Punjab

ਬੇਅਦਬੀ ਦੀ ਸਜ਼ਾ ਮੌਤ ਤੋਂ ਘੱਟ ਨਾ ਹੋਵੇ: ਸ਼੍ਰੋਮਣੀ ਕਮੇਟੀ ਪ੍ਰਧਾਨ

ਹਰਜਿੰਦਰ ਸਿੰਘ ਧਾਮੀ, ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ। (ਫੋਟੋ: ਏ ਐਨ ਆਈ)

ਪੰਜਾਬ ’ਚ ਬੇਅਦਬੀਆਂ ਸਬੰਧੀ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਸੈਸ਼ਨ ਦੌਰਾਨ ਕੱਲ ਲਿਆਂਦੇ ਜਾਣ ਵਾਲੇ ਬਿੱਲ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਦਰਅਸਲ ਉਨ੍ਹਾਂ ਨੇ ਕਿਹਾ ਕਿ ਬੇਅਦਬੀ ਕੀਤੇ ਜਾਣ ’ਤੇ ਸਜ਼ਾ ਘੱਟੋ ਘੱਟ ਮੌਤ ਹੋਣੀ ਚਾਹੀਦੀ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਸਾਲ 2015 ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੱਲੋਂ ਵੀ ਬਿੱਲ ਲਿਆਂਦਾ ਗਿਆ ਸੀ। ਪਰ ਉਸ ਵੇਲੇ ਧਾਰਾ 295ਏ ’ਚ ਸੋਧ ਕੀਤੀ ਗਈ ਅਤੇ ਸਖਤ ਕਾਨੂੰਨ ਬਣਾਇਆ ਗਿਆ ਸੀ। ਪਰ ਅੱਜ ਤੱਕ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਹੋਈ ਘਟਨਾ ਸਮੇਤ ਬੇਅਦਬੀ ਦੇ ਕਿਸੇ ਵੀ ਮਾਮਲੇ ਦੀ ਸਹੀ ਜਾਂਚ ਕਰਕੇ ਕਿਸੇ ਵੀ ਦੋਸ਼ੀ ਨੂੰ ਸਖ਼ਤ ਸਜ਼ਾ ਨਹੀਂ ਦਿੱਤੀ ਗਈ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੀ 350 ਸਾਲਾ ਸ਼ਤਾਬਦੀ ਮਨਾਉਣ ਸਬੰਧੀ ਸ਼੍ਰੋਮਣੀ ਕਮੇਟੀ ਵਲੋਂ ਸਮੂਹ ਸਿੱਖ ਜਥੇਬੰਦੀਆਂ ਦੀ 14 ਜੁਲਾਈ ਨੂੰ ਮਹੱਤਵਪੂਰਨ ਇਕੱਤਰਤਾ ਕੀਤੀ ਜਾਵੇਗੀ। ਉਨ੍ਹਾਂ ਨੇ ਇਹ ਵੀ ਕਿਹਾ ਕਿ  ਗੁਰੂ ਸਾਹਿਬਾਨ ਦੀਆਂ ਸ਼ਤਾਬਦੀਆਂ ਮਨਾਉਣਾ ਸ਼੍ਰੋਮਣੀ ਕਮੇਟੀ ਜਾਂ ਸਿੱਖ ਸੰਸਥਾਵਾਂ ਦਾ ਅਧਿਕਾਰ ਹੈ। ਸੂਬਾ ਸਰਕਾਰ ਵੱਖਰੀ ਸ਼ਤਾਬਦੀ ਮਨਾਉਣ ਦੀ ਥਾਂ ਸ਼੍ਰੋਮਣੀ ਕਮੇਟੀ ਨੂੰ ਸਹਿਯੋਗ ਕਰਨਾ ਚਾਹੀਦਾ ਹੈ।

Related posts

ਮੁੱਖ-ਮੰਤਰੀ ਵਲੋਂ ਕਾਰੋਬਾਰੀਆਂ ਨੂੰ ਪੰਜਾਬ ‘ਚ ਵੱਧ ਤੋਂ ਵੱਧ ਨਿਵੇਸ਼ ਕਰਨ ਦਾ ਸੱਦਾ

admin

ਡੀਜੀਪੀ ਵਲੋਂ ਪੰਜਾਬ ਵਿੱਚ ਸ਼ਾਂਤੀ ਲਈ ਪੁਲਿਸ ਨੂੰ ਹਾਈ-ਅਲਰਟ ‘ਤੇ ਰਹਿਣ ਦੇ ਹੁਕਮ !

admin

ਭਾਈ ਬਲਵੰਤ ਸਿੰਘ ਰਾਜੋਆਣਾ ਕੇਸ: 29 ਸਾਲਾਂ ਤੋਂ ਤਰੀਕ ਤੇ ਤਰੀਕ !

admin