ ਕਾਲਜ ਦੇ ਸਾਬਕਾ ਵਿਦਿਆਰਥੀਆਂ ਦੀ ਜਿੱਤ ’ਤੇ ਖੁਸ਼ੀ ਦਾ ਪ੍ਰਗਟਾਵਾ

admin

ਕੈਨੇਡਾ ‘ਚ ਆਮ ਆਦਮੀ ਪਾਰਟੀ ਦੇ ਆਗੂ ਦੀ ਧੀ ਦੀ ਸ਼ੱਕੀ ਹਲਾਤਾਂ ’ਚ ਮੌਤ

admin