Punjab

ਪੁਲਿਸ ਦੀ ਮੁਅੱਤਲ ਐਸ ਐਚ ਓ ਅਰਸ਼ਪ੍ਰੀਤ ਕੌਰ ਗਰੇਵਾਲ ਭਗੌੜੀ ਕਰਾਰ !

ਪੰਜਾਬ ਪੁਲਿਸ ਦੀ ਮੁਅੱਤਲ ਇੰਸਪੈਕਟਰ ਅਰਸ਼ਪ੍ਰੀਤ ਕੌਰ ਗਰੇਵਾਲ ਨੂੰ ਭਗੌੜੀ ਕਰਾਰ ਦਿੱਤਾ ਗਿਆ ਹੈ।

ਮੋਗਾ ਦੇ ਥਾਣਾ ਕੋਟ ਈਸੇ ਖਾਂ ’ਚ ਤਾਇਨਾਤ ਰਹੀ ਮਹਿਲਾ ਠਾਣੇਦਾਰ ਅਰਸ਼ਪ੍ਰੀਤ ਕੌਰ ਗਰੇਵਾਲ ਨੂੰ 5 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ ’ਚ ਅਦਾਲਤ ਨੇ ਭਗੌੜਾ ਐਲਾਨ ਕਰ ਦਿੱਤਾ ਹੈ। ਅਰਸ਼ਪ੍ਰੀਤ ਕੌਰ ਨੂੰ 9 ਮਹੀਨੇ ਪਹਿਲਾਂ ਵਿਭਾਗ ਨੇ ਮੁਅੱਤਲ ਕਰ ਦਿੱਤਾ ਸੀ ਪਰ ਹੁਣ ਅਦਾਲਤ ਨੇ ਅਰਸ਼ਪ੍ਰੀਤ ਨੂੰ ਭਗੌੜਾ ਐਲਾਨ ਦਿੱਤਾ ਹੈ। ਜਦੋਂ ਅਰਸ਼ਪ੍ਰੀਤ ਮੋਗਾ ਜ਼ਿਲ੍ਹੇ ਦੇ ਕੋਟ ਈਸੇ ਖਾਂ ਥਾਣੇ ਵਿੱਚ ਐਸਐਚਓ ਵਜੋਂ ਤਾਇਨਾਤ ਸੀ ਤਾਂ ਉਸ ‘ਤੇ 5 ਲੱਖ ਰੁਪਏ ਲੈ ਕੇ ਨਸ਼ਾ ਤਸਕਰਾਂ ਨੂੰ ਛੱਡਣ ਦਾ ਦੋਸ਼ ਸੀ।

ਥਾਣਾ ਕੋਟ ਈਸੇ ਖਾਂ ਵਿੱਚ 23 ਅਕਤੂਬਰ 2024 ਨੂੰ ਸਬ-ਇੰਸਪੈਕਟਰ ਬਲਵਿੰਦਰ ਸਿੰਘ ਵਲੋਂ ਐਸ ਐਚ ਓ ਅਰਸ਼ਪ੍ਰੀਤ ਖਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਜਿਸ ’ਚ ਦੱਸਿਆ ਗਿਆ ਕਿ ਉਸ ਨੇ ਨਸ਼ਾ ਤਸਕਰਾਂ ਨੂੰ ਛੱਡਣ ਦੇ ਬਦਲੇ ’ਚ 5 ਲੱਖ ਰੁਪਏ ਲਏ ਸਨ। ਐਸ ਐਚ ਓ ਅਰਸ਼ਪ੍ਰੀਤ ਕੌਰ ਦੀ ਅਗਾਊਂ ਜ਼ਮਾਨਤ ਵੀ ਰੱਦ ਹੋ ਚੁੱਕੀ ਹੈ ਅਤੇ ਕੇਸ ਨੂੰ 9 ਮਹੀਨੇ ਹੋ ਜਾਣ ਦੇ ਬਾਵਜੂਦ ਅਦਾਲਤ ਵਿਚ ਪੇਸ਼ ਨਾ ਹੋਣ ਕਾਰਨ ਹੁਣ ਉਸ ਵਿਰੁੱਧ ਧਾਰਾ 209 ਹੇਠ ਵੀ ਨਵਾਂ ਮਾਮਲਾ ਦਰਜ ਕੀਤਾ ਗਿਆ ਹੈ।

ਪੁਲਿਸ ਦੇ ਅਨੁਸਾਰ 1 ਅਕਤੂਬਰ 2024 ਨੂੰ ਮੁਖਬਿਰ ਦੀ ਸੂਚਨਾ ’ਤੇ ਕੋਟ ਈਸੇ ਖਾਂ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਐਸਐਚਓ ਅਰਸ਼ਪ੍ਰੀਤ ਕੌਰ ਗਰੇਵਾਲ ਨੇ ਨਾਕੇ ‘ਤੇ ਅਮਰਜੀਤ ਸਿੰਘ ਨੂੰ ਸਕਾਰਪਿਓ ਗੱਡੀ ਅਤੇ 2 ਕਿੱਲੋ ਅਫੀਮ ਸਮੇਤ ਫੜਿਆ ਸੀ। ਉਹ ਕੋਟ ਈਸੇ ਖਾਂ ਦੇ ਦਾਤੇਵਾਲਾ ਰੋਡ ਦਾ ਰਹਿਣ ਵਾਲਾ ਸੀ। ਇਸ ਕਾਰਵਾਈ ‘ਚ ਐਸਐਚਓ ਅਰਸ਼ਪ੍ਰੀਤ ਕੌਰ ਦੇ ਨਾਲ ਕੋਟ ਈਸੇ ਖਾਂ ਥਾਣੇ ਦਾ ਮੁਨਸ਼ੀ ਗੁਰਪ੍ਰੀਤ ਸਿੰਘ ਅਤੇ ਬਲਖੰਡੀ ਪੁਲੀਸ ਚੌਕੀ ਦਾ ਮੁਨਸ਼ੀ ਰਾਜਪਾਲ ਸਿੰਘ ਵੀ ਮੌਜੂਦ ਸਨ। ਜਦੋਂ ਉਨ੍ਹਾਂ ਨੇ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਤਾਂ ਖੁਲਾਸਾ ਹੋਇਆ ਕਿ ਨਸ਼ਾ ਤਸਕਰੀ ਵਿੱਚ ਉਸਦਾ ਪੁੱਤਰ ਗੁਰਪ੍ਰੀਤ ਸਿੰਘ ਅਤੇ ਭਰਾ ਮਨਪ੍ਰੀਤ ਸਿੰਘ ਵੀ ਸ਼ਾਮਲ ਸਨ। ਡੀਐਸਪੀ ਨੇ ਇਸ ਮਾਮਲੇ ਦੀ ਜਾਂਚ ਕੀਤੀ ਸੀ। ਜਿਸ ਵਿੱਚ ਪਾਇਆ ਗਿਆ ਕਿ ਮਹਿਲਾ ਐਸਐਚਓ ਨੇ ਦੋ ਹੋਰ ਪੁਲਿਸ ਮੁਲਾਜ਼ਮਾਂ ਨਾਲ ਮਿਲ ਕੇ 3 ਨਸ਼ਾ ਤਸਕਰਾਂ ਨੂੰ ਫੜਿਆ ਸੀ। ਫਿਰ ਉਨ੍ਹਾਂ ਨੂੰ 5 ਲੱਖ ਰੁਪਏ ਦੀ ਰਿਸ਼ਵਤ ਲੈ ਕੇ ਰਿਹਾਅ ਕਰ ਦਿੱਤਾ।

Related posts

HAPPY DIWALI 2025 !

admin

ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ‘ਚ ਮਚੀ ਹਥੜਾ-ਦਫ਼ੜੀ !

admin

ਹਾਈਕੋਰਟ ਵਲੋਂ ਨਸ਼ਾ ਐਕਟ ਅਧੀਨ ਘਰਾਂ ਅਤੇ ਦੁਕਾਨਾਂ ਢਾਹੁਣ ‘ਤੇ ਰੋਕ

admin