Punjab

ਵਿਦਿਆਰਥੀਆਂ ਵੱਲੋਂ ਯੂਨੀਵਰਸਿਟੀ ਇਮਤਿਹਾਨਾਂ ’ਚ ਸ਼ਾਨਦਾਰ ਪ੍ਰਾਪਤੀਆਂ !

ਖ਼ਾਲਸਾ ਕਾਲਜ ਆਫ਼ ਲਾਅ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਪ੍ਰੀਖਿਆ ਪਾਸ ਕਰਨ ਵਾਲੇ ਵੱਖ-ਵੱਖ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ।

ਅੰਮ੍ਰਿਤਸਰ – ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਲਏ ਗਏ ਵੱਖ-ਵੱਖ ਇਮਤਿਹਾਨਾਂ ’ਚ ਸ਼ਾਨਦਾਰ ਨਤੀਜੇ ਪ੍ਰਾਪਤ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ  ਰੌਸ਼ਨ ਕੀਤਾ ਹੈ। ਕਾਲਜ ਵਿਦਿਆਰਥੀਆਂ ਦੇ ਸ਼ਾਨਦਾਰ ਨਤੀਜੇ ’ਤੇ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਵਧੀਆ ਨਤੀਜੇ ਹਾਸਲ ਕਰਨ ’ਤੇ ਵਧਾਈ ਦਿੰਦਿਆਂ ਆਪਣੇ ਦਫ਼ਤਰ ਵਿਖੇ ਸਟਾਫ਼ ਦੀ ਹਾਜ਼ਰੀ ’ਚ ਮੂੰਹ ਮਿੱਠਾ ਕਰਵਾਇਆ।

ਇਸ ਸਬੰਧੀ ਡਾ. ਜਸਪਾਲ ਸਿੰਘ ਨੇ ਕਿਹਾ ਕਿ ਬੀ. ਕਾਮ. ਐੱਲ. ਐੱਲ. ਬੀ. (ਪੰਜ ਸਾਲਾ ਕੋਰਸ) ਸਮੈਸਟਰ ਤੀਸਰਾ ਦੇ ਇਮਤਿਹਾਨਾਂ ’ਚੋਂ ਵਿਦਿਆਰਥਣ ਹਿਮਾਂਸ਼ੀ ਨੇ ਕੁਲ 600 ਅੰਕਾਂ ’ਚੋਂ 441 ਅੰਕਾਂ ਨਾਲ ’ਵਰਸਿਟੀ ’ਚੋਂ ਪਹਿਲਾ, ਪਰਨੀਤ ਕੌਰ ਨੇ 428 ਅੰਕਾਂ ਨਾਲ ਤੀਸਰਾ ਅਤੇ ਹਰਮਨਪ੍ਰੀਤ ਕੌਰ ਨੇ 415 ਅੰਕਾਂ ਨਾਲ ਚੌਥਾ ਸਥਾਨ ਹਾਸਲ ਕੀਤਾ। ਉਨ੍ਹਾਂ ਕਿਹਾ ਕਿ ਬੀ. ਕਾਮ. ਐਲ. ਐਲ. ਬੀ. (ਪੰਜ ਸਾਲਾ ਕੋਰਸ) ਸਮੈਸਟਰ 7ਵਾਂ ਦੇ ਇਮਤਿਹਾਨਾਂ ’ਚੋਂ ਨਵਦੀਪ ਕੌਰ ਨੇ 500 ’ਚੋਂ 370 ਅੰਕਾਂ ਨਾਲ’ਵਰਸਿਟੀ ’ਚੋਂ ਪਹਿਲਾ ਅਤੇ ਖੁਸ਼ੀ ਅਰੋੜਾ ਨੇ 364 ਅੰਕ ਨਾਲ ’ਵਰਸਿਟੀ ’ਚੋਂ ਦੂਜਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਹੋਰਨਾਂ ’ਚ ਬੀ. ਕਾਮ. ਐਲ. ਐਲ. ਬੀ. (ਪੰਜ ਸਾਲਾ ਕੋਰਸ) ਸਮੈਸਟਰ ਪਹਿਲਾ ਦੇ ਇਮਤਿਹਾਨਾਂ ’ਚੋਂ ਗੁਰਤਾਜਬੀਰ ਸਿੰਘ ਨੇ 600 ’ਚੋਂ 424 ਅੰਕਾਂ ਨਾਲ ’ਵਰਸਿਟੀ ’ਚੋਂ ਪਹਿਲਾ ਅਤੇ ਸ਼ਾਇਨਪ੍ਰੀਤ ਕੌਰ ਨੇ 421 ਅੰਕਾਂ ਨਾਲ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ ਅਤੇ ਲਗਨ ਦੀ ਸ਼ਲਾਘਾ ਕੀਤੀ। ਉਨ੍ਹਾਂ ਖੁਸ਼ੀ ਦਾ ਇਜਹਾਰ ਕਰਦਿਆਂ ਵਿਦਿਆਰਥੀਆਂ ਨੂੰ ਉਜਵਲ ਭਵਿੱਖ ਲਈ ਹੋਰ ਵੀ ਮਿਹਨਤ ਕਰਕੇ ਕਾਲਜ ਤੇ ਮਾਪਿਆਂ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਾ. ਗੁਨੀਸ਼ਾ ਸਲੂਜਾ, ਡਾ. ਰਾਸ਼ੀਮਾ ਚੰਗੋਤਰਾ, ਡਾ. ਪਵਨਦੀਪ ਕੌਰ, ਪ੍ਰੋ. ਹੇਮਾ ਸਿੰਘ, ਡਾ. ਪੁਰਨਿਮਾ ਖੰਨਾ, ਡਾ. ਦਿਵਯਾ ਸ਼ਰਮਾ, ਪ੍ਰੋ. ਅਨੀਤਾ, ਡਾ. ਸ਼ਿਵਨ ਸਰਪਾਲ, ਪ੍ਰੋ. ਹਰਜੋਤ ਕੌਰ ਅਤੇ ਪ੍ਰੋ. ਸੁਗਮ ਹਾਜ਼ਰ ਸਨ।

Related posts

ਮੁੱਖ-ਮੰਤਰੀ ਵਲੋਂ ਪਵਿੱਤਰ ਨਗਰੀ ਦੇ ਲੋਕਾਂ ਨੂੰ 346.57 ਕਰੋੜ ਰੁਪਏ ਦੇ ਪ੍ਰੋਜੈਕਟ ਸਮਰਪਿਤ !

admin

ਰਾਜੇਵਾਲ ਵਲੋਂ ਪੰਜਾਬ ਸਰਕਾਰ ਨੂੰ ਲੈਂਡ ਪੂਲਿੰਗ ਨੋਟੀਫਿਕੇਸ਼ਨ ਨੂੰ ਫੌਰੀ ਰੱਦ ਕਰਨ ਦੀ ਅਪੀਲ !

admin

ਪੰਜਾਬ ਦੇ ਗਵਰਨਰ ਵੱਲੋਂ ਰੁੱਖ ਲਗਾਉਣ ਸਬੰਧੀ ਵਿਸ਼ਾਲ ਮੁਹਿੰਮ ਦੀ ਸ਼ੁਰੂਆਤ !

admin