Articles

ਗਿਆਰਾਂ ਸਾਲ, ਗਿਆਰਾਂ ਦਿਨ ਕਾਰਗੁਜ਼ਾਰੀ ਕੀ?

ਮੋਦੀ ਜੀ ਦੇ ਸ਼ਬਦਾਂ ਦਾ ਸੰਖੇਪ ਜਾਣੀਏ ਤਾਂ ਉਹ ਇਹ ਕਹਿੰਦੇ ਹਨ ਕਿ ਇਸ ਸਮੇਂ ਵਿੱਚ ਉਹਨਾਂ ਉਹ ਕੰਮ ਕੀਤੇ ਹਨ, ਜਿਹੜੇ (ਆਜ਼ਾਦੀ ਦਿਹਾੜੇ) 15 ਅਗਸਤ 1947 ਜਾਂ (ਗਣਤੰਤਰ ਦਿਹਾੜੇ) 26 ਜਨਵਰੀ 1950 ਤੋਂ ਬਾਅਦ 2014 ਤੱਕ ਕਿਸੇ ਪ੍ਰਧਾਨ ਮੰਤਰੀ ਜਾਂ ਕਿਸੇ ਸਰਕਾਰ ਨੇ ਨਹੀਂ ਕੀਤੇ।
ਲੇਖਕ: ਗੁਰਮੀਤ ਸਿੰਘ ਪਲਾਹੀ

26 ਮਈ 2014 ਨੂੰ ਭਾਜਪਾ ਆਗੂ ਨਰੇਂਦਰ ਮੋਦੀ ਨੇ ਦੇਸ਼ ਭਾਰਤ ਦੇ ਪ੍ਰਧਾਨ ਮੰਤਰੀ ਦੀ ਕੁਰਸੀ ਸੰਭਾਲੀ। ਗਿਆਰਾਂ ਸਾਲ, ਗਿਆਰਾਂ ਦਿਨ ਬੀਤ ਗਏ ਹਨ, ਉਹਨਾ ਨੂੰ ਇਹ ਸ਼ਕਤੀਸ਼ਾਲੀ ਅਹੁਦਾ ਸੰਭਾਲਿਆਂ।

ਮੋਦੀ ਜੀ ਦੇ ਸ਼ਬਦਾਂ ਦਾ ਸੰਖੇਪ ਜਾਣੀਏ ਤਾਂ ਉਹ ਇਹ ਕਹਿੰਦੇ ਹਨ ਕਿ ਇਸ ਸਮੇਂ ਵਿੱਚ ਉਹਨਾਂ ਉਹ ਕੰਮ ਕੀਤੇ ਹਨਜਿਹੜੇ (ਆਜ਼ਾਦੀ ਦਿਹਾੜੇ) 15 ਅਗਸਤ 1947 ਜਾਂ (ਗਣਤੰਤਰ ਦਿਹਾੜੇ) 26 ਜਨਵਰੀ 1950 ਤੋਂ ਬਾਅਦ 2014 ਤੱਕ ਕਿਸੇ ਪ੍ਰਧਾਨ ਮੰਤਰੀ ਜਾਂ ਕਿਸੇ ਸਰਕਾਰ ਨੇ ਨਹੀਂ ਕੀਤੇ। ਉਹਨਾਂ ਤੋਂ ਪਹਿਲਾਂ ਸਾਰੇ ਪ੍ਰਧਾਨ ਮੰਤਰੀਆਂ ਨੇ ਤਾਂ ਦੇਸ਼ ਦੇ ਲੋਕਾਂ ਨੂੰ ਗੁੰਮਰਾਹ ਹੀ ਕੀਤਾ ਹੈਲੋਕਾਂ ਲਈ ਕੋਈ ਕੰਮ ਨਹੀਂ ਕੀਤਾ। ਗਿਆਰਾਂ ਸਾਲਾਂ, ਗਿਆਰਾਂ ਦਿਨਾਂ ਚ ਸਿਰਫ਼ ਉਹਨਾਂ ਨੇ ਹੀ ਦੇਸ਼ ਚ ਵਿਕਾਸ ਦੀਆਂ ਨੇਰ੍ਹੀਆਂ ਲਿਆ ਦਿੱਤੀਆਂ ਹਨ। ਲੋਕਾਂ ਦੇ ਪੈਰ੍ਹਾਂ ਥੱਲੇ ਮੱਖਮਲ ਵਿਛਾ ਦਿੱਤੀ ਹੈ। ਚੱਪਲਾਂ ਵਾਲੇ ਵੀ ਜਹਾਜ਼ੇ ਚੜ੍ਹਾ ਦਿੱਤੇ ਹਨ।

ਦੇਸ਼ ‘ਚ ਅਮੀਰ ਅਤੇ ਵੱਡੇ ਅਮੀਰ 20 ਫ਼ੀਸਦੀ ਹਨਅਤੇ ਬਹੁਤ ਗਰੀਬ 20 ਫ਼ੀਸਦੀ ਹਨ। ਇਹਨਾਂ ਦੋਹਾਂ ਵਰਗਾਂ ਚ ਨਾ-ਬਰਾਬਰੀ ਇੰਨੀ ਵੱਡੀ ਹੈ ਕਿ ਨੇੜ ਭਵਿੱਖ ਵਿੱਚ ਇਹ ਖੱਪਾ ਪੂਰਾ ਹੋਣ ਦੇ ਕੋਈ ਆਸਾਰ ਹੀ ਨਹੀਂ। ਹੇਠਲੇ 20 ਫ਼ੀਸਦੀ ਲੋਕਾਂ ਚ ਡਰ ਦੀ ਭਾਵਨਾ ਹੈਸੁਰੱਖਿਆ ਹੈ। ਦੇਸ਼ ਬਹੁ ਗਿਣਤੀਸੰਪਰਦਾਇਕ ਅਤੇ ਜਾਤੀ ਸੰਘਰਸ਼ ਦਾ ਸਾਹਮਣਾ ਕਰ ਰਿਹਾ ਹੈ। ਨਫ਼ਰਤੀ ਭਾਸ਼ਣ ਅਤੇ ਲਿਖਤਾਂਸਰਕਾਰਾਂ ਤੇ ਪੂੰਜੀਪਤੀਆਂ ‘ਚ ਖੁੱਲਾ ਗੱਠਜੋੜਅਪਰਾਧਿਕ ਰੁਚੀਆਂ ਚ ਵਾਧਾਨਿਆਪਾਲਿਕਾ ਦਾ ਪਤਨਸੰਘੀ ਢਾਂਚੇ ‘ਚ ਤਰੇੜਾਂ ਨਹੀਂ ਦਰਾੜਾਂ ਅਤੇ ਵੱਧ ਰਹੀਆਂ ਹਾਕਮਾਂ ਦੀਆਂ ਡਿਕਟੇਟਰਾਨਾਂ ਰੁਚੀਆਂ ਨੇ ਦੇਸ਼ ਨੂੰ ਤਬਾਹੀ ਕੰਢੇ ਲਿਆ ਖੜਾ ਕੀਤਾ ਹੈ। ਕਿੱਡੀ ਵੱਡੀ ਹੈ ਇਹ ਪ੍ਰਾਪਤੀ ਇੰਨੇ ਵਰ੍ਹਿਆਂ ‘ਚ!

ਸਿਖਰਲੇ ਅਤੇ ਹੇਠਲੇ ਵਰਗਾਂ ਦਾ ਅੰਤਰ ਅਤੇ ਸਿਖਰਲਿਆਂ ਨੂੰ ਬਖ਼ਸ਼ੀਆਂ ਜਾ ਰਹੀਆਂ ਹਕੂਮਤੀ ਸੁਵਿਧਾਵਾਂ ਇਸ ਗੱਲੋਂ ਪ੍ਰਮਾਣਿਤ ਹਨ ਕਿ ਅਹਿਮਦਾਬਾਦ ਅਤੇ ਮੁੰਬਈ ਵਿਚਕਾਰ ਚਲਾਈ ਜਾਣ ਵਾਲੀ ਬੁਲਟ ਟ੍ਰੇਨ ਪ੍ਰਯੋਜਨਾ ਉੱਤੇ 1,08,000 ਕਰੋੜ ਖ਼ਰਚੇ ਜਾਣੇ ਹਨ ਜਦ ਕਿ ਧਨ ਦੀ ਭਾਰੀ ਘਾਟ ਕਾਰਨ ਰੇਲ ਵਿੱਚ ਆਮ ਲੋਕਾਂ ਲਈ ਸੁਵਿਧਾਵਾਂ ਤਹਿਸ਼-ਨਹਿਸ਼ ਹੋਈਆਂ ਪਈਆਂ ਹਨ। 2014 ਤੋਂ 2025 ਵਿਚਕਾਰ 29,970 ਲੋਕ ਰੇਲ ਹਾਦਸਿਆਂ ‘ਚ ਮਾਰੇ ਗਏ ਅਤੇ 30,214 ਜ਼ਖ਼ਮੀ ਹੋਏਇਹ ਦੇਸ਼ ਦੇ ਸਭ ਤੋਂ ਵੱਡੇ ਮਹਿਕਮੇ ‘ਚ ਵਾਪਰਿਆ ਹੈ।

ਦੇਸ਼ ਦੇ ਬਿਹਤਰ ਜੀਵਨ ਦੀ ਕੁੰਜੀਉਸ ਦੇਸ਼ ਦੇ ਨਾਗਰਿਕ ਦੀ ਪ੍ਰਤੀ ਜੀਅ ਆਮਦਨ ਹੈ ਨਾ ਕਿ ਜੀਡੀਪੀ ਦਾ ਆਕਾਰ। ਦੇਸ਼ ਦੀ ਪ੍ਰਤੀ ਜੀਅ ਆਮਦਨ 10 ਸਾਲਾਂ ਵਿੱਚ 1,438 ਅਮਰੀਕੀ ਡਾਲਰ ਤੋਂ 2,711 ਡਾਲਰ ਤੱਕ ਵਧੀ ਅਤੇ ਗਿਆਰਵੇਂ ਸਾਲ ਇਹ 2,878 ਤੱਕ ਪਹੁੰਚੀ। ਇਸ ਲਿਹਾਜ ਨਾਲ ਭਾਰਤ 196 ਦੇਸ਼ਾਂ ਵਿੱਚੋਂ 136ਵੇਂ ਸਥਾਨ ‘ਤੇ ਹੈ। ਵਿਕਸਿਤ ਦੇਸ਼ ਬਣਨ ਲਈ ਕਿਸੇ ਦੇਸ਼ ਦੀ ਆਮਦਨ ਪ੍ਰਤੀ ਜੀਅ  14,000 ਡਾਲਰ ਜ਼ਰੂਰੀ ਹੈ। ਦੇਸ਼ ਦਾ ਆਮ ਨਾਗਰਿਕ ਕਦੋਂ ਇਸ ਆਮਦਨ ਪੱਧਰ ‘ਤੇ  ਪੁੱਜ ਸਕੇਗਾ? ਜਦ ਕਿ ਉਸ ਦੇ ਆਰਥਿਕ ਹਾਲਾਤ ਬਹੁਤ ਪਤਲੇ ਹਨ। ਪਰ ਦੇਸ਼ ਦਾ ਵੱਡਾਵਿਸ਼ੇਸ਼ ਵਰਗ ਵੱਡੀਆਂ ਉਡਾਰੀਆਂ ਭਰ ਰਿਹਾ ਹੈ।

ਪਿਛਲੇ ਦਿਨੀ ਅਖ਼ਬਾਰਾਂ ਦੀਆਂ ਸੁਰਖੀਆਂ ਚ ਇਹ ਖਬਰ ਛਾਈ ਹੋਈ ਹੈ ਕਿ ਭਾਰਤ ਵਿੱਚ ਗਰੀਬੀ ਘੱਟ ਗਈ ਹੈ। ਗਰੀਬੀ ਤੋਂ ਹੇਠਲੇ ਪੱਧਰ ‘ਤੇ ਬਹੁਤ ਘੱਟ ਲੋਕ ਰਹਿ ਗਏ ਹਨ। ਗਰੀਬੀ ਦੇ ਸ਼ਹਿਰਾਂ ‘ਚ ਦਰਸ਼ਨ ਕਰਨੇ ਹੋਣ ਤਾਂ ਮੁੰਬਈ ਚ ਮਰੀਨ ਡਰਾਈਵ ‘ਤੇ ਜਾਓਪਤਾ ਲੱਗ ਜਾਏਗਾ ਕਿ ਦਹਾਕਿਆਂ ਤੋਂ ਇੱਥੇ ਲੋਕ ਬਿਨਾਂ ਛੱਤ ਤੋਂ ਬਸੇਰਾ ਕਰਦੇ ਹਨ। ਬੱਚੀਆਂ ਚੂੜੀਆਂ ਵੇਚ ਕੇ ਗੁਜ਼ਾਰਾ ਕਰਦੀਆਂ ਹਨ ਅਤੇ ਮਸਾਂ ਢਿੱਡ ਭਰਦੀਆਂ ਹਨ।  ਹੈਰਾਨੀ ਵਾਲੀ ਗੱਲ ਹੈ ਕਿ ਕੀ ਇਹ ਗਰੀਬੀ ਨਹੀਂ? ਪਰ ਦੂਜੇ ਪਾਸੇ ਗਗਨ ਚੁੰਬੀ ਇਮਾਰਤਾਂਹਾਈਵੇ ਵੱਧ ਰਹੇ ਹਨ। ਕਿਸ ਵਾਸਤੇ ਤੇ ਕਿਉਂ?

ਯਾਦ ਕਰ ਸਕਦੇ ਹੋ ਕਰੋਨਾ ਕਾਲ ਨੂੰ ਜਦੋਂ ਸ਼ਹਿਰਾਂ ਚੋਂ ਕੰਮ ਕਰਦੇ ਮਜ਼ਦੂਰ ਫੈਕਟਰੀਆਂ ਤੇ ਕਾਰੋਬਾਰ ਬੰਦ ਹੋਣ ਕਾਰਨਪੈਦਲ ਆਪਣੇ ਪਿਛਲੇ ਪਿੰਡਾਂ ਤੱਕ ਚਾਲੇ ਪਾ ਗਏ। ਸਿਰਫ਼ ਮਗਨਰੇਗਾ ਹੀ ਇਕ ਸਕੀਮ ਸੀ, ਜਿਸ ਅਧੀਨ ਇਹ ਕਾਮੇ ਪਿੰਡਾਂ ਚ ਕੰਮ ‘ਤੇ ਲੱਗੇ ਤੇ ਮਜ਼ਦੂਰਾਂ ਪ੍ਰਤੀ ਦਿਨ 250 ਰੁਪਏ ਪ੍ਰਾਪਤ ਕਰ ਸਕੇਉਹ ਵੀ ਸਾਲ ਦੇ 100 ਦਿਨ ਪਰ ਭੁੱਖੇ ਮਰਨੋਂ ਬਚੇ ਰਹੇ। ਇਸ ਕਾਲ ਦੀ ਪ੍ਰਾਪਤੀ ਵੇਖੋਸੈਂਕੜੇ ਹੋਰ ਧਨਾਡ ਅਰਬਪਤੀਆਂ ਦੀ ਲਿਸਟ ਵਿੱਚ ਸ਼ਾਮਿਲ ਹੋ ਗਏ।

ਪਰ ਸਵਾਲ ਹੈ ਕਿ 11 ਸਾਲਾਂ 11 ਦਿਨਾਂ ਦੇ ਸ਼ਾਸਨ ਕਾਲ ਚ ਕਿ ਮੋਦੀ ਜੀ ਦੀ ਸਰਕਾਰ ਗਰੀਬੀ ਹਟਾਉਣ ਦੇ ਨਵੇਂ ਢੰਗ ਤਰੀਕੇਸਾਧਨ ਲੱਭ ਸਕੀਉਸ ਵੱਲੋਂ ਮਗਨਰੇਗਾ ਨੂੰ ਨਿੰਦਿਆ ਗਿਆ। ਪਹਿਲੀਆਂ ਚਲਦੀਆਂ ਵਿਕਾਸ ਸਕੀਮਾਂ ਦੇ ਰੰਗ-ਢੰਗ ਬਦਲ ਦਿੱਤੇ ਗਏ। ਹੁਣ ਯੋਜਨਾਵਾਂ ਬਣਦੀਆਂ ਹਨ ਉਹਜਿਹੜੀਆਂ ਹਾਕਮਾਂ ਪੱਲੇ ਵੋਟ ਪਾਉਂਦੀਆਂ ਹਨ। ਮਹਾਰਾਸ਼ਟਰ ਸੂਬੇ ਦੀ ਚੋਣ ਜਿੱਤਣ ਲਈ ਭਾਰਤੀ ਜਨਤਾ ਪਾਰਟੀ ਨੇ “ਲਾਡਲੀ ਬਹਿਨਾ” ਯੋਜਨਾ ਬਣਾ ਲਈ । ਜਾਂ ਫਿਰ ਸਰਕਾਰਾਂ ਇਹੋ ਜਿਹੇ ਢੰਗ ਤਰੀਕੇ ਲੱਭਦੀਆਂ ਹਨ ਲੋਕਾਂ ਨੂੰ ਖੈਰਾਤ ਵੰਡਣ ਦੇ, ਜਿਸ ਨਾਲ ਉਨਾਂ ਦੀ ਪਾਰਟੀ ਤਾਕਤ ਚ ਆਉਂਦੀ ਹੈ। ਇਹ ਖੈਰਾਤਾਂ ਲੈਣ ਲਈ ਲੰਬੀਆਂ ਕਤਾਰਾਂ ਲੱਗਦੀਆਂ ਹਨਕਿੰਨਾਂ ਲੋਕਾਂ ਦੀਆਂ ਆਖ਼ਰਬਿਨਾਂ ਸ਼ੱਕ ਗਰੀਬਾਂ ਦੀਆਂ ।  80 ਕਰੋੜ ਇਹੋ ਗਰੀਬ ਲੋਕ ਉਹ ਮੁਫ਼ਤ ਦਾ ਰਾਸ਼ਨ ਪ੍ਰਾਪਤ ਕਰਦੇ ਹਨ ਤਾਂ ਫਿਰ ਗਰੀਬਾਂ ਦੀ ਲਿਸਟ ਕਿਵੇਂ ਘਟੀ? 4,026 ਦਿਨਾਂ ਦੀ ਮੋਦੀ ਹਕੂਮਤ ਆਮ ਲੋਕਾਂ ਪੱਲੇ ਕੀ ਪਾ ਸਕੀ?

ਇੱਕ ਵਿਕਾਸਸ਼ੀਲ ਦੇਸ਼ ਆਪਣੀ ਤਰੱਕੀ ਦੀ ਵਾਰਤਾ ਵੱਡੇ ਅੰਕੜਿਆਂ ਚ ਦਿਖਾਉਂਦੇ ਹਨ। ਦੱਸਦੇ ਹਨ ਕਿ ਵੱਡੀ ਮਾਤਰਾ ਚ ਸਕੂਲ ਖੋਲੇਸੜਕਾਂ ਦਾ ਨਿਰਮਾਣ ਹੋਇਆ ਹੈ। ਪਰ ਕੀ ਮਾਤਰਾ ਵਿੱਚ ਵਾਧਾ ਦੇਸ਼ ਦੀ ਤਰੱਕੀ ਹੈਕੀ ਚੰਗਾ ਰਾਜ ਪ੍ਰਬੰਧ ਹੈਚੰਗਾ ਰਾਜ ਪ੍ਰਬੰਧ ਉਸਨੂੰ ਮੰਨਿਆ ਜਾਂਦਾ ਹੈ ਜਦ ਦੇਸ਼ ‘ਚ ਸਾਰਿਆਂ ਲਈ ਵਧੀਆਮਜ਼ਬੂਤ ਅਤੇ ਨਿਆ ਸੰਗਤ ਵਿਵਸਥਾ ਹੋਵੇ ਅਤੇ ਹਰ ਵਿਅਕਤੀਆਂ ਨੂੰ ਸੰਤੁਸ਼ਟੀ ਹੋਵੇ ਕਿ ਉਸਦਾ ਅਤੇ ਉਸਦੇ ਪਰਿਵਾਰ ਦਾ ਭਵਿੱਖ ਹੋਰ ਵੀ ਚੰਗੇਰਾ ਬਣੇਗਾ। ਪਰ 11 ਸਾਲ 11 ਦਿਨ ਚੰਗਾ ਰਾਜ ਪ੍ਰਬੰਧ ਨਹੀਂ ਦੇ ਸਕਿਆ।  ਕੀ ਮੋਦੀ ਜੀ ਦੱਸ ਸਕਦੇ ਹਨ ਕਿ ਕਿੰਨੇ ਲੱਖ ਲੋਕਾਂ ਦਾ ਜੀਵਨ ਪੱਧਰ ਵਧਿਆ?  ਕਿੰਨੇ ਲੱਖ ਲੋਕਾਂ ਨੂੰ ਬਿਹਤਰ ਰੁਜ਼ਗਾਰ ਮਿਲਿਆ। ਕੀ ਲੋਕ ਇਸ ਸਮੇਂ ਦੌਰਾਨ ਬੇਰੁਜ਼ਗਾਰੀਗਰੀਬੀ ਤੋਂ ਡਰ ਰਹਿਤ ਹੋ ਸਕੇ?

ਇਸ ਤੋਂ ਵੀ ਵੱਡੀ ਗੱਲ ਇਹ  ਜਾਨਣ ਵਾਲੀ ਹੈ ਕਿ ਇਸ ਸਮੇਂ ਦੌਰਾਨ ਕਿ ਭਾਰਤ ‘ਚ ਨਿਆ ਸੰਗਤ ਵਿਵਸਥਾ ਬਣ ਸਕੀ ਹੈ ਕੀ ਕਾਨੂੰਨ ਵਿਵਸਥਾ ਚੰਗੀ ਹੋਈ ਹੈ?  ਕੀ ਲੋਕ ਪਹਿਲਾਂ ਨਾਲੋਂ ਸੌਖਾ ਮਹਿਸੂਸ ਕਰ ਸਕੇ ਹਨ?  ਕੀ ਔਰਤਾਂ ਮਾਨਸਿਕ ਤੌਰ ‘ਤੇ ਸੁਰੱਖਿਅਤ ਮਹਿਸੂਸ ਕਰਦੀਆਂ ਹਨ?

ਇਹਨਾਂ ਸਾਲਾਂ ਚ ਵੱਡੀਆਂ ਸ਼ਰਮਨਾਕ ਘਟਨਾਵਾਂ ਵਾਪਰੀਆਂ ਹਨ। ਮਣੀਪੁਰਦਿੱਲੀ ਅਤੇ ਦੇਸ਼ ਦੇ ਹੋਰ ਕਈ ਥਾਵਾਂ ਉੱਤੇ ਫਿਰਕੂ ਫਸਾਦ ਹੋਏਉਸ ਕਾਰਨ ਦੇਸ਼ ਦੇ ਘੱਟ ਗਿਣਤੀ ਲੋਕ ਅਸੁਰੱਖਿਅਤ ਹੋਏ । ਕਈ ਹਾਲਤਾਂ ‘ਚ ਘੱਟ ਗਿਣਤੀ ਲੋਕ ਆਪਣੇ-ਆਪ ਨੂੰ ਦੂਜੇ ਦਰਜੇ ਦੇ ਸ਼ਹਿਰੀ ਮੰਨਣ ਲੱਗ ਪਏਜਿਹੜੇ ਲਗਾਤਾਰ ਧਾਰਮਿਕ ਬਹੁ ਗਿਣਤੀ ਲੋਕਾਂ ਦੇ ਧੱਕੇਧੌਂਸ ਦਾ ਸ਼ਿਕਾਰ ਹੋਏ ਹਨ।

2014 ‘ਚ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਂਗਡੋਰ ਸੰਭਾਲੀ ਸੀ ਤਾਂ ਦੇਸ਼ ਦੀ ਪਾਰਲੀਮੈਂਟ ‘ਚ ਗਿਣਤੀ ਦੇ ਕੁਝ ਵਿਅਕਤੀ ਹੀ ਸਨਜਿਨਾਂ ਉਤੇ ਅਪਰਾਧਿਕ ਕੇਸ ਦਰਜ ਸਨ। ਮੋਦੀ ਜੀ ਨੇ ਐਲਾਨਿਆ ਸੀ ਕਿ ਕਿਸੇ ਉਸ ਵਿਅਕਤੀ ਨੂੰ ਦੇਸ਼ ਦੀ ਕਾਨੂੰਨ ਘੜਨੀ ਸਭਾ ‘ਚ ਬੈਠਣ ਦੀ ਆਗਿਆ ਉਹ ਅੱਗੋਂ ਤੋਂ ਨਹੀਂ ਦੇਣਗੇ,  ਜਿਨਾਂ ‘ਤੇ ਅਪਰਾਧਿਕ ਮਾਮਲੇ ਹਨ। ਪਰ 2024 ਦੀ ਪਾਰਲੀਮੈਂਟ ਚ 46 ਫ਼ੀਸਦੀ ਮੈਂਬਰ ਪਾਰਲੀਮੈਂਟਅਪਰਾਧਿਕ ਕੇਸਾਂ ਵਾਲੇ ਬੈਠੇ ਹਨ। ਇਹ ਪਿਛਲੇ ਸਮੇਂ ਦੀ ਰਿਕਾਰਡ ਗਿਣਤੀ ਹੈ। ਕੀ ਇਸ ਨੂੰ 11 ਸਾਲਾਂ ਦੀ ਵੱਡੀ ਪ੍ਰਾਪਤੀ ਚ ਸ਼ਾਮਿਲ ਕੀਤਾ ਜਾਵੇ ਕਿ ਦੇਸ਼ ‘ਚ ਧੰਨ ਕੁਬੇਰ ਅਪਰਾਧਿਕ ਪਿਛੋਕੜ ਵਾਲੇ ਧੱਕੜ ਲੋਕਾਂ ਦਾ ਕਬਜ਼ਾ ਹੋ ਗਿਆ ਹੈ? ਕੀ ਇਹਨਾਂ ਤੋਂ ਆਮ ਆਦਮੀ ਨੂੰ ਕੋਈ ਇਨਸਾਫ਼ ਮਿਲਣ ਦੀ ਤਵੱਕੋ  ਹੈ ?

ਦੇਸ਼ ਦੀ ਸਾਰੀ ਸ਼ਕਤੀ ਪ੍ਰਧਾਨ ਮੰਤਰੀ ਦੇ ਹੱਥਾਂ ‘ਚ ਕੇਂਦਰਿਤ ਹੈ।  ਸਵੇਰੇ-ਸ਼ਾਮ ਉਨਾਂ ਦੇ ਨਾਂ ਦੀ ਮਾਲਾ ਮੀਡੀਆ ‘ਚ ਜਪੀ ਜਾਂਦੀ ਹੈ। ਪਾਰਟੀ ਪੱਧਰ ਉੱਤੇ ਉਹਨਾਂ ਦਾ ਵੱਡਾ ਜਸ ਗਾਇਆ ਜਾਂਦਾ ਹੈ। ਇਨਾਂ ਸ਼ਕਤੀਆਂ ਦੇ ਬਾਵਜੂਦ ਜੇਕਰ ਦੇਸ਼ ਬਿਹਤਰਜ਼ਿਆਦਾ ਮਜ਼ਬੂਤ ਅਤੇ ਨਿਆ ਸੰਗਤ ਨਹੀਂ ਬਣਦਾ ਤਾਂ ਉਸ ਦੀ ਕਾਰਗੁਜ਼ਾਰੀ ਉੱਤੇ ਪ੍ਰਸ਼ਨ ਚਿੰਨ ਤਾਂ ਲੱਗਣਗੇ ਹੀ।

ਰਾਜ ਭਾਗ ਦੇ ਇੰਨੇ ਸਾਲਾਂ ਚ ਮੋਦੀ ਜੀ ਨੇ ਅੱਧੇ ਤੋਂ ਵੱਧ ਦੁਨੀਆਂ ਦੇ ਦੇਸ਼ਾਂ ਦਾ ਦੌਰਾ ਕਰ ਲਿਆ ਆਪਣੀ ਸਖਸ਼ੀਅਤ ਦੇ ਉਭਾਰ ਲਈ।  ਉਹਨਾ ਨੇ ਕਿੰਨੇ ਦੇਸ਼ ਮਿੱਤਰ ਬਣਾਏਉਹ ਇਸ ਗੱਲ ਤੋਂ ਵੇਖਿਆ ਜਾ ਸਕਦਾ ਹੈ ਕਿ ਪਾਕਿਸਤਾਨ ਨਾਲ ਕੁਝ ਦਿਨਾਂ ਦੀ ਲੜਾਈ ਦੌਰਾਨ ਕੋਈ ਵੀ ਦੇਸ਼ ਉਹਨਾਂ ਨਾਲ ਨਹੀਂ ਖੜਿਆਅਮਰੀਕਾ ਵੀ ਨਹੀਂ। ਉਹਨਾਂ ਇਹਨਾਂ ਸਾਲਾਂ ‘ਚ ਦੇਸ਼ ਦੀ ਵਿਦੇਸ਼ੀ ਨੀਤੀ ਨਾਲ ਜਿਵੇਂ ਖਿਲਵਾੜ ਕੀਤਾਉਨਾਂ ਦੀ ਕਾਰਗੁਜ਼ਾਰੀ ‘ਤੇ ਸਵਾਲ ਤਾਂ ਉੱਠਣਗੇ ਹੀ।

11 ਸਾਲ, 11 ਦਿਨਾਂ ਦਾ ਸਮਾਂ ਕੋਈ ਘੱਟ ਨਹੀਂ ਹੁੰਦਾ।  ਇਸ ਸਮੇਂ ਨੂੰ ‘ਸਭ ਕਾ ਸਾਥ ਸਭ ਕਾ ਵਿਕਾਸ’ ਲਈ ਵਰਤਿਆ ਜਾ ਸਕਦਾ ਹੈ। ਪਰ ਵਿਕਾਸ ਤਾਂ ਉਹਨਾਂ ਆਪਣੇ ਨਿੱਜੀ ਹਿੱਤਾਂ ਨੂੰ ਸਾਹਮਣੇ ਰੱਖ ਕੇ ਕੀਤਾ ਜਾਂ ਕਰਵਾਇਆ। ਦੇਸ਼ ਦੇ ਸੰਘੀ ਢਾਂਚੇ ਨੂੰ ਸੱਟ ਮਾਰੀਧਾਰਮਿਕ ਘੱਟ ਗਿਣਤੀਆਂ ਦਾ ਵਿਸ਼ਵਾਸ ਤਾਰ-ਤਾਰ ਕੀਤਾਸੰਵਿਧਾਨ ਦੀਆਂ ਪਰੰਪਰਾਵਾਂ ਨੂੰ ਤੋੜ ਕੇ ਵਿਰੋਧੀ ਸਰਕਾਰਾਂ ਤੋੜੀਆਂਖੁਦ ਮੁਖਤਾਰ ਸੰਸਥਾਵਾਂ ਨੂੰ ਆਪਣੇ ਹਿੱਤਾਂ ਲਈ ਵਰਤਿਆਨਿਆਪਾਲਿਕਾ ਨੂੰ ਕਮਜ਼ੋਰ  ਕਰਨ ਲਰੀ ਯਤਨ ਕੀਤੇ, ਵਿਚਾਰਾਂ ਦੀ ਆਜ਼ਾਦੀ ਉੱਤੇ ਵੱਡੀ ਸੱਟ ਮਾਰੀਆਪਣੇ ਵਿਰੋਧੀਆਂ ਨੂੰ ਜੇਲਾਂ ‘ਚ ਡਕਿਆ। ਤਾਂ ਫਿਰ ਮੋਦੀ ਜੀ ਦੀ ਕਾਰਗੁਜ਼ਾਰੀ ਉੱਤੇ ਸਵਾਲ ਤਾਂ ਉੱਠਣੇ ਹੀ ਸਨਜੋ ਉੱਠ ਰਹੇ ਹਨ।

Related posts

ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ‘ਚ ਮਚੀ ਹਥੜਾ-ਦਫ਼ੜੀ !

admin

Shepparton Paramedic Shares Sikh Spirit of Service This Diwali

admin

If Division Is What You’re About, Division Is What You’ll Get

admin