Bollywood Articles Punjab Pollywood

ਮਹਿਲਾ ਕਮਿਸ਼ਨ ਵਲੋਂ ਹਨੀ ਸਿੰਘ ਤੇ ਕਰਨ ਔਜਲਾ ਖਿਲਾਫ਼ ਕਾਰਵਾਈ ਲਈ ਡੀਜੀਪੀ ਨੂੰ ਚਿੱਠੀ !

ਮਹਿਲਾ ਕਮਿਸ਼ਨ ਵਲੋਂ ਹਨੀ ਸਿੰਘ ਤੇ ਕਰਨ ਔਜਲਾ ਖਿਲਾਫ਼ ਕਾਰਵਾਈ ਲਈ ਡੀਜੀਪੀ ਨੂੰ ਚਿੱਠੀ ਲਿਖੀ ਹੈ।

ਪੰਜਾਬ ਮਹਿਲਾ ਕਮਿਸ਼ਨ ਨੇ ਪੰਜਾਬੀ ਗਾਇਕ ਕਰਨ ਔਜਲਾ ਅਤੇ ਹਨੀ ਸਿੰਘ ਦੇ ਗੀਤਾਂ ਦਾ ਗੰਭੀਰ ਨੋਟਿਸ ਲਿਆ ਹੈ ਅਤੇ ਦੋਵਾਂ ਗਾਇਕਾਂ ਵਿਰੁੱਧ ਕਾਰਵਾਈ ਲਈ ਪੰਜਾਬ ਦੇ ਡੀਜੀਪੀ ਨੂੰ ਇੱਕ ਪੱਤਰ ਲਿਖਿਆ ਹੈ। ਪੰਜਾਬ ਮਹਿਲਾ ਕਮਿਸ਼ਨ ਦੀ ਪ੍ਰਧਾਨ ਰਾਜ ਲਾਲੀ ਗਿੱਲ ਨੇ ਗਾਇਕ ਹਨੀ ਸਿੰਘ ਅਤੇ ਕਰਨ ਔਜਲਾ ਦੇ ਗੀਤਾਂ ਐਮ.ਐਮ. ਗਬਰੂ ਅਤੇ ਹਨੀ ਸਿੰਘ ਦੇ ਗੀਤ ‘ਮਿਲੀਅਨੇਅਰ’ ਵਿੱਚ ਅਸ਼ਲੀਲ ਤੇ ਔਰਤਾਂ ਵਿਰੁੱਧ ਇਤਰਾਜ਼ਯੋਗ ਸ਼ਬਦਾਵਲੀ ਦਾ ਗੰਭੀਰ ਨੋਟਿਸ ਲੈਂਦਿਆ ਗਾਇਕਾਂ ਖਿਲਾਫ਼ ਸਖਤ ਕਾਰਵਾਈ ਕਰਨ ਲਈ ਪੰਜਾਬ ਦੇ ਡੀਜੀਪੀ ਨੂੰ ਕਿਹਾ ਹੈ। ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਡੀਜੀਪੀ ਨੂੰ ਦੋ ਪੱਤਰ ਲਿਖੇ ਹਨ। ਪਹਿਲੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਯੋ ਯੋ ਹਨੀ ਸਿੰਘ ਦਾ ਗੀਤ ‘ਮਿਲੀਅਨੇਅਰ’ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਗੀਤ ਵਿੱਚ ਉਨ੍ਹਾਂ ਨੇ ਔਰਤਾਂ ਵਿਰੁੱਧ ਬਹੁਤ ਹੀ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕੀਤੀ ਹੈ। ਦੂਜੇ ਪੱਤਰ ਵਿੱਚ ਕਮਿਸ਼ਨ ਨੇ ਕਰਨ ਔਜਲਾ ਦੇ ਗੀਤ ‘ਐਮਐਮ ਗਬਰੂ’ ਦਾ ਜ਼ਿਕਰ ਕੀਤਾ ਹੈ। ਕਮਿਸ਼ਨ ਨੇ ਕਿਹਾ ਕਿ ਇਹ ਗੀਤ ਸੋਸ਼ਲ ਮੀਡੀਆ ‘ਤੇ ਵੀ ਵਾਇਰਲ ਹੋ ਰਿਹਾ ਹੈ। ਇਸ ਵਿੱਚ ਵੀ ਔਰਤਾਂ ਲਈ ਗਲਤ ਸ਼ਬਦਾਂ ਦੀ ਵਰਤੋਂ ਕੀਤੀ ਗਈ ਹੈ ਜੋ ਕਿ ਪੂਰੀ ਤਰ੍ਹਾਂ ਇਤਰਾਜ਼ਯੋਗ ਹੈ।

ਮਹਿਲਾ ਕਮਿਸ਼ਨ ਦੀ ਪ੍ਰਧਾਨ ਨੇ ਪੱਤਰ ਵਿੱਚ ਕਿਹਾ ਹੈ ਕਿ ਦੋਵਾਂ ਗਾਇਕਾਂ ਨੇ ਆਪਣੇ ਗੀਤਾਂ ਵਿੱਚ ਔਰਤਾਂ ਵਿਰੁੱਧ ਇਤਰਾਜ਼ਯੋਗ ਸ਼ਬਦਾਵਲੀ ਦੀ ਵਰਤੋਂ ਕੀਤੀ ਹੈ, ਜੋ ਔਰਤਾਂ ਦੇ ਮਾਣ ਨੂੰ ਠੇਸ ਪਹੁੰਚਾਉਂਦੀ ਹੈ। ਕਮਿਸ਼ਨ ਨੇ ਆਪਣੇ ਪੱਤਰ ਵਿੱਚ ਡੀਜੀਪੀ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਚੰਡੀਗੜ੍ਹ ਸਥਿਤ ਪੰਜਾਬ ਪੁਲਿਸ ਦੇ ਇੱਕ ਅਧਿਕਾਰੀ ਨੂੰ ਇਸ ਮਾਮਲੇ ਦੀ ਜਾਂਚ ਕਰਕੇ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੇ ਹੁਕਮ ਜਾਰੀ ਕਰਨ। ਇਸ ਦੇ ਨਾਲ ਹੀ ਇਸ ਸਬੰਧ ਵਿੱਚ ਦੋਵਾਂ ਗਾਇਕਾਂ ਵਿਰੁੱਧ ਕੀਤੀ ਗਈ ਕਾਰਵਾਈ ਦੀ ਰਿਪੋਰਟ 11 ਅਗਸਤ ਨੂੰ ਸਵੇਰੇ 11 ਵਜੇ ਉਨ੍ਹਾਂ ਦੇ ਦਫ਼ਤਰ ਵਿੱਚ ਪੇਸ਼ ਕੀਤੀ ਜਾਵੇ।

Related posts

ਆਸਟ੍ਰੇਲੀਅਨ ਨੇ ਵਿਦੇਸ਼ੀ ਵਿਦਿਆਰਥੀਆਂ ਪ੍ਰਤੀ ਲਿਆਂਦੀ ਨਰਮੀ !

admin

ਘਾਨਾ ‘ਚ ‘ਰਾਸ਼ਟਰੀ ਦੁਖਾਂਤ’ : ਰੱਖਿਆ ਤੇ ਵਾਤਾਵਰਣ ਮੰਤਰੀਆਂ ਸਣੇ 8 ਲੋਕਾਂ ਦੀ ਮੌਤ !

admin

ਨਕਲੀ ਦਵਾਈਆਂ ਬਨਾਉਣ ਤੇ ਵੇਚਣ ਵਾਲੇ ਵੱਡੇ ਰੈਕੇਟ ਦਾ ਪਰਦਾਫਾਸ਼ !

admin