ਪੰਜਾਬ ਦੇ 25 ਸਰਕਾਰੀ ਸਕੂਲਾਂ ਦੇ ਹੁਣ ਨਾਮ ਬਦਲਕੇ ਉੱਘੀਆਂ ਸ਼ਖਸੀਅਤਾਂ ਦੇ ਨਾਵਾਂ ‘ਤੇ ਰੱਖੇ ਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ। ਉੱਘੀਆਂ ਸ਼ਖਸੀਅਤਾਂ ਦੀ ਸੂਚੀ ਦੇ ਵਿੱਚ ਮੈਰਾਥਨ ਦੌੜਾਕ ਫੌਜਾ ਸਿੰਘ, ਪ੍ਰਸਿੱਧ ਲੇਖਕ ਬਲਵੰਤ ਗਾਰਗੀ ਅਤੇ ਕਈ ਸੁੰਤਤਰਾ ਸੰਗਰਾਮੀਆਂ ਦੇ ਨਾਮ ਵੀ ਸ਼ਾਮਲ ਹਨ।
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ, ‘ਕਈ ਸਰਕਾਰੀ ਸਕੂਲਾਂ ਦੇ ਨਾਮ ਬਦਲ ਕੇ ਉੱਘੀਆਂ ਸ਼ਖਸੀਅਤਾਂ ਦਾ ਸਨਮਾਨ ਕੀਤਾ ਜਾਵੇਗਾ ਜਿਨ੍ਹਾਂ ਦੇ ਇਤਿਹਾਸ, ਫੋਟੋਆਂ ਅਤੇ ਜੀਵਨੀਆਂ ਸਕੂਲਾਂ ਵਿੱਚ ਪ੍ਰਦਰਸ਼ਿਤ ਕੀਤੀਆਂ ਜਾਣਗੀਆਂ। ਬਿਆਸ ਪਿੰਡ ਦੇ ਸਰਕਾਰੀ ਸਕੂਲ ਦਾ ਨਾਮ ਅਥਲੀਟ ਫੌਜਾ ਸਿੰਘ ਦੇ ਨਾਮ ’ਤੇ ਰੱਖਿਆ ਜਾਵੇਗਾ। ਇਸੇ ਤਰ੍ਹਾਂ ਹੀ ਖਟਕੜ ਕਲਾਂ ਵਿੱਚ ਸਕੂਲ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਰੱਖਿਆ ਜਾਵੇਗਾ। ਇੱਕ ਹੋਰ ਸਕੂਲ ਦਾ ਨਾਮ ਪ੍ਰਸਿੱਧ ਲੇਖਕ ਬਲਵੰਤ ਗਾਰਗੀ ਦੇ ਨਾਮ ’ਤੇ ਰੱਖਿਆ ਜਾਵੇਗਾ। ਕੁੱਲ 25 ਸਕੂਲਾਂ ਦੇ ਨਾਮ ਬਦਲੇ ਜਾਣਗੇ ਜਿਨ੍ਹਾਂ ਵਿੱਚ ਹਾਕੀ ਖਿਡਾਰੀਆਂ ਦਾ ਸਨਮਾਨ ਕਰਨ ਵਾਲੇ ਸਕੂਲ ਵੀ ਸ਼ਾਮਲ ਹਨ ਅਤੇ ਇਸਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ।