Punjab

ਖਰੜ-ਮੋਹਾਲੀ ਦੇ ਵਿੱਚ ਮਕੈਨੀਕਲ ਸਵੀਪਿੰਗ ਮਸ਼ੀਨਾਂ ਦੇ ਟ੍ਰਾਇਲ ਦਾ ਲਿਆ ਜਾਇਜ਼ਾ !

ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਖਰੜ ਅਤੇ ਮੋਹਾਲੀ ਦੀਆਂ ਸੜਕਾਂ 'ਤੇ ਮਕੈਨੀਕਲ ਸਵੀਪਿੰਗ ਮਸ਼ੀਨਾਂ ਦੇ ਟ੍ਰਾਇਲ ਰਨ ਦਾ ਜਾਇਜ਼ਾ ਲੈਂਦੇ ਹੋਏ।

ਸਾਹਿਬਜ਼ਾਦਾ ਅਜੀਤ ਸਿੰਘ ਨਗਰ – ਸਾਫ਼-ਸੁਥਰੇ ਅਤੇ ਹਰੇ-ਭਰੇ ਪੰਜਾਬ ਪ੍ਰਤੀ ਆਪਣੀ ਵਚਨਬੱਧਤਾ ਨੂੰ ਜਾਰੀ ਰੱਖਦੇ ਹੋਏ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਰਾਜ ਦੀਆਂ ਸਾਰੀਆਂ ਨਗਰ ਕੌਂਸਲਾਂ/ਨਿਗਮਾਂ (ਐਮ.ਸੀ.) ਵਿੱਚ ਮਕੈਨੀਕਲ ਸਵੀਪਿੰਗ ਲਾਗੂ ਕਰਨ ‘ਤੇ ਸਰਗਰਮੀ ਨਾਲ ਵਿਚਾਰ ਕਰ ਰਹੀ ਹੈ। ਇਹ ਪ੍ਰਗਟਾਵਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਖਰੜ ਅਤੇ ਮੋਹਾਲੀ ਦੀਆਂ ਸੜਕਾਂ ‘ਤੇ ਮਕੈਨੀਕਲ ਸਵੀਪਿੰਗ ਮਸ਼ੀਨਾਂ ਦੇ ਟ੍ਰਾਇਲ ਰਨ ਦਾ ਜਾਇਜ਼ਾ ਲੈਣ ਦੌਰਾਨ ਕਹੀ।

ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਮਕੈਨੀਕਲ ਸਵੀਪਿੰਗ ਦਾ ਉਦੇਸ਼ ਸ਼ਹਿਰਾਂ ਦੀਆਂ ਉਨ੍ਹਾਂ ਮੁੱਖ ਸੜਕਾਂ ਦੀ ਕੁਸ਼ਲ ਅਤੇ ਪ੍ਰਭਾਵਸ਼ਾਲੀ ਸਫਾਈ ਨੂੰ ਯਕੀਨੀ ਬਣਾਉਣਾ ਹੈ ਜਿੱਥੇ ਅਜਿਹੀਆਂ ਮਸ਼ੀਨਾਂ ਅਸਾਨੀ ਨਾਲ ਜਾ ਸਕਦੀਆਂ ਹਨ। ਇਸ ਪਹਿਲਕਦਮੀ ਵਿੱਚ ਦੋ ਤਰ੍ਹਾਂ ਦੀਆਂ ਮਸ਼ੀਨਾਂ ਸ਼ਾਮਲ ਹੋਣਗੀਆਂ – ਤੰਗ ਗਲੀਆਂ ਲਈ ਛੋਟੀਆਂ ਅਤੇ ਮੁੱਖ ਸੜਕਾਂ ਲਈ ਵੱਡੀਆਂ।

ਸ਼ਹਿਰੀ ਸਫ਼ਾਈ ਅਤੇ ਸਵੱਛਤਾ ਬਣਾਈ ਰੱਖਣ ਦੀ ਮਹੱਤਤਾ ਨੂੰ ਉਜਾਗਰ ਕਰਦੇ ਹੋਏ, ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਹ ਪਹਿਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਸ਼ਹਿਰਾਂ ਦੀ ਸੁੰਦਰਤਾ ਵਧਾਉਣ ਤੇ ਦਿੱਖ ਸੁਧਾਰਨ ਦੇ ਨਿਰਦੇਸ਼ਾਂ ਦੇ ਅਨੁਸਾਰ ਹੈ। ਉਨ੍ਹਾਂ ਕਿਹਾ ਕਿ ਕੁਝ ਪ੍ਰਮੁੱਖ ਨਗਰ ਨਿਗਮਾਂ ਵਿੱਚ ਮਕੈਨੀਕਲ ਸਵੀਪਿੰਗ ਪਹਿਲਾਂ ਹੀ ਚੱਲ ਰਹੀ ਹੈ ਅਤੇ ਜਲਦੀ ਹੀ ਇਸਨੂੰ ਹੋਰ ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਵੀ ਸੁੰਦਰੀਕਰਨ ਯਤਨਾਂ ਦੇ ਹਿੱਸੇ ਵਜੋਂ ਵਧਾਇਆ ਜਾਵੇਗਾ।

ਉਨ੍ਹਾਂ ਸਪੱਸ਼ਟ ਕੀਤਾ ਕਿ ਮਕੈਨੀਕਲ ਸਵੀਪਿੰਗ ਨੂੰ ਅਪਣਾਉਣ ਨਾਲ ਮੌਜੂਦਾ ਸੈਨੇਟਰੀ ਕਰਮਚਾਰੀਆਂ ਦੇ ਰੁਜ਼ਗਾਰ ‘ਤੇ ਕੋਈ ਮਾੜਾ ਪ੍ਰਭਾਵ ਨਹੀਂ ਪਵੇਗਾ। ਇਸ ਤੋਂ ਇਲਾਵਾ, ਸਰਕਾਰ ਇਨ੍ਹਾਂ ਮਹਿੰਗੀਆਂ ਮਸ਼ੀਨਾਂ ਨੂੰ ਸਿੱਧੇ ਤੌਰ ‘ਤੇ ਖਰੀਦਣ ਦੀ ਯੋਜਨਾ ਨਹੀਂ ਬਣਾ ਰਹੀ ਹੈ। ਇਸ ਦੀ ਬਜਾਏ, ਲਾਗਤ ਕੁਸ਼ਲਤਾ ਨੂੰ ਯਕੀਨੀ ਬਣਾਉਂਦੇ ਹੋਏ, ਕਾਰਜ ਸੰਚਾਲਨ ਅਤੇ ਰੱਖ-ਰਖਾਅ (ਓਪਰੇਟਿੰਗ ਅਤੇ ਮੈਂਟੀਨੈਂਸ) ਦੇ ਆਧਾਰ ‘ਤੇ ਕੀਤੇ ਜਾਣਗੇ।

ਸਥਾਨਕ ਸਰਕਾਰਾਂ ਮੰਤਰੀ ਦੇ ਦੌਰੇ ਮੌਕੇ ਸਥਾਨਕ ਸਰਕਾਰਾਂ ਵਿਭਾਗ ਦੇ ਮੁੱਖ ਇੰਜੀਨੀਅਰ, ਅਸ਼ਵਨੀ ਚੌਧਰੀ, ਨਗਰ ਨਿਗਮ ਖਰੜ ਦੇ ਕਾਰਜਕਾਰੀ ਇੰਜੀਨੀਅਰ ਸ਼ੈਲੀ ਰਾਜ ਗਰਗ, ਨਗਰ ਨਿਗਮ ਮੋਹਾਲੀ ਦੇ ਕਾਰਜਕਾਰੀ ਇੰਜੀਨੀਅਰ, ਰਜਿੰਦਰ ਕੁਮਾਰ ਅਤੇ ਕਾਰਜਕਾਰੀ ਅਫ਼ਸਰ, ਐਮ ਸੀ ਖਰੜ, ਗੁਰਬਖਸ਼ੀਸ਼ ਸਿੰਘ ਮੌਜੂਦ ਸਨ।

Related posts

ਨਵਜੋਤ ਸਿੱਧੂ ਨੂੰ ਕਰਤਾਰਪੁਰ ਸਾਹਿਬ ਨਾ ਜਾਣ ’ਤੇ ਹੋਇਆ ਖੁਲਾਸਾ

Bunty

CM ਚੰਨੀ ਦਾ ਵੱਡਾ ਐਲਾਨ, ਸਰਕਾਰ ਭਰੇਗੀ PU ਦਾ 150 ਕਰੋੜ ਦਾ ਕਰਜ਼ਾ

Bunty

ਮਾਨਸਾ ਦੇ ਪੈਟਰੋਲ ਪੰਪ ’ਤੇ ਗ੍ਰਨੇਡ ਹਮਲੇ ’ਚ ਵੀ ਅਰਸ਼ ਡੱਲਾ ਦਾ ਹੱਥ, ਮੁੱਖ ਦੋਸ਼ੀ ਗ੍ਰਿਫ਼ਤਾਰ

Bunty