Articles

ਜ਼ਹਿਰੀਲੀ ਸ਼ਰਾਬ ਨਾਲ ਮੌਤਾਂ ’ਚ ਗੁਜਰਾਤ ਤੋਂ ਬਾਅਦ ਪੰਜਾਬ ਦੂਜੇ ਨੰਬਰ ’ਤੇ !

ਜ਼ਹਿਰੀਲੀ ਸ਼ਰਾਬ ਨਾਲ ਮੌਤਾਂ ’ਚ ਗੁਜਰਾਤ ਤੋਂ ਬਾਅਦ ਪੰਜਾਬ ਦੂਜੇ ਨੰਬਰ ’ਤੇ !

ਪੰਜਾਬ ’ਚ ਇੱਕ ਵਾਰ ਫਿਰ ਤੋਂ ਜ਼ਹਿਰੀਲੀ ਸ਼ਰਾਬ ਨੇ ਕਈ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਇਆਹੈ। ਤਾਜਾ ਮਾਮਲਾ ਹੁਣ ਮਜੀਠਾ ਤੋਂ ਸਾਹਮਣੇ ਆਇਆ ਹੈ ਜਿੱਥੇ ਜ਼ਹਿਰੀਲੀ ਸ਼ਰਾਬ ਕਾਰਨ 23 ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ ਅਜੇ ਵੀ ਕਈ ਲੋਕ ਜਿੰਦਗੀ ਅਤੇ ਮੌਤ ਦੀ ਜੰਗ ਹਸਪਤਾਲ ’ਚ ਲੜ ਰਹੇ ਹਨ। ਉੱਥੇ ਹੀ ਜੇਕਰ ਪੰਜਾਬ ’ਚ ਪਿਛਲੇ ਡੇਢ ਦਹਾਕੇ ਦੀ ਗੱਲ ਕਰੀਏ ਤਾਂ ਜ਼ਹਿਰੀਲੀ ਸ਼ਰਾਬ ਕਾਰਨ 167 ਲੋਕਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਮਾਮਲਿਆਂ ਦੇ ਜੇਕਰ ਅੰਕੜਿਆਂ ਦੀ ਗੱਲ ਕੀਤੀ ਜਾਵੇ ਤਾਂ ਹੁਣ ਤੱਕ ਦੇਸ਼ ਭਰ ’ਚ ਜ਼ਹਿਰੀਲੀ ਸ਼ਰਾਬ ਕਾਰਨ 17 ਹਾਦਸੇ ਹੋਏ ਹਨ ਜਿਸ ਕਾਰਨ 2302 ਲੋਕਾਂ ਦੀ ਜਾਨਾਂ ਜਾ ਚੁੱਕੀਆਂ ਹਨ। ਇਨ੍ਹਾਂ ਅੰਕੜਿਆਂ ਦੇ ਮੁਤਾਬਿਕ ਪੰਜਾਬ ਦੂਜੇ ਨੰਬਰ ’ਤੇ ਆਉਂਦਾ ਹੈ ਜਿੱਥੇ ਡੇਢ ਦਹਾਕੇ ’ਚ 157 ਲੋਕਾਂ ਦੀ ਮੌਤ ਹੋਈ ਹੈ।

ਅੰਕੜਿਆਂ ਮੁਤਾਬਿਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੂਬਾ ਗੁਜਰਾਤ ਪਹਿਲੇ ਨੰਬਰ ’ਤੇ ਹੈ ਜਿੱਥੇ ਜ਼ਹਿਰੀਲੀ ਸ਼ਰਾਬ ਕਾਰਨ 200 ਲੋਕਾਂ ਦੀ ਜਾਨ ਚੱਲੀ ਗਈ। ਇਹ ਮਾਮਲਾ ਸਾਲ 1987 ਦਾ ਹੈ। ਉੱਥੇ ਹੀ ਜੇਕਰ ਦੂਜੇ ਨੰਬਰ ’ਤੇ ਆਉਂਦੇ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਕੈਪਟਨ ਸਰਕਾਰ ਸਮੇਂ ਸਾਲ 2020 ਅਗਸਤ ’ਚ 121 ਲੋਕਾਂ ਦੀ ਜਾਨ ਚੱਲੀ ਗਈ ਸੀ ਜਦਕਿ ਮਾਰਚ 2024 ’ਚ ਦਿੜ੍ਹਬਾ ਅਤੇ ਸੁਨਾਮ ’ਚ 20 ਲੋਕਾਂ ਦੀ ਜਾਨ ਗਈ ਸੀ। ਇਸ ਤੋਂ ਇਲਾਵਾ ਮਜੀਠਾ ਸ਼ਰਾਬ ਕਾਂਡ ’ਚ ਹੁਣ ਤੱਕ 21 ਲੋਕਾਂ ਦੀ ਮੌਤ ਹੋ ਚੁੱਕੀ ਹੈ।

Related posts

ਖੇਡ-ਸੰਸਥਾ ਵਲੋਂ ਖੋ-ਖੋ ਨੂੰ 16 ਹੋਰ ਪ੍ਰਮੁੱਖ ਖੇਡਾਂ ਦੇ ਬਰਾਬਰ ਮਾਨਤਾ ਮਿਲੀ !

admin

ਹਰਿਆਣਾ ਵਿੱਚ ਅਧਿਆਪਕਾਂ ਦੀ ਤਬਾਦਲਾ ਨੀਤੀ ਸਰਕਾਰ ਦੇ ਏਜੰਡੇ ‘ਤੇ ਸਭ ਤੋਂ ਹੇਠਾਂ ਕਿਉਂ !

admin

ਭਾਰਤੀ ਰਾਜਨੇਤਾਵਾਂ ਦੇ ਬੱਚੇ ਸਰਕਾਰੀ ਸਕੂਲਾਂ ਵਿੱਚ ਕਿਉਂ ਨਹੀਂ ਪੜ੍ਹਦੇ ?

admin