Punjab

ਗੁਰਦਾਸਪੁਰ ਜ਼ਿਲ੍ਹੇ ’ਚ ਅਗਲੇ ਹੁਕਮਾਂ ਤੱਕ ਲਾਗੂ ਰਹੇਗਾ ਬਲੈਕ ਆਊਟ

ਗੁਰਦਾਸਪੁਰ ਜ਼ਿਲ੍ਹੇ ’ਚ ਬਲੈਕ ਆਊਟ ਰਾਤ 9 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਰਹੇਗਾ।

ਗੁਰਦਾਸਪੁਰ ਦੇ ਡੀਸੀ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ ਹਨ। ਜਿਸ ਮੁਤਾਬਿਕ ਜ਼ਿਲ੍ਹੇ ’ਚ ਬਲੈਕ ਆਊਟ ਰਾਤ 9 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਰਹੇਗਾ। ਹਾਲਾਂਕਿ ਇਹ ਹੁਕਮ ਗੁਰਦਾਸਪੁਰ ਕੇਂਦਰੀ ਜੇਲ੍ਹ ਅਤੇ ਹਸਪਤਾਲਾਂ ਲਈ ਜਾਰੀ ਨਹੀਂ ਰਹਿਣਗੇ। ਭਾਰਤ ਤੇ ਪਾਕਿਸਤਾਨ ਵਿੱਚ ਚਲ ਰਹੇ ਤਣਾਅ ਦੇ ਮੱਦੇਨਜ਼ਰ ਪੰਜਾਬ ਦੇ 2 ਜ਼ਿਲ੍ਹਿਆਂ ਵਿੱਚ ਅਗਲੇ ਹੁਕਮਾਂ ਤੱਕ ਬਲੈਕ ਆਊਟ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਭਾਰਤ -ਪਾਕਿਸਤਾਨ ਵਿਚਾਲੇ ਵੱਧ ਰਿਹਾ ਤਣਾਅ ਨੂੰ ਲੈ ਕੇ ਬੀਡੀਪੀਓ ਅਜਨਾਲਾ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਤਹਿਸੀਲ ਅਜਨਾਲਾ ਦੇ ਬੀਡੀਪੀਓ ਨੇ ਇਸ ਸਬੰਧੀ ਹੁਕਮ ਜਾਰੀ ਕਰਦਿਆਂ ਕਿਹਾ ਕਿ ਰੋਜ਼ਾਨਾ ਸ਼ਾਮ 6:30 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਜ਼ਿਲ੍ਹੇ ਅੰਦਰ ਪੂਰਨ ਤੌਰ ਉਤੇ ਬਲੈਕ ਆਊਟ ਰਹੇਗਾ।

ਇਸ ਤੋਂ ਇਲਾਵਾ ਜ਼ਿਲ੍ਹਾ ਗੁਰਦਾਸਪੁਰ ਵਿੱਚ ਵੀ ਅਗਲੇ ਹੁਕਮਾਂ ਤੱਕ ਬਲੈਕ ਆਊਟ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਨੇ ਭਾਰਤ ਤੇ ਪਾਕਿਸਤਾਨ ਵਿੱਚ ਚਲ ਰਹੇ ਤਣਾਅ ਦੇ ਮੱਦੇਨਜ਼ਰ ਭਾਰਤ ਸਰਕਾਰ ਅਤੇ ਪੰਜਾਬ ਦੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਡਿਫੈਸ ਐਕਟ 1968 ਤਹਿਤ ਅਪਾਤਕਲੀਨ ਸਥਿਤੀ ਨਾਲ ਨਜਿੱਠਣ ਲਈ ਅੱਜ ਤੋਂ ਅਗਲੇ ਹੁਕਮਾਂ ਤੱਕ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਜ਼ਿਲ੍ਹੇ ਅੰਦਰ ਪੂਰਨ ਤੌਰ ਉਤੇ ਬਲੈਕ ਆਊਟ ਰਹੇਗਾ।

Related posts

ਗੁਰਮੀਤ ਰਾਮ ਰਹੀਮ 16ਵੀਂ ਵਾਰ ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਆਇਆ

admin

ਨਗਰ ਨਿਗਮ ਚੋਣਾਂ : ਅੱਜ 7,555 ਉਮੀਦਵਾਰਂ ਦੀ ਕਿਸਮਤ ਅਜ਼ਮਾਈ ਕਰਨਗੇ !

admin

ਮਨੁੱਖ ਨਾਸਤਿਕ ਕਿਵੇਂ ਬਣਿਆ ?

admin