Punjab

ਕੇਜਰੀਵਾਲ ਨੇ ਖੁਦ ਮਜੀਠੀਆ ਕੋਲੋਂ ਜਨਤਕ ਤੌਰ ‘ਤੇ ਮਾਫੀ ਮੰਗੀ ਸੀ: ਭਾਜਪਾ ਉਪ-ਪ੍ਰਧਾਨ

ਭਾਜਪਾ ਪੰਜਾਬ ਦੇ ਉਪ ਪ੍ਰਧਾਨ ਅਤੇ ਸਾਬਕਾ ਵਿਧਾਇਕ ਫਤਿਹ ਜੰਗ ਸਿੰਘ ਬਾਜਵਾ ਦਾ ਕਹਿਣਾ ਹੈ ਕਿ, 'ਲੋਕਤੰਤਰ ਵਿੱਚ ਅਜਿਹੇ ਬਦਲੇ ਦੀ ਕਾਰਵਾਈ ਤੋਂ ਗੁਰੇਜ਼ ਕੀਤਾ ਜਾਵੇ ਕਿਉਂਕਿ ਇਹ ਸਿਆਸੀ ਪਾਰਟੀਆਂ ਵਿਚਕਾਰ ਟਕਰਾਅ ਨੂੰ ਵਧਾਉਂਦਾ ਹੈ ਅਤੇ ਰਾਜ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਨੂੰ ਵੀ ਪ੍ਰਭਾਵਿਤ ਕਰ ਸਕਦਾ ਹੈ।'

ਚੰਡੀਗੜ੍ਹ – ਭਾਜਪਾ ਪੰਜਾਬ ਦੇ ਉਪ ਪ੍ਰਧਾਨ ਅਤੇ ਸਾਬਕਾ ਵਿਧਾਇਕ ਫਤਿਹ ਜੰਗ ਸਿੰਘ ਬਾਜਵਾ ਨੇ ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ ਗ੍ਰਿਫ਼ਤਾਰੀ ਦੀ ਤਿੱਖੀ ਨਿੰਦਾ ਕੀਤੀ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ ਉਨ੍ਹਾਂ ਕਿਹਾ ਕਿ, ‘ਪੰਜਾਬ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਤੰਤਰਿਕ ਅਧਿਕਾਰਾ ਦੀ ਉਲੰਘਣਾ ਕਰਦਿਆਂ ਵਿਰੋਧੀ ਧਿਰ ਦੇ ਆਗੂਆਂ ਦੀ ਆਵਾਜ਼ ਨੂੰ ਚੁੱਪ ਕਰਵਾਉਣਾ ਚਾਹੁੰਦੀ ਹੈ।’

ਸੀਨੀਅਰ ਭਾਜਪਾ ਆਗੂ ਨੇ ਮਜੀਠੀਆ ਦੀ ਬੇਸ਼ਰਤੀ ਰਿਹਾਈ ਦੀ ਮੰਗ ਕਰਦਿਆਂ ਕਿਹਾ ਕਿ ਭਗਵੰਤ ਮਾਨ ਨੇ ਦਿੱਲੀ ਵਾਲਿਆਂ ਦੇ ਦਬਾਅ ਹੇਠ ਪੰਜਾਬ ਪੁਲਿਸ ਅਤੇ ਵਿਜੀਲੈਂਸ ਬਿਊਰੋ ਰਾਹੀਂ ਇਹ ਸਾਰੀਆ ਚਾਲਾਂ ਚੱਲੀਆਂ ਹਨ। ਉਨ੍ਹਾਂ ਕਿਹਾ ਕਿ ਮਜੀਠੀਆ ‘ਤੇ ਇਸ ਤੋਂ ਪਹਿਲਾਂ ਵੀ ਨਸ਼ਾ ਕੇਸ ਵਿੱਚ ਦੋਸ਼ ਲਾਏ ਗਏ ਸਨ, ਜਿਸ ਵਿੱਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਖੁਦ ਮਜੀਠੀਆ ਕੋਲੋਂ ਜਨਤਕ ਤੌਰ ‘ਤੇ ਮਾਫੀ ਮੰਗੀ ਸੀ।

ਭਾਜਪਾ ਪੰਜਾਬ ਦੇ ਉਪ ਪ੍ਰਧਾਨ ਅਤੇ ਸਾਬਕਾ ਵਿਧਾਇਕ ਬਾਜਵਾ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਲੋਕਤੰਤਰ ਵਿੱਚ ਅਜਿਹੇ ਬਦਲੇ ਦੀ ਕਾਰਵਾਈ ਤੋਂ ਗੁਰੇਜ਼ ਕੀਤਾ ਜਾਵੇ ਕਿਉਂਕਿ ਇਹ ਸਿਆਸੀ ਪਾਰਟੀਆਂ ਵਿਚਕਾਰ ਟਕਰਾਅ ਨੂੰ ਵਧਾਉਂਦਾ ਹੈ ਅਤੇ ਰਾਜ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਨੂੰ ਵੀ ਪ੍ਰਭਾਵਿਤ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਚਾਹੇ ਸਿਆਸੀ ਵਿਚਾਰਾਂ ਵਿੱਚ ਕਿੰਨੀ ਵੀ ਭਿੰਨਤਾ ਹੋਵੇ, ਪਰ ਵਿਰੋਧੀ ਆਗੂਆਂ ਨੂੰ ਚੁੱਪ ਕਰਵਾਉਣ ਲਈ ਸਰਕਾਰ ਦੀ ਸ਼ਕਤੀ ਦੀ ਵਰਤੋਂ ਨਹੀਂ ਹੋਣੀ ਚਾਹੀਦੀ।

Related posts

ਡੇਂਗੂ ਦੀ ਰੋਕਥਾਮ ਹਿੱਤ ਡਾ. ਵਿਜੈ ਸਿੰਗਲਾ ਵੱਲੋਂ ਸੂਬੇ ਵਿੱਚ ਫੋਗਿੰਗ ਦੇ ਕਾਰਜ ਵਿੱਚ ਤੇਜ਼ੀ ਲਿਆਉਣ ਦੇ ਹੁਕਮ

Bunty

ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਦੇ ਵਿਦਿਆਰਥੀ ਨੇ ਜੁੱਡੋ ’ਚ ਗੋਲਡ ਮੈਡਲ ਜਿੱਤਿਆ !

admin

ਸ੍ਰੀ ਹਰਿਮੰਦਰ ਸਾਹਿਬ ਵਿਖੇ ‘ਬੰਦੀ ਛੋੜ ਦਿਵਸ’: ਸਿੱਖ ਮਨਾਂ ਨੂੰ ਝੰਜੋੜ ਗਿਆ ਸਿੰਘ ਸਾਹਿਬ ਦਾ ਸਿੱਖ ਕੌਮ ਦੇ ਨਾਂਅ ਸੰਦੇਸ਼ !

Bunty