Punjab

ਗੁਰਦਾਸ ਮਾਨ ਦੇ ਛੋਟੇ ਭਰਾ ਗੁਰਪੰਥ ਮਾਨ ਦਾ ਦੇਹਾਂਤ !

ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਗੁਰਦਾਸ ਮਾਨ ਦੇ ਛੋਟੇ ਭਰਾ ਗੁਰਪੰਥ ਮਾਨ ਦਾ ਦੇਹਾਂਤ ਹੋ ਗਿਆ ਹੈ।

ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਗੁਰਦਾਸ ਮਾਨ ਦੇ ਛੋਟੇ ਭਰਾ ਗੁਰਪੰਥ ਮਾਨ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖਰੀ ਸਾਹ ਲਿਆ। 68 ਸਾਲਾ ਗੁਰਪੰਥ ਮਾਨ ਗੁਰਦੇ ਦੀ ਬਿਮਾਰੀ ਤੋਂ ਪੀੜਤ ਸਨ। ਉਨ੍ਹਾਂ ਨੂੰ ਕੁਝ ਦਿਨ ਪਹਿਲਾਂ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ, ਜਿਸ ਤੋਂ ਬਾਅਦ ਸੋਮਵਾਰ ਨੂੰ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ ਅਤੇ ਉਨ੍ਹਾਂ ਨੂੰ ਤੁਰੰਤ ਫੋਰਟਿਸ ਹਸਪਤਾਲ ਲਿਆਂਦਾ ਗਿਆ। ਉਹ ਲਗਭਗ ਦੋ ਮਹੀਨਿਆਂ ਤੋਂ ਮੁਹਾਲੀ ਦੇ ਇੱਕ ਮਲਟੀ-ਸਪੈਸ਼ਲਿਟੀ ਹਸਪਤਾਲ ਵਿੱਚ ਜ਼ੇਰੇ-ਇਲਾਜ ਸਨ। ਉਨ੍ਹਾਂ ਦੇ ਚਚੇਰੇ ਭਰਾ ਐਡਵੋਕੇਟ ਗੁਰਮੀਤ ਮਾਨ ਦੇ ਦੱਸਣ ਅਨੁਸਾਰ ਗੁਰਪੰਥ ਦੀ ਹਾਲਤ ਵਿੱਚ ਸੁਧਾਰ ਹੋ ਗਿਆ ਸੀ ਅਤੇ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਵੀ ਦੇ ਦਿੱਤੀ ਗਈ ਸੀ ਪਰ ਬੀਤੀ ਸ਼ਾਮ ਉਨ੍ਹਾਂ ਦੀ ਬਿਮਾਰੀ ਕਾਰਨ ਮੌਤ ਹੋ ਗਈ।

ਗਿੱਦੜਬਾਹਾ ਸ਼ਹਿਰ ਦੇ ਵਸਨੀਕ 68 ਸਾਲਾ ਗੁਰਪੰਥ ਇੱਕ ਕਮਿਸ਼ਨ ਏਜੰਟ ਅਤੇ ਕਿਸਾਨ ਸਨ। ਗੁਰਦਾਸ ਮਾਨ ਦੇ ਤਿੰਨ ਭੈਣ-ਭਰਾ ਹਨ। ਗੁਰਪੰਥ ਮਾਨ, ਵੱਡੇ ਭਰਾ ਗੁਰਦਾਸ ਅਤੇ ਉਨ੍ਹਾਂ ਦੀ ਭੈਣ ਦੇ ਵਿਚਕਾਰਲੇ ਭਰਾ ਸਨ। ਗੁਰਪੰਥ ਮਾਨ ਆਪਣੇ ਪਿੱਛੇ ਪਤਨੀ, ਪੁੱਤਰ ਅਤੇ ਧੀ ਛੱਡ ਗਏ ਹਨ। ਉਨ੍ਹਾਂ ਦੇ ਦੋਵੇਂ ਬੱਚੇ ਵਿਦੇਸ਼ ਵਿੱਚ ਵੱਸਦੇ ਹਨ। ਗੁਰਪੰਥ ਮਾਨ ਆਪਣੀ ਪਤਨੀ ਨਾਲ ਗਿੱਦੜਬਾਹਾ ਮੁਕਤਸਰ ਸਾਹਿਬ ਵਿੱਚ ਰਹਿੰਦੇ ਸਨ। ਉਨ੍ਹਾਂ ਦੀ ਮੌਤ ਨਾਲ ਪਰਿਵਾਰ ਅਤੇ ਸਥਾਨਕ ਭਾਈਚਾਰੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਗੁਰਪੰਥ ਮਾਨ ਦੀ ਮੌਤ ਕਾਰਨ ਪੰਜਾਬੀ ਸੰਗੀਤ ਅਤੇ ਫਿਲਮ ਇੰਡਸਟਰੀ ਵਿੱਚ ਸੋਗ ਦੀ ਲਹਿਰ ਹੈ।

Related posts

ਜੰਮੂ-ਕਸ਼ਮੀਰ ਵਿੱਚ ਚਾਰ ਰਾਜ ਸਭਾ ਸੀਟਾਂ ਅਤੇ ਪੰਜਾਬ ਵਿੱਚ ਇੱਕ ਲਈ ਉਪ-ਚੋਣਾਂ ਦਾ ਐਲਾਨ !

admin

ਸੰਦੀਪ ਸਿੰਘ ਦਾ ਕੇਸ ਲੜ ਰਹੇ ਵਕੀਲ ਘੁੰਮਣ ਭਰਾਵਾਂ ‘ਤੇ ਦਬਾਅ ਦੀ ਨੀਤੀ ਨਿੰਦਣਯੋਗ : ਜਥੇਦਾਰ ਗੜਗੱਜ

admin

‘ਭਾਰਤ ’ਚ ਜੈਵਿਕ ਪਸ਼ੂ ਪਾਲਣ- ਮੌਕੇ ਅਤੇ ਚੁਣੌਤੀਆਂ’ ਵਿਸ਼ੇ ’ਤੇ ਰਾਸ਼ਟਰੀ ਵਰਕਸ਼ਾਪ ਆਯੋਜਿਤ !

admin