Punjab

ਸ਼੍ਰੋਮਣੀ ਅਕਾਲੀ ਦਲ ਵਲੋਂ ਸੂਬਾਈ ਅਤੇ ਪਾਰਟੀ ਦੇ ਅਹੁਦੇਦਾਰਾਂ ਦਾ ਐਲਾਨ !

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੂਬਾਈ ਅਤੇ ਪਾਰਟੀ ਦੇ ਅਹੁਦੇਦਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਅੰਦਰੂਨੀ ਪੁਨਰਗਠਨ ਅਤੇ ਮਜ਼ਬੂਤੀ ਮੁਹਿੰਮ ਦੇ ਹਿੱਸੇ ਵਜੋਂ ਵੱਖ-ਵੱਖ ਸੂਬਾਈ ਇਕਾਈਆਂ ਅਤੇ ਪਾਰਟੀ ਵਿੰਗਾਂ ਵਿੱਚ ਮਹੱਤਵਪੂਰਨ ਸੰਗਠਨਾਤਮਕ ਨਿਯੁਕਤੀਆਂ ਦਾ ਐਲਾਨ ਕੀਤਾ ਹੈ। ਜਿਸ ’ਚ ਰਾਜਾਂ ਅਤੇ ਵਿੰਗਾਂ ਦੇ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਗਈ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਿਲਜੀਤ ਸਿੰਘ ਚੀਮਾ ਨੇ ਜਾਣਕਾਰੀ ਦਿੱਤੀ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਲਿਸਟ ਸਾਂਝੀ ਕੀਤੀ ਹੈ। ਜਿਸ ਮੁਤਾਬਿਕ ਪਰਮਜੀਤ ਸਿੰਘ ਸਰਨਾ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਸੂਬਾ ਇਕਾਈ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਦਿਲਜੀਤ ਸਿੰਘ ਭਿੰਡਰ ਹਿਮਾਚਲ ਪ੍ਰਦੇਸ਼ ਸੂਬਾ ਇਕਾਈ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਣਗੇ। ਸੀਨੀਅਰ ਆਗੂ ਗੁਲਜ਼ਾਰ ਸਿੰਘ ਰਣੀਕੇ ਨੂੰ ਪਾਰਟੀ ਦੇ ਅਨੁਸੂਚਿਤ ਜਾਤੀਆਂ (ਐਸਸੀ) ਵਿੰਗ ਦੀ ਅਗਵਾਈ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਜਦਕਿ ਹੀਰਾ ਸਿੰਘ ਗਾਬੜੀਆ ਨੂੰ ਪਾਰਟੀ ਦੇ ਪੱਛੜੇ ਵਰਗ (ਬੀਸੀ) ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਨਵੇਂ ਸੀਨੀਅਰ ਮੀਤ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ, ਡਾ. ਦਲਜੀਤ ਸਿੰਘ ਚੀਮਾ ਅਤੇ ਬਿਕਰਮ ਸਿੰਘ ਮਜੀਠੀਆ ਸਮੇਤ 15 ਸੀਨੀਅਰ ਆਗੂਆਂ ਨੂੰ ਇਹ ਜਿੰਮੇਵਾਰੀਆਂ ਸੌਂਪੀਆਂ ਹਨ।

ਇਸ ਸੂਚੀ ਰਾਹੀਂ ਜਿਨ੍ਹਾਂ ਨੂੰ ਸੀਨੀਅਰ ਮੀਤ ਪ੍ਰਧਾਨ ਦੇ ਅਹੁਦੇ ਨਾਲ ਨਿਵਾਜਿਆ ਗਿਆ ਹੈ, ਉਨ੍ਹਾਂ ਵਿੱਚ ਜਨਮੇਜਾ ਸਿੰਘ ਸੇਖੋਂ, ਸਿਕੰਦਰ ਸਿੰਘ ਮਲੂਕਾ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਸ਼ਰਨਜੀਤ ਸਿੰਘ ਢਿੱਲੋਂ, ਬਿਕਰਮ ਸਿੰਘ ਮਜੀਠੀਆ, ਗੁਰਬਚਨ ਸਿੰਘ ਬੱਬੇਹਾਲੀ, ਲਖਵੀਰ ਸਿੰਘ ਲੋਧੀਨੰਗਲ, ਮਨਜੀਤ ਸਿੰਘ ਜੀ.ਕੇ., ਗੁਰਚਰਨ ਸਿੰਘ ਗਰੇਵਾਲ, ਅਮਰਜੀਤ ਸਿੰਘ ਚਾਵਲਾ, ਪਰਮਬੰਸ ਸਿੰਘ ਰੋਮਾਣਾ, ਬਲਬੀਰ ਸਿੰਘ ਘੁੰਨਸ, ਤੇਜਿੰਦਰ ਸਿੰਘ ਮਿੱਡੂਖੇੜਾ ਅਤੇ ਮੋਹਿਤ ਗੁਪਤਾ ਸ਼ਾਮਲ ਹਨ।

Related posts

ਬੰਦੀ ਛੋੜ ਦਿਵਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓੜੀ ਤੋਂ ਸਿੱਖ ਪੰਥ ਦੇ ਨਾਂ ਸੰਦੇਸ਼ !

admin

ਸਪੈਸ਼ਲ ਟਾਸਕ ਫੋਰਸ ਦਾ ਕੰਮ ਹੁਣ ਵਧੇਰੇ ਪਾਰਦਰਸ਼ੀ ਹੋਵੇਗਾ

admin

ਜੂਆਲੋਜਿਕਲ ਸੋਸਾਇਟੀ ਨੇ ‘ਸੇਵਾ ਪਾਰਵ ਅਤੇ ਵਿਸ਼ਵ ਓਜ਼ੋਨ ਦਿਵਸ’ ਮਨਾਇਆ

admin