Punjab

ਮੁੜ ਉਤਸ਼ਾਹਿਤ ਹੋਣਗੀਆਂ ਬੈਲਗੱਡੀਆਂ ਦੀਆਂ ਦੌੜਾਂ ਤੇ ਪੇਂਡੂ ਰਵਾਇਤੀ ਖੇਡਾਂ: ਚੀਮਾ

ਐਡਵੋਕੇਟ ਹਰਪਾਲ ਸਿੰਘ ਚੀਮਾ, ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ।

ਚੰਡੀਗੜ੍ਹ – ਪੰਜਾਬ ਕੈਬਨਿਟ ਦੇ ਵਲੋਂ ਪੰਜਾਬ ਜਾਨਵਰਾਂ ਪ੍ਰਤੀ ਬੇਰਹਿਮੀ ਦੀ ਰੋਕਥਾਮ (ਪੰਜਾਬ ਸੋਧ) ਐਕਟ-2025 ਅਤੇ ਪੰਜਾਬ ਜਾਨਵਰਾਂ ਪ੍ਰਤੀ ਬੇਰਹਿਮੀ ਦੀ ਰੋਕਥਾਮ (ਬੈਲ ਗੱਡੀ ਦੌੜ ਦਾ ਸੰਚਾਲਨ) ਨਿਯਮ,-2025 ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ।

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ, ‘ਬੈਲਗੱਡੀਆਂ ਦੀ ਦੌੜ ਕਿਲਾ ਰਾਏਪੁਰ ਵਿਖੇ ਪੇਂਡੂ ਖੇਡਾਂ ਦਾ ਅਨਿੱਖੜਵਾਂ ਅੰਗ ਸੀ ਪਰ ਇਸ ਨੂੰ ਕੁਝ ਕਾਰਨਾਂ ਕਰਕੇ ਕਈ ਰੁਕਾਵਟਾਂ ਦਾ ਸਾਹਮਣਾ ਕਰਨਾ ਪਿਆ। ਪੰਜਾਬ ਵਿੱਚ ਜਾਨਵਰਾਂ ਦੀਆਂ ਖੇਡ ਗਤੀਵਿਧੀਆਂ ਨੂੰ ਨਿਯਮਤ ਕਰਨ ਲਈ, “ਪੰਜਾਬ ਜਾਨਵਰਾਂ ਪ੍ਰਤੀ ਬੇਰਹਿਮੀ ਦੀ ਰੋਕਥਾਮ (ਕਿਲਾ ਰਾਏਪੁਰ ਪੇਂਡੂ ਖੇਡ ਸਮਾਗਮ ਅਤੇ ਮੇਲਾ) ਨਿਯਮ-2025” ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਨ੍ਹਾਂ ਨਿਯਮਾਂ ਦਾ ਮੁੱਖ ਉਦੇਸ਼ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਜਾਨਵਰਾਂ ਲਈ ਸੁਰੱਖਿਆ ਵਿਵਸਥਾ ਹੈ, ਜਿਸ ਵਿੱਚ ਪਸ਼ੂਆਂ ਦੀ ਵੈਟਰਨਰੀ ਨਿਗਰਾਨੀ, ਸੁਰੱਖਿਆ ਮਾਪਦੰਡ, ਰਜਿਸਟ੍ਰੇਸ਼ਨ/ਦਸਤਾਵੇਜ਼ ਅਤੇ ਉਲੰਘਣਾ ਲਈ ਜੁਰਮਾਨਾ ਸ਼ਾਮਲ ਹੈ। ਇਹ ਫੈਸਲਾ ਪਿੰਡਾਂ ਵਿੱਚ ਰਵਾਇਤੀ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਪੰਜਾਬ ਦੀਆਂ ਦੇਸੀ ਪਸ਼ੂ ਨਸਲਾਂ ਨੂੰ ਬਚਾਉਣ ਵਿੱਚ ਵੀ ਮੱਦਦ ਕਰੇਗਾ।’

Related posts

ਸ਼੍ਰੋਮਣੀ ਕਮੇਟੀ ਨੇ ਪੰਜਾਬ ਸਰਕਾਰ ਨੂੰ ਲਿਖਿਆ ਪੱਤਰ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸਰਕਾਰੀ ਕਰਮਚਾਰੀਆਂ ਨੂੰ ਵਿਦੇਸ਼ ਛੁੱਟੀ ਤੋਂ ਛੋਟ ਦੇਣ ਦੀ ਕੀਤੀ ਮੰਗ

Bunty

ਉਗਰਾਹਾਂ ਧੜੇ ਦੀ ਮੁੱਖ ਮੰਤਰੀ ਨਾਲ ਮੀਟਿੰਗ ਸਮੇਂ ਦੀ ਭੇਟ ਚੜ੍ਹੀ

Bunty

ਭਗਵੰਤ ਮਾਨ ਸਰਕਾਰ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਵਾਲੇ ਵਫਦ ਦੀ ਮੁਲਾਕਾਤ ਨਾ ਕਰਵਾਉਣ ਦੇ ਕਾਰਨਾਂ ਕਰ ਕੇ ਝੂਠ ਬੋਲਿਆ: ਅਕਾਲੀ ਦਲ

Bunty