Punjab

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵਿੱਦਿਅਕ ਸੰਸਥਾਵਾਂ ਨੇ ਅਜ਼ਾਦੀ ਦਿਵਸ ਮਨਾਇਆ !

ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਜੀ. ਟੀ. ਰੋਡ ਵਿਖੇ ਆਜ਼ਾਦੀ ਦਿਵਸ ਸਮਾਗਮ ਮੌਕੇ ਡਾ. ਖੁਸ਼ਵਿੰਦਰ ਕੁਮਾਰ ਹੋਰ ਸਟਾਫ਼ ਦੇ ਨਾਲ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਦੇ ਹੋਏ।

ਅੰਮ੍ਰਿਤਸਰ – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਜੀ. ਟੀ. ਰੋਡ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ, ਖ਼ਾਲਸਾ ਕਾਲਜ ਪਬਲਿਕ ਸਕੂਲ, ਜੀ. ਟੀ. ਰੋਡ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਵਿਖੇ ਅਜ਼ਾਦੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਉਕਤ ਸੰਸਥਾਵਾਂ ’ਚ ਐਜ਼ੂਕੇਸ਼ਨ ਵਿਖੇ ਖ਼ਾਲਸਾ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਖੁਸ਼ਵਿੰਦਰ ਕੁਮਾਰ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵਿਖੇ ਪ੍ਰਿੰਸੀਪਲ ਡਾ. ਲਕਸ਼ਮੀ ਮਲਹੋਤਰਾ, ਪਬਲਿਕ ਸਕੂਲ ਪ੍ਰਿੰਸੀਪਲ ਸ: ਅਮਰਜੀਤ ਸਿੰਘ ਗਿੱਲ ਅਤੇ ਇੰਟਰਨੈਸ਼ਨਲ ਸਕੂਲ ਵਿਖੇ ਕੌਂਸਲ ਦੇ ਜੁਆਇੰਟ ਸਕੱਤਰ ਸ: ਸੰਤੋਖ ਸਿੰਘ ਸੇਠੀ ਨੇ ਮੈਂਬਰ ਡਾ. ਸੁਖਬੀਰ ਕੌਰ ਮਾਹਲ ਅਤੇ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨਾਲ ਮਿਲ ਕੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ।

ਇਸ ਦੌਰਾਨ ਡਾ. ਕੁਮਾਰ ਨੇ ਐਜ਼ੂਕੇਸ਼ਨ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਨਿਰਮਲਜੀਤ ਕੌਰ ਦੀ ਮੌਜ਼ੂਦਗੀ ’ਚ ਜੈ ਹਿੰਦ ਨਾਅਰੇ ਨੂੰ ਆਧਾਰ ਬਣਾਉਂਦਿਆਂ ਹੋਇਆਂ ਭਾਰਤ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਬਾਰੇ ਚਰਚਾ ਕਰਦਿਆਂ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਵਿਵਹਾਰਿਕ ਅਤੇ ਸਮਾਜਿਕ ਜਿੰਮੇਵਾਰੀ ਨੂੰ ਸਮਝਦਿਆਂ ਹੋਇਆਂ ਹਮੇਸ਼ਾਂ ਹੀ ਹਿੰਦ ਦੀ ਜੈ ਅਤੇ ਤਰੱਕੀ ਲਈ ਤੱਤਪਰ ਰਹਿਣ। ਇਹ ਪ੍ਰੋਗਰਾਮ ਅਸਿਸਟੈਂਟ ਪ੍ਰੋਫ਼ੈਸਰ ਡਾ.  ਅੰਜੂ ਤਿਆਗੀ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ।

ਇਸੇ ਤਰ੍ਹਾਂ ਖ਼ਾਲਸਾ ਕਾਲਜ ਪਬਲਿਕ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ 79ਵੇਂ ਸੁਤੰਤਰਤਾ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਗਵਰਨਿੰਗ ਕੌਂਸਲ ਦੇ ਜੁਆਇੰਟ ਸਕੱਤਰ ਸ: ਸੰਤੋਖ ਸਿੰਘ ਸੇਠੀ ਨੇ ਮੁੱਖ ਮਹਿਮਾਨ ਅਤੇ ਮੈਂਬਰ ਡਾ. ਸੁਖਬੀਰ ਕੌਰ ਮਾਹਲ ਨੇ ਗੈਸਟ ਆਫ ਆਨਰ ਵਜੋਂ ਸ਼ਿਰਕਤ ਕੀਤੀ। ਸਕੂਲ ਪ੍ਰਿੰ: ਸ੍ਰੀਮਤੀ ਗਿੱਲ ਦੀ ਅਗਵਾਈ ਹੇਠ ਕਰਵਾਏ ਉਕਤ ਪ੍ਰੋਗਰਾਮ ਮੌਕੇ ਸ: ਸੇਠੀ ਨੇ ਡਾ. ਮਾਹਲ ਨਾਲ ਮਿਲ ਕੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਆ। ਇਸ ਮੌਕੇ ਬੱਚਿਆਂ ਵੱਲੋਂ ਰਾਸ਼ਟਰੀ ਗੀਤ ਗਾਇਨ ਪੇਸ਼ ਕਰਨ ਉਪਰੰਤ ਦੇਸ਼-ਭਗਤੀ ਭਰਪੂਰ ਕੋਰੀਓਗ੍ਰਾਫੀ ਅਤੇ ਸਮੂਹਿਕ-ਗਾਨ, ਗਿੱਧਾ ਆਦਿ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ ਗਏ।

ਇਸ ਮੌਕੇ ਸ: ਸੇਠੀ ਨੇ ਕਿਹਾ ਕਿ ਆਜ਼ਾਦੀ ਦਿਵਸ ਨਾ ਸਿਰਫ਼ ਜਸ਼ਨ ਮਨਾਉਣ ਦਾ ਮੌਕਾ ਹੈ, ਸਗੋਂ ਇਹ ਆਤਮ-ਨਿਰੀਖਣ ਦਾ ਵੀ ਸਮਾਂ ਹੈ। ਉਨ੍ਹਾਂ ਕਿਹਾ ਕਿ ਇਹ ਸੋਚਣ ਦਾ ਮੌਕਾ ਹੈ ਕਿ ਅਸੀਂ ਉਸ ਆਜ਼ਾਦ ਭਾਰਤ ਦਾ ਨਿਰਮਾਣ ਕਰ ਸਕੇ ਹਾਂ ਜਿਸਦੀ ਕਲਪਨਾ ਸਾਡੇ ਆਜ਼ਾਦੀ ਘੁਲਾਟੀਆਂ ਨੇ ਕੀਤੀ ਸੀ। ਉਨ੍ਹਾਂ ਕਿਹਾ ਕਿ ਭਾਰਤੀ ਆਜ਼ਾਦੀ ਅੰਦੋਲਨ ਸਿਰਫ਼ ਇਕ ਰਾਜਨੀਤਿਕ ਸੰਘਰਸ਼ ਨਹੀਂ ਸੀ, ਇਹ ਸਮਾਜਿਕ, ਸੱਭਿਆਚਾਰਕ ਅਤੇ ਮਨੁੱਖੀ ਚੇਤਨਾ ਦਾ ਅੰਦੋਲਨ ਵੀ ਸੀ। ਮਹਾਤਮਾ ਗਾਂਧੀ, ਭਗਤ ਸਿੰਘ ਆਦਿ ਅਣਗਿਣਤ ਨੇ ਇਸ ਅੰਦੋਲਨ ਨੂੰ ਦਿਸ਼ਾ ਦਿੱਤੀ। ਇਸ ਮੌਕੇ ਸ੍ਰੀਮਤੀ ਗਿੱਲ ਨੇ ਵਿਦਿਆਰਥੀਆਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਸਾਨੂੰ ਸਭ ਨੂੰ ਹੀ ਦੇਸ਼ ਦੀ ਤਰੱਕੀ ’ਚ ਵਿਸ਼ੇਸ਼ ਯੋਗਦਾਨ ਪਾਉਣਾ ਚਾਹੀਦਾ ਹੈ ਅਤੇ ਵਤਨ ਦਾ ਨਾਮ ਰੌਸ਼ਨ ਕਰਨਾ ਚਾਹੀਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਦੇਸ਼ ਭਗਤਾਂ ਦੁਆਰਾ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਡਾ: ਮਲਹੋਤਰਾ ਨੇ ਕਿਹਾ ਕਿ ਆਜ਼ਾਦੀ ਸਾਡਾ ਜਨਮ ਸਿੱਧ ਅਧਿਕਾਰ ਹੈ ਅਤੇ ਭਾਰਤ ਮਾਤਾ ਨੇ 100 ਸਾਲ ਬਾਅਦ ਲੰਬੇ ਸੰਘਰਸ਼ ਤੋਂ ਬਾਅਦ 15 ਅਗਸਤ 1947 ਨੂੰ ਆਜ਼ਾਦੀ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੁਆਰਾ ਦਿੱਤੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਅੱਜ ਆਜ਼ਾਦੀ ਦਾ ਆਨੰਦ ਮਾਣ ਰਹੇ ਹਾਂ, ਇਸ ਲਈ ਉਨ੍ਹਾਂ ਦੀਆਂ ਦਿੱਤੀਆਂ ਸ਼ਹੀਦੀਆਂ ਨੂੰ ਕਦੇ ਵੀ ਭੁੱਲਣਾ ਨਹੀਂ ਚਾਹੀਦਾ। ਇਸ ਮੌਕੇ ਉਨ੍ਹਾਂ ਨੇ ਸੰਘਰਸ਼ ਦੇ ਲੰਬੇ ਇਤਿਹਾਸ, ਰਾਸ਼ਟਰੀ ਝੰਡੇ ਅਤੇ ਅਸ਼ੋਕ ਚੱਕਰ ਦੇ ਰੰਗਾਂ ਦੀ ਮਹੱਤਤਾ ’ਤੇ ਵੀ ਚਾਨਣਾ ਪਾਇਆ।

ਇਸੇ ਤਰ੍ਹਾਂ ਪਬਲਿਕ ਸਕੂਲ ਵਿਖੇ ਪ੍ਰਿੰ: ਸ: ਗਿੱਲ ਦੇ ਸਹਿਯੋਗ ਨਾਲ ਐਨ. ਸੀ. ਸੀ. ਬਟਾਲੀਅਨ ਵੱਲੋਂ ਆਜ਼ਾਦੀ ਦਿਵਸ ਮੌਕੇ ‘ਹਰ ਘਰ ਤਿਰੰਗਾ’ ਅਭਿਆਨ ਅਧੀਨ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਮੌਕੇ ਪ੍ਰਿੰ: ਗਿੱਲ ਨੇ ਸ: ਡੀ. ਐਸ. ਰਟੌਲ ਨਾਲ ਮਿਲ ਕੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਸ: ਗਿੱਲ ਨੇ ਵਿਦਿਆਰਥੀਆਂ ਨੂੰ ਆਜ਼ਾਦੀ ਪ੍ਰਾਪਤ ਕਰਨ ਲਈ ਲੜੇ ਗਏ ਆਜ਼ਾਦੀ ਘੋਲ ਦੇ ਮੁੱਲਵਾਨ ਅਦਾਰਸ਼ਾਂ ਬਾਰੇ ਜਾਣੂ ਕਰਵਾਇਆ ਅਤੇ ਨਾਲ ਉਨ੍ਹਾਂ ਨੇ ਅਗਲੇ ਸਾਲ ਆਰੰਭ ਹੋਣ ਜਾ ਰਹੇ ਸੈਨਿਕ ਸਕੂਲ ਸਬੰਧੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਚਾਨਣਾ ਪਾਇਆ। ਪ੍ਰਿੰ: ਸ: ਗਿੱਲ ਨੇ ਵਿਦਿਆਰਥੀਆਂ ਨੂੰ ਮਹਾਨ ਨੇਤਾਵਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਨਕਸ਼ੇ-ਕਦਮਾਂ ’ਤੇ ਚੱਲ ਕੇ ਆਪਣੀ ਮਾਤ ਭੂਮੀ ਦੀ ਸੇਵਾ ਕਰਨ ਅਤੇ ਦੇਸ਼ ਨੂੰ ਨਵੀਆਂ ਬੁਲੰਦੀਆਂ ’ਤੇ ਲਿਜਾਣ ਲਈ ਪ੍ਰੇਰਿਤ ਕੀਤਾ। ਇਸ ਪ੍ਰੋਗਰਾਮ ਨੇ ਸਾਰਿਆਂ ਨੂੰ ਦੇਸ਼ ਭਗਤੀ ਦੇ ਜਜ਼ਬੇ ਨਾਲ ਭਰ ਦਿੱਤਾ। ਇਸ ਮੌਕੇ ਉਕਤ ਅਦਾਰਿਆਂ ਵਿਖੇ ਸਮੂਹ ਸਟਾਫ਼ ਅਤੇ ਵਿਦਿਹਾਰਥੀ ਹਾਜ਼ਰ ਸਨ।

Related posts

NSQ ਵੋਕੇਸ਼ਨਲ ਅਧਿਆਪਕ ਫ਼ਰੰਟ ਵਲੋਂ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨੂੰ ਮੰਗ ਪੱਤਰ !

admin

3704 ਮਾਨਸਾ ਅਧਿਆਪਕਾਂ ਵੱਲੋਂ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਗੱਲਬਾਤ !

admin

ਲੋੜਬੰਦ ਵਿਦਿਆਰਥੀਆਂ ਲਈ ਮੁਫ਼ਤ ਟਿਊਸ਼ਨ ਸੈਂਟਰ ਖੋਲ੍ਹਿਆ !

admin