Punjab

ਸ੍ਰੀ ਹਰਿਮੰਦਰ ਸਾਹਿਬ ਨੂੰ ਧਮਕੀਆਂ ਭੇਜਣ ਵਾਲਿਆਂ ਨੂੰ ਸਖ਼ਤ ਮਿਲੇਗੀ: ਮੁੱਖ-ਮੰਤਰੀ

ਪੰਜਾਬ ਦੇ ਮੁੱਖ-ਮੰਤਰੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਵਿੱਚ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ।

ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਬਾਰੇ ਧਮਕੀ ਭਰੇ ਈ-ਮੇਲ ਭੇਜਣ ਦਾ ਨਾ-ਮੁਆਫੀਯੋਗ ਅਪਰਾਧ ਕਰਨ ਵਾਲੇ ਗੁਨਾਹਗਾਰਾਂ ਲਈ ਮਿਸਾਲੀ ਸਜ਼ਾ ਨੂੰ ਯਕੀਨੀ ਬਣਾਉਣ ਦਾ ਸੰਕਲਪ ਲਿਆ ਹੈ।

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ, “ਦੁਨੀਆਂ ਭਰ ਦੇ ਲੋਕ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਦੇ ਹਨ ਅਤੇ ਆਪਣੇ ਪਰਿਵਾਰਾਂ ਅਤੇ ਸਾਕ-ਸਬੰਧੀਆਂ ਦੀ ਤਰੱਕੀ ਤੇ ਸਲਾਮਤੀ ਲਈ ਅਰਦਾਸ ਕਰਦੇ ਹਨ। ਅਸੀਂ ਕਿਸੇ ਨੂੰ ਇਸ ਪਾਵਨ ਅਸਥਾਨ ਨੂੰ ਧਮਕੀਆਂ ਦੇਣ ਦੀ ਇਜਾਜ਼ਤ ਕਿਵੇਂ ਦੇ ਸਕਦੇ ਹਾਂ। ਸੂਬਾ ਸਰਕਾਰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਇਸ ਬਾਰੇ ਮਹੱਤਵਪੂਰਨ ਸੁਰਾਗ ਮਿਲ ਗਏ ਹਨ। ਮਾਮਲਾ ਛੇਤੀ ਹੀ ਹੱਲ ਹੋ ਜਾਵੇਗਾ ਕਿਉਂਕਿ ਪੁਲਿਸ ਪਹਿਲਾਂ ਹੀ ਦੋਸ਼ੀਆਂ ਦੀ ਸ਼ਨਾਖਤ ਕਰ ਚੁੱਕੀ ਹੈ। ਮਾਮਲੇ ਦੀ ਵਿਗਿਆਨਕ ਢੰਗ ਨਾਲ ਤਸਦੀਕ ਜਾਰੀ ਹੈ ਅਤੇ ਇਸ ਦੇ ਪੂਰਾ ਹੋਣ ‘ਤੇ ਵੇਰਵੇ ਸਾਂਝੇ ਕੀਤੇ ਜਾਣਗੇ। ਸਰਕਾਰ ਇਸ ਪਵਿੱਤਰ ਅਸਥਾਨ ਦੀ ਸੁਰੱਖਿਆ ਪ੍ਰਤੀ ਹਰ ਵੇਲੇ ਚੌਕਸ ਰਹਿੰਦੀ ਹੈ, ਜਿੱਥੇ ਹਰ ਰੋਜ਼ ਲੱਖਾਂ ਸ਼ਰਧਾਲੂ ਆਉਂਦੇ ਹਨ। ਸੂਬਾ ਸਰਕਾਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਨੂੰ ਵੀ ਇਸ ਮਾਮਲੇ ਵਿੱਚ ਕੋਈ ਵੀ ਅਹਿਮ ਜਾਣਕਾਰੀ ਸਾਂਝੀ ਕਰਨ ਲਈ ਆਖਿਆ ਹੈ। ਸਾਰੀ ਸਥਿਤੀ ‘ਤੇ ਬਾਜ਼ ਅੱਖ ਰੱਖੀ ਜਾ ਰਹੀ ਹੈ ਅਤੇ ਪਵਿੱਤਰ ਸ਼ਹਿਰ ਵਿੱਚ ਸੁਰੱਖਿਆ ਪਹਿਲਾਂ ਹੀ ਵਧਾ ਦਿੱਤੀ ਗਈ ਹੈ। ਦੋਸ਼ੀ ਦੁਨੀਆ ਦੇ ਕਿਸੇ ਵੀ ਕੋਨੇ ਵਿੱਚ ਲੁਕ ਨਹੀਂ ਸਕਦੇ ਅਤੇ ਸੂਬਾ ਸਰਕਾਰ ਉਨ੍ਹਾਂ ਲਈ ਸਖ਼ਤ ਤੋਂ ਸਖ਼ਤ ਸਜ਼ਾ ਯਕੀਨੀ ਬਣਾਏਗੀ। ਇਹ ਸੂਬਾ ਸਰਕਾਰ ਦਾ ਫਰਜ਼ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।”

ਪੰਜਾਬ ਦੇ ਮੁੱਖ-ਮੰਤਰੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਵਿੱਚ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਪੰਜਾਬ ਵਿੱਚ ਫਿਰਕੂ ਸਦਭਾਵਨਾ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਹਮੇਸ਼ਾ ਮਜ਼ਬੂਤ ਰਹੇਗੀ ਅਤੇ ਸੂਬਾ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇਗਾ।

Related posts

ਗੰਨੇ ਦਾ ਭਾਅ 380 ਰੁਪਏ ਪ੍ਰਤੀ ਕੁਇੰਟਲ ਹੋਵੇ, ਸੁਖਬੀਰ ਬਾਦਲ ਨੇ ਗੰਨਾ ਉਤਪਾਦਕਾਂ ਨਾਲ ਕੀਤਾ ਇਕਜੁੱਟਤਾ ਦਾ ਪ੍ਰਗਟਾਵਾ

Bunty

ਅਕਾਲੀ ਦਲ ਲੀਡਰਸ਼ਿਪ ਨੇ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਪਾਰਟੀ ਦੇ 103ਵੇਂ ਸਥਾਪਨਾ ਦਿਵਸ ’ਤੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਕਰਵਾਏ ਆਰੰਭ

Bunty

ਬਾਇਓਡੀਗਰੇਡੇਬਲ ਰਹਿੰਦ ਖੂੰਹਦ ਪ੍ਰਬੰਧਨ ਲਈ ਉੱਤਰੀ ਜ਼ੋਨ ਦੇ ਭਾਰਤੀ ਰਾਜਾਂ ਵਿਚੋਂ ਪੰਜਾਬ ਨੇ ਹਾਸਿਲ ਕੀਤਾ ਪਹਿਲਾ ਸਥਾਨ

Bunty