Punjab

ਨਹਿਰਾਂ/ਦਰਿਆਵਾਂ ’ਚ ਨਹਾਉਣ ’ਤੇ 3 ਸਤੰਬਰ ਤੱਕ ਦੀ ਪਾਬੰਦੀ !

ਜਲੰਧਰ ਜਿਲ੍ਹੇ ਦੇ ਵਿੱਚ ਨਹਿਰਾਂ/ਦਰਿਆਵਾਂ ’ਚ ਨਹਾਉਣ ’ਤੇ 3 ਸਤੰਬਰ ਤੱਕ ਦੀ ਪਾਬੰਦੀ ਲਾਗੂ ਕੀਤੀ ਗਈ ਹੈ।

ਪੰਜਾਬ ਦੇ ਵਿੱਚ ਭਾਰੀ ਬਾਰਿਸ਼ ਕਾਰਨ ਨਹਿਰਾਂ ਅਤੇ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵਧਿਆ ਹੋਣ ਕਰਕੇ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਾਅ ਲਈ ਜਲੰਧਰ ਦੇ ਜ਼ਿਲ੍ਹਾ ਮੈਜਿਸਟ੍ਰੇਟ ਡਾ. ਹਿਮਾਂਸ਼ੂ ਅਗਰਵਾਲ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਤਹਿਤ ਜ਼ਿਲ੍ਹਾ ਜਲੰਧਰ ਵਿੱਚ ਵਹਿੰਦੀਆਂ ਨਹਿਰਾਂ/ਦਰਿਆਵਾਂ ਵਿੱਚ ਨਹਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ।

ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪਿੰਡਾਂ ਦੇ ਸਰਪੰਚ/ਨੰਬਰਦਾਰ ਅਤੇ ਹੋਰ ਮੋਹਤਬਰ ਲੋਕ ਆਪਣੇ ਇਲਾਕੇ ਵਿੱਚ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਵਾਉਣੀ ਯਕੀਨੀ ਬਣਾਉਣਗੇ ਅਤੇ ਨਹਿਰੀ ਵਿਭਾਗ ਤੇ ਜਲ ਸਰੋਤ ਵਿਭਾਗ ਦੇ ਅਧਿਕਾਰੀ ਇਹ ਯਕੀਨੀ ਬਣਾਉਣਗੇ ਕਿ ਇਨ੍ਹਾਂ ਹੁਕਮਾਂ ਦੀ ਕਿਸੇ ਵੀ ਤਰ੍ਹਾਂ ਉਲੰਘਣਾ ਨਾ ਹੋਵੇ। ਇਸ ਤੋਂ ਇਲਾਵਾ ਹੁਕਮ ਦੀ ਉਲੰਘਣਾ ਹੋਣ ’ਤੇ ਪੁਲਸ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਹੁਕਮ 3-9-2025 ਤੱਕ ਲਾਗੂ ਰਹੇਗਾ।

Related posts

ਪੂਰੇ ਪੰਜਾਬ ’ਚ ਹੀਟ ਵੇਵ ਦਾ ਅਲਰਟ, ਸੂਬਾ ਵਾਸੀਆਂ ਲਈ ਐਡਵਾਈਜਰੀ ਜਾਰੀ

Bunty

ਡਾ. ਸਮੀਰ ਸਿੰਘ ਦੀ ਪੁਸਤਕ ‘ਪੂਰਨਮਾ’ ਰਲੀਜ਼ !

admin

ED ਦ ਛਾਪੇਮਾਰੀ ਨਾਲ ਜੁੜੀ ਵੱਡੀ ਖ਼ਬਰ, ਹੁਣ ਤਕ 10 ਕਰੋੜ ਰੁਪਏ ਜ਼ਬਤ

Bunty