Punjab

ਮਜੀਠਾ ‘ਚ ਜ਼ਹਿਰੀਲੀ ਸ਼ਰਾਬ ਨਾਲ ਹੁਣ ਤੱਕ 20 ਲੋਕਾਂ ਦੀ ਮੌਤ !

ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਮੰਗਲਵਾਰ ਨੂੰ ਅੰਮ੍ਰਿਤਸਰ ਦੇ ਪਿੰਡ ਮਰਾੜੀ ਕਲਾਂ ਦੇ ਇੱਕ ਗੁਰਦੁਆਰੇ ਵਿੱਚ ਨਾਜਾਇਜ਼ ਸ਼ਰਾਬ ਦੇ ਦੁਖਾਂਤ ਦੇ ਪੀੜਤਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਦੌਰਾਨ ਇੱਕ ਬਜ਼ੁਰਗ ਔਰਤ ਦੀ ਮਦਦ ਕਰਦੇ ਹੋਏ। (ਫੋਟੋ: ਏ ਐਨ ਆਈ)

ਅੰਮ੍ਰਿਤਸਰ ਜ਼ਿਲ੍ਹੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 20 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਤਿੰਨ ਲੋਕਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਸਾਰਿਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਭਾਰਤੀ ਨਿਆਂਇਕ ਜ਼ਾਬਤਾ ਅਤੇ ਆਬਕਾਰੀ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਹੈ ਅਤੇ 10  ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਸੱਤ ਵਿਅਕਤੀਆਂ ਵਿੱਚੋਂ ਪੰਜ ਦੀ ਪਛਾਣ ਮੁੱਖ ਮੁਲਜ਼ਮ ਪ੍ਰਭਜੀਤ ਸਿੰਘ, ਕੁਲਬੀਰ ਸਿੰਘ, ਸਾਹਿਬ ਸਿੰਘ, ਗੁਰਜੰਟ ਸਿੰਘ ਅਤੇ ਨਿੰਦਰ ਕੌਰ ਵਜੋਂ ਹੋਈ ਹੈ। ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।

ਮਜੀਠਾ ਜ਼ਹਿਰੀਲੀ ਸ਼ਰਾਬ ਕਾਂਡ ਮਾਮਲੇ ‘ਚ ਪੰਜਾਬ ਸਰਕਾਰ ਨੇ ਵੱਡਾ ਐਕਸ਼ਨ ਲੈਂਦਿਆਂ ਮਜੀਠਾ ਦੇ DSP ਅਮੋਲਕ ਸਿੰਘ ਤੇ SHO ਅਵਤਾਰ ਸਿੰਘ ਨੂੰ ਸਸਪੈਂਡ ਕੀਤਾ ਗਿਆ ਹੈ। ਅਪਰਾਧੀਆਂ ਵਿਰੁੱਧ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਨੇ ਜ਼ਹਿਰੀਲੀ ਸ਼ਰਾਬ ਵੇਚਣ ਦੇ ਦੋਸ਼ ਵਿੱਚ 7 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਜ਼ਹਿਰੀਲੀ ਸ਼ਰਾਬ ਕਿੱਥੋਂ ਅਤੇ ਕਿਵੇਂ ਆਈ? ਇਹ ਪੰਜਾਬ ਵਿੱਚ 3 ਸਾਲਾਂ ਵਿੱਚ ਚੌਥਾ ਅਜਿਹਾ ਮਾਮਲਾ ਹੈ।

ਪੰਜਾਬ ਦੇ DGP ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੰਮ੍ਰਿਤਸਰ ਦੇ ਮਜੀਠਾ ਵਿਚ ਵਾਪਰੀ ਇਕ ਮੰਦਭਾਗੀ ਘਟਨਾ ਵਿਚ ਨਕਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਦੇ ਦੁਖਦਾਈ ਨੁਕਸਾਨ ਤੋਂ ਬਾਅਦ ਪੰਜਾਬ ਪੁਲਿਸ ਨੇ ਤੁਰੰਤ ਕਾਰਵਾਈ ਕੀਤੀ ਹੈ। ਇਸ ਨਕਲੀ ਸ਼ਰਾਬ ਰੈਕੇਟ ਦੇ ਕਿੰਗਪਿਨ ਅਤੇ ਕਈ ਸਥਾਨਕ ਸ਼ਰਾਬ ਵੇਚਣ ਵਾਲੇ 10 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨਕਲੀ ਸ਼ਰਾਬ ਬਣਾਉਣ ਲਈ ਆਨਲਾਈਨ ਖਰੀਦੇ ਜਾਣ ਤੋਂ ਬਾਅਦ ਈਥਾਨੋਲ ਦੀ ਵਰਤੋਂ ਕੀਤੀ ਗਈ ਤੇ ਪੂਰੀ ਵਿਧੀ ਦਾ ਪਰਦਾਫਾਸ਼ ਕਰਨ ਅਤੇ ਸ਼ਾਮਿਲ ਸਾਰਿਆਂ ਨੂੰ ਨਿਆਂ ਦੇ ਕਟਹਿਰੇ ਵਿਚ ਲਿਆਉਣ ਲਈ ਜਾਂਚ ਜਾਰੀ ਹੈ।

ਪੀੜਤ ਪਰਿਵਾਰ ਦੀ ਇੱਕ ਔਰਤ ਨੇ ਕਿਹਾ ਹੈ ਕਿ ਉਸਦੇ ਪੁੱਤਰ ਨੂੰ ਸ਼ਰਾਬ ਪੀਣ ਤੋਂ ਬਾਅਦ ਉਲਟੀਆਂ ਆਉਣ ਲੱਗ ਪਈਆਂ। ਫਿਰ ਹਸਪਤਾਲ ਲਿਜਾਂਦੇ ਸਮੇਂ ਉਸਦੀ ਮੌਤ ਹੋ ਗਈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਸ ਇਲਾਕੇ ਵਿੱਚ ਨਕਲੀ ਸ਼ਰਾਬ ਦਾ ਕਾਰੋਬਾਰ ਲੰਬੇ ਸਮੇਂ ਤੋਂ ਚੱਲ ਰਿਹਾ ਸੀ ਪਰ ਪ੍ਰਸ਼ਾਸਨ ਨੇ ਕਦੇ ਵੀ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ। ਹੁਣ ਲੋਕਾਂ ਦੀ ਮੌਤ ਤੋਂ ਬਾਅਦ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ ਹੈ ਅਤੇ ਸਬੰਧਤ ਥਾਵਾਂ ‘ਤੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

Related posts

ਅਟਾਰੀ ਬਾਰਡਰ ’ਤੇ ਸੈਲਾਨੀ ਮੁੜ ਵੇਖ ਸਕਣਗੇ ਵਿਸ਼ਵ ਪ੍ਰਸਿੱਧ ਰੀਟੀਰੀਟ ਸੈਰੇਮਨੀ

Bunty

ਪੀ.ਐਸ.ਡੀ.ਐਮ ਵੱਲੋਂ ਉਦਯੋਗਾਂ ਲਈ ਰਾਸ਼ਟਰੀ ਅਪ੍ਰੈਂਟਿਸਸ਼ਿਪ ਪ੍ਰਮੋਸ਼ਨ ਸਕੀਮ ਦੀ ਤਕਨੀਕੀ ਵਰਕਸ਼ਾਪ ਦਾ ਆਯੋਜਨ

Bunty

ਪੰਜਾਬ ਸਰਕਾਰ ਵੱਲੋਂ ਜਲ ਸੰਭਾਲ ਯਤਨਾਂ ਨੂੰ ਹੁਲਾਰਾ ਦੇਣ ਲਈ ਕੁਆਂਟਮ ਪੇਪਰਜ਼ ਲਿਮਟਿਡ ਨਾਲ ਸਮਝੌਤਾ

Bunty