ਅੰਮ੍ਰਿਤਸਰ – ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਰਬਸੰਮਤੀ ਨਾਲ ਪੰਜ ਮੈਂਬਰੀ ਭਰਤੀ ਕਮੇਟੀ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣ ਗਏ ਹਨ। ਪੰਜ ਮੈਂਬਰੀ ਭਰਤੀ ਕਮੇਟੀ ਵਲੋਂ ਅਕਾਲੀ ਦਲ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਡੈਲੀਗੇਟ ਇਜਲਾਸ ਦੌਰਾਨ ਸਰਬਸੰਮਤੀ ਨਾਲ ਉਨ੍ਹਾਂ ਨੂੰ ਪ੍ਰਧਾਨ ਚੁਣ ਲਿਆ ਗਿਆ। ਪ੍ਰਧਾਨ ਵਜੋਂ ਗਿਆਨੀ ਹਰਪ੍ਰੀਤ ਸਿੰਘ ਦਾ ਨਾਂਅ ਬਾਬਾ ਸਰਬਜੋਤ ਸਿੰਘ ਬੇਦੀ ਵਲੋਂ ਪੇਸ਼ ਕੀਤਾ ਗਿਆ ਜਿਸ ਦੀ ਤਈਦ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਦਕਿ ਮਜੀਦ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਨੇ ਕੀਤੀ। ਇਸ ਦੌਰਾਨ ਸਰਬਸੰਮਤੀ ਨਾਲ ਹੀ ਬੀਬੀ ਸਤਵੰਤ ਕੌਰ ਮੈਂਬਰ ਪੰਜ ਮੈਂਬਰੀ ਭਰਤੀ ਕਮੇਟੀ ਨੂੰ ਅਕਾਲੀ ਦਲ ਦੀ ਧਾਰਮਿਕ ਕੌਂਸਲ ਦੀ ਚੇਅਰਪਰਸਨ ਚੁਣ ਲਿਆ ਗਿਆ।
previous post