ਪੰਜਾਬ ਵਿਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਹਾਲ ਦੀ ਘੜੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਕੋਈ ਤੁਰੰਤ ਰਾਹਤ ਨਹੀਂ ਮਿਲੀ ਹੈ। ਪੰਜਾਬ ‘ਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਮਾਮਲੇ ‘ਚ 3 ਜੁਲਾਈ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਫਿਲਹਾਲ ਮਜੀਠੀਆ ਨੂੰ ਅਦਾਲਤ ਵਲੋਂ ਕਿਸੇ ਤਰ੍ਹਾਂ ਦੀ ਕੋਈ ਰਾਹਤ ਨਹੀਂ ਦਿੱਤੀ ਗਈ ਅਤੇ ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ 4 ਜੁਲਾਈ ਤੱਕ ਲਈ ਟਾਲ ਦਿੱਤੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਹੈ, ਜਿਸ ਵਿੱਚ ਉਨ੍ਹਾਂ ਦੀ ਹਾਲੀਆ ਗ੍ਰਿਫ਼ਤਾਰੀ ਅਤੇ ਰਿਮਾਂਡ ਨੂੰ ਗੈਰ-ਕਾਨੂੰਨੀ ਦੱਸਿਆ ਗਿਆ ਹੈ। ਇਸ ਪਟੀਸ਼ਨ ‘ਤੇ ਹੁਣ 4 ਜੁਲਾਈ ਨੂੰ ਸੁਣਵਾਈ ਹੋਵੇਗੀ। ਵੀਰਵਾਰ ਨੂੰ ਸੁਣਵਾਈ ਦੌਰਾਨ, ਜਸਟਿਸ ਤ੍ਰਿਭੁਵਨ ਦਹੀਆ ਦੇ ਬੈਂਚ ਨੇ ਮਜੀਠੀਆ ਦੇ ਵਕੀਲ ਨੂੰ ਤਾਜ਼ਾ ਰਿਮਾਂਡ ਆਰਡਰ ਪੇਸ਼ ਕਰਨ ਲਈ ਇੱਕ ਦਿਨ ਦਾ ਸਮਾਂ ਦਿੱਤਾ। ਮਜੀਠੀਆ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਹੈ ਕਿ ਉਨ੍ਹਾਂ ਵਿਰੁੱਧ ਦਰਜ ਕੀਤੀ ਗਈ ਐਫਆਈਆਰ ਅਤੇ ਗ੍ਰਿਫ਼ਤਾਰੀ ਰਾਜਨੀਤਿਕ ਬਦਲੇ ਦੀ ਇੱਕ ਪੂਰੀ ਸਾਜ਼ਿਸ਼ ਹੈ, ਜੋ ਮੌਜੂਦਾ ਸਰਕਾਰ ਦੁਆਰਾ ਉਨ੍ਹਾਂ ਨੂੰ ਬਦਨਾਮ ਕਰਨ ਅਤੇ ਪ੍ਰੇਸ਼ਾਨ ਕਰਨ ਦੇ ਉਦੇਸ਼ ਨਾਲ ਕੀਤੀ ਗਈ ਸੀ।