Punjab

ਪੰਜਾਬ ਸਰਕਾਰ ਇਮਾਨਦਾਰੀ ਤੇ ਪਾਰਦਰਸ਼ਤਾ ਨਾਲ ਸੇਵਾਵਾਂ ਦੇਣ ਨੂੰ ਤਰਜੀਹ ਦੇ ਰਹੀ ਹੈ: ਖੁੱਡੀਆਂ

ਪੰਜਾਬ ਦੇ ਪਸ਼ੂ-ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ‘ਚ 8 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ।

ਪੰਜਾਬ ਦੇ ਪਸ਼ੂ-ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਚੰਡੀਗੜ੍ਹ ਵਿਖੇ ਆਪਣੇ ਦਫ਼ਤਰ ਵਿੱਚ ਪੰਜ ਵੈਟਰਨਰੀ ਇੰਸਪੈਕਟਰਾਂ, ਦੋ ਸਟੈਨੋਗ੍ਰਾਫਰ-ਕਮ-ਟਾਈਪਿਸਟ ਅਤੇ ਇੱਕ ਗਿਣਤੀਕਾਰ ਨੂੰ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਮਾਰਚ 2022 ਤੋਂ ਲੈ ਕੇ ਹੁਣ ਤੱਕ ਵਿਭਾਗ ਵਿੱਚ ਕੀਤੀਆਂ ਕੁੱਲ ਭਰਤੀਆਂ ਦੀ ਗਿਣਤੀ 942 ਹੋ ਗਈ ਹੈ। ਇਸ ਦੌਰਾਨ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦਰਜਾ-4 ਦੇ 19 ਕਰਮਚਾਰੀਆਂ ਨੂੰ ਵੀ ਵਧਾਈ ਦਿੱਤੀ, ਜਿਨ੍ਹਾਂ ਨੂੰ ਕਲੈਰੀਕਲ ਪੱਧਰ ਦੀ ਤਰੱਕੀ ਦਿੱਤੀ ਗਈ ਹੈ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਪੂਰੀ ਲਗਨ ਅਤੇ ਸਮਰਪਣ ਦੀ ਭਾਵਨਾ ਨਾਲ ਆਪਣਾ ਫ਼ਰਜ਼ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਇਮਾਨਦਾਰੀ ਨਾਲ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਨੂੰ ਪ੍ਰਮੁੱਖ ਤਰਜੀਹ ਦਿੱਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੱਤਾ ਸੰਭਾਲਣ ਉਪਰੰਤ ਪਸ਼ੂ-ਪਾਲਣ ਵਿਭਾਗ ਵਿੱਚ 326 ਵੈਟਰਨਰੀ ਅਫਸਰ, 545 ਵੈਟਰਨਰੀ ਇੰਸਪੈਕਟਰ ਅਤੇ 63 ਗਰੁੱਪ ਸੀ ਦੀਆਂ ਅਸਾਮੀਆਂ ‘ਤੇ ਭਰਤੀ ਕੀਤੀ ਗਈ ਹੈ।

Related posts

ਸ਼੍ਰੋਮਣੀ ਕਮੇਟੀ ਵੱਲੋਂ ਦਸਵੇਂ ਪਾਤਸ਼ਾਹ ਜੀ ਦੇ ਵੱਡੇ ਸਾਹਿਬਜ਼ਾਦਿਆਂ ਅਤੇ ਸ੍ਰੀ ਚਮਕੌਰ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

Bunty

ਗੁਰੂ ਕਾ ਬਾਗ ਮੋਰਚੇ ਦੀ ਸ਼ਤਾਬਦੀ ਦੇ ਮੁੱਖ ਸਮਾਗਮ ਮੌਕੇ ਪੰਥ ਵਿਰੋਧੀ ਸ਼ਕਤੀਆਂ ਖਿਲਾਫ ਲਾਮਬੰਦ ਹੋਣ ਦਾ ਸੱਦਾ ਪੰਥ ਨੂੰ ਦਰਪੇਸ਼ ਚੁਣੌਤੀਆਂ ਦੇ ਟਾਕਰੇ ਲਈ ਸਿੱਖ ਇਤਿਹਾਸ ਤੋਂ ਸੇਧ ਲੈਣ ਦੀ ਲੋੜ- ਗਿਆਨੀ ਹਰਪ੍ਰੀਤ ਸਿੰਘ

Bunty

ਅਕਾਲੀ ਦਲ ਨੇ ਭਾਜਪਾ ਨਾਲ ਗਠਜੋੜ ਦਾ ਵਿਕਲਪ ਕਿਉਂ ਖੁੱਲ੍ਹਾ ਰੱਖਿਆ?

admin