Punjab

ਕਾਂਗਰਸ ਆਗੂਆਂ ਦੇ ਅਸਤੀਫ਼ੇ : ਨੈਤਿਕ ਜਿੰਮੇਵਾਰੀ ਜਾਂ ਪੰਜਾਬ ਕਾਂਗਰਸ ਵਿੱਚ ਸਭ ਕੁੱਝ ਅੱਛਾ ਨਹੀਂ ?

ਜਲੰਧਰ ਕੈਂਟ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਵਿਧਾਇਕ ਅਤੇ ਭਾਰਤੀ ਹਾਕੀ ਟੀਮ ਦੇ ਸਾਬਕਾ ਖਿਡਾਰੀ ਪਰਗਟ ਸਿੰਘ, ਪਾਰਲੀਮੈਂਟ ਦੇ ਵਿੱਚ ਕਾਂਗਰਸ ਦੇ ਨੇਤਾ ਰਾਹੁਲ ਗਾਧੀ ਦੇ ਨਾਲ।

ਪੰਜਾਬ ਅੰਦਰ ਕਾਂਗਰਸ ਦੇ ਵੱਡੇ ਆਗੂਆਂ ਦੇ ਵਿੱਚ ਪਰਦੇ ਦੇ ਪਿੱਛੇ ਚੱਲ ਰਹੀ ਆਪਸੀ ਖਿੱਚੋਤਾਣ ਹੁਣ ਖੁੱਲ੍ਹਕੇ ਸ੍ਹਾਮਣੇ ਆ ਰਹੀ ਹੈ ਜੋ ਕਿ ਹੁਣ ਗੰਭੀਰ ਰੂਪ ਧਾਰਨ ਕਰਦੀ ਜਾ ਰਹੀ ਹੈ। ਲੁਧਿਆਣਾ ਪੱਛਮੀ ਉਪਚੋਣ ਤੋਂ ਪਹਿਲਾਂ ਅਤੇ ਕਾਂਗਰਸ ਦੇ ਉਮੀਦਵਾਰ ਦੀ ਹਾਰ ਤੋਂ ਬਾਅਦ ਕਾਂਗਰਸ ਦੇ ਨੇਤਾਵਾਂ ਦੇ ਵਿਚਕਾਰ ਸ਼ੁਰੂ ਹੋਈ ਆਪਸੀ ਕਸ਼ਮਕੱਸ਼ ਤੋਂ ਪਤਾ ਚੱਲਦਾ ਹੈ ਕਿ ਪੰਜਾਬ ਕਾਂਗਰਸ ਦੇ ਵਿੱਚ ਸਭ ਕੁੱਝ ਠੀਕ-ਠੀਕ ਨਹੀਂ ਹੈ ਅਤੇ ਇਸਦਾ ਸਬੂਤ ਪੰਜਾਬ ਦੇ ਵੱਡੇ ਆਗੂਆਂ ਦੇ ਵਲੋਂ ਦਿੱਤੇ ਗਏ ਅਸਤੀਫ਼ੇ ਹਨ।

ਜਲੰਧਰ ਕੈਂਟ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਵਿਧਾਇਕ ਅਤੇ ਭਾਰਤੀ ਹਾਕੀ ਟੀਮ ਦੇ ਸਾਬਕਾ ਖਿਡਾਰੀ ਪਰਗਟ ਸਿੰਘ ਨੇ ਕਾਂਗਰਸ ਦੀ ਸੂਬਾ ਇਕਾਈ ਦੇ ਮੀਤ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਦੇ ਨਾਲ ਹੀ ਸਾਬਕਾ ਕਾਂਗਰਸ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਉਰਫ਼ ਕਿੱਕੀ ਢਿੱਲੋਂ ਨੇ ਵੀ ਮੀਤ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਦੋਵਾਂ ਆਗੂਆਂ ਨੇ ਆਪਣਾ ਅਸਤੀਫਾ ਕਾਂਗਰਸ ਹਾਈ ਕਮਾਂਡ ਨੂੰ ਭੇਜ ਦਿੱਤਾ ਹੈ। ਉਨ੍ਹਾਂ ਨੇ ਇਹ ਕਦਮ ਲੁਧਿਆਣਾ ਉਪ-ਚੋਣ ਵਿੱਚ ਕਾਂਗਰਸ ਦੇ ਉਮੀਦਵਾਰ ਦੀ ਹਾਰ ਤੋਂ ਬਾਅਦ ਨੈਤਿਕ ਜਿੰਮੇਵਾਰੀ ਵਜੋਂ ਚੁੱਕਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕਿੱਕੀ ਢਿੱਲੋਂ ਇਸ ਸਮੇਂ ਆਸਟ੍ਰੇਲੀਆ ਵਿੱਚ ਹਨ, ਜਦੋਂ ਕਿ ਪ੍ਰਗਟ ਸਿੰਘ ਜਲੰਧਰ ਵਿੱਚ ਹਨ। ਦੋਵਾਂ ਆਗੂਆਂ ਨੇ ਆਪਣਾ ਅਸਤੀਫਾ ਕਾਂਗਰਸ ਦੀ ਆਲ ਇੰਡੀਆ ਕਾਂਗਰਸ ਕਮੇਟੀ (ਏ.ਆਈ.ਸੀ.ਸੀ.) ਦੇ ਜਨਰਲ ਸਕੱਤਰ (ਸੰਗਠਨ) ਕੇ.ਸੀ. ਵੇਣੂਗੋਪਾਲ ਅਤੇ ਪੰਜਾਬ ਇੰਚਾਰਜ ਜਨਰਲ ਸਕੱਤਰ ਭੁਪੇਸ਼ ਬਘੇਲ ਨੂੰ ਭੇਜਿਆ ਹੈ। ਇਸ ਤੋਂ ਪਹਿਲਾਂ 23 ਜੂਨ ਨੂੰ ਚੋਣ ਹਾਰਨ ਤੋਂ ਤੁਰੰਤ ਬਾਅਦ ਭਾਰਤ ਭੂਸ਼ਣ ਆਸ਼ੂ ਨੇ ਵਰਕਿੰਗ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਜਿਸ ਤੋਂ ਬਾਅਦ ਆਸ਼ੂ ਨੇ ਸਿਮਰਜੀਤ ਸਿੰਘ ਬੈਂਸ ਅਤੇ ਰਾਜਾ ਵੜਿੰਗ ‘ਤੇ ਟਿੱਪਣੀ ਕੀਤੀ ਸੀ। ਉਨ੍ਹਾਂ ਇਹ ਵੀ ਕਿਹਾ ਸੀ ਕਿ ਮੈਂ ਲੁਧਿਆਣਾ ਚੋਣਾਂ ਵਿੱਚ ਹਾਰ ਦੀ ਜ਼ਿੰਮੇਵਾਰੀ ਲੈਂਦਾ ਹਾਂ। ਲੁਧਿਆਣਾ ਜ਼ਿਮਨੀ ਚੋਣ ‘ਚ ਮਿਲੀ ਹਾਰ ਤੋਂ ਬਾਅਦ ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਪੰਜਾਬ ਕਾਂਗਰਸ ਦੇ ਮੁਖੀ ਰਾਜਾ ਵੜਿੰਗ ਨਾਲ ਆਪਣੀ ਨਾਰਾਜ਼ਗੀ ਪ੍ਰਗਟ ਕੀਤੀ ਸੀ। ਬੇਸ਼ੱਕ ਵਿਧਾਇਕ ਪਰਗਟ ਸਿੰਘ ਅਤੇ ਸਾਬਕਾ ਵਿਧਾਇਕ ਕਿੱਕੀ ਢਿੱਲੋਂ ਨੇ ਲੁਧਿਆਣਾ ਉਪਚੋਣ ਵਿੱਚ ਹਾਰ ਨੂੰ ਦੇਖਦੇ ਹੋਏ ਅਸਤੀਫਾ ਦਿੱਤਾ ਹੈ, ਪਰ ਸਮਝਿਆ ਜਾ ਰਿਹਾ ਹੈ ਕਿ ਕਾਂਗਰਸ ਦੇ ਦੋਹਾਂ ਵੱਡੇ ਆਗੂਆਂ ਨੇ ਆਪਣੇ ਅਸਤੀਫੇ ਭਾਰਤ ਭੂਸ਼ਨ ਆਸ਼ੂ ਦੇ ਹੱਕ ਵਿੱਚ ਦਿੱਤੇ ਹਨ। ਭਾਰਤ ਭੂਸ਼ਨ ਆਸ਼ੂ ਨੇ ਉਪਚੋਣ ਹਾਰਨ ਤੋਂ ਬਾਅਦ ਆਪਣਾ ਅਸਤੀਫਾ ਦੇਣ ਦਾ ਐਲਾਨ ਕੀਤਾ ਸੀ ਅਤੇ ਕਈ ਹੋਰ ਵੱਡੇ ਆਗੂਆਂ ਵਲੋਂ ਵੀ ਅਸਤੀਫ਼ੇ ਦਿੱਤੇ ਜਾਣ ਦੀ ਸੰਭਾਵਨਾ ਬਣੀ ਹੋਈ ਹੈ।

Related posts

ਪੰਜਾਬ ਸਰਕਾਰ ਵਲੋਂ ਹੁਣ ਯੁੱਧ . . . ਮਜੀਠੀਆ . . . ਵਿਰੁੱਧ ?

admin

ਅਸੀਂ 2027 ਵਿਚ ਗੁਜਰਾਤ ਵਿੱਚ ਸਰਕਾਰ ਬਣਾਵਾਂਗੇ : ਕੇਜਰੀਵਾਲ

admin

ਪੰਜਾਬ ਦੇ ਹਰ ਬੱਚੇ ਨੂੰ ਵਧੀਆ ਅਤੇ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨਾ ਸਾਡਾ ਫਰਜ਼ – ਮਨੀਸ਼ ਸਿਸੋਦੀਆ

admin