International

ਨੇਪਾਲ ਦੇ ਪ੍ਰਧਾਨ ਮੰਤਰੀ ਵਲੋਂ ਹਿੰਸਕ ਪ੍ਰਦਰਸ਼ਨਾਂ ਤੋਂ ਬਾਅਦ ਅਸਤੀਫਾ !

ਨੇਪਾਲ ਵਿੱਚ ਵਿਰੋਧ ਪ੍ਰਦਰਸ਼ਨਾਂ ਵਿਚਾਲੇ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਨੇ ਅਸਤੀਫਾ ਦੇ ਦਿੱਤਾ ਹੈ।

ਨੇਪਾਲ ਵਿੱਚ ਲਗਾਤਾਰ ਵਧ ਰਹੇ ਨੌਜਵਾਨਾਂ ਦੇ ਵਿਰੋਧ ਪ੍ਰਦਰਸ਼ਨਾਂ ਅਤੇ ਵਧਦੇ ਸਿਆਸੀ ਦਬਾਅ ਦੇ ਵਿਚਾਲੇ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਨੇ ਅਸਤੀਫਾ ਦੇ ਦਿੱਤਾ ਹੈ। ਸੋਮਵਾਰ ਨੂੰ ਸ਼ੁਰੂ ਹੋਏ ਹਿੰਸਕ ਪ੍ਰਦਰਸ਼ਨਾਂ ਵਿੱਚ 20 ਤੋਂ ਵੱਧ ਲੋਕਾਂ ਦੀ ਮੌਤ ਅਤੇ ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਤੋਂ ਬਾਅਦ ਸਰਕਾਰ ਪੂਰੀ ਤਰ੍ਹਾਂ ਘਿਰ ਗਈ ਸੀ। ਸਥਿਤੀ ਨੂੰ ਸੰਭਾਲਣ ਲਈ ਫੌਜ ਨੂੰ ਤਾਇਨਾਤ ਕਰਨਾ ਪਿਆ ਪਰ Gen-Z ਦੀ ਅਗਵਾਈ ਵਿੱਚ ਹੋ ਰਹੇ ਪ੍ਰਦਰਸ਼ਨਾਂ ਨੇ ਓਲੀ ਸਰਕਾਰ ਨੂੰ ਝੁਕਣ ਲਈ ਮਜਬੂਰ ਕਰ ਦਿੱਤਾ।

ਅਸਤੀਫੇ ਤੋਂ ਪਹਿਲਾਂ ਫੌਜ ਮੁਖੀ ਅਸ਼ੋਕ ਰਾਜ ਸਿਗਦੇਲ ਨੇ ਓਲੀ ਨੂੰ ਅਹੁਦਾ ਛੱਡਣ ਦੀ ਸਲਾਹ ਦਿੱਤੀ ਸੀ। ਇਸ ਦੇ ਨਾਲ ਹੀ, ਕੈਬਨਿਟ ਦੇ ਕਈ ਮੰਤਰੀਆਂ, ਜਿਨ੍ਹਾਂ ਵਿੱਚ ਗ੍ਰਹਿ ਮੰਤਰੀ ਰਮੇਸ਼ ਲੇਖਕ ਅਤੇ ਸਿਹਤ ਮੰਤਰੀ ਪ੍ਰਦੀਪ ਪੌਡੇਲ ਸ਼ਾਮਲ ਹਨ, ਨੇ ਪਹਿਲਾਂ ਹੀ ਨੈਤਿਕ ਜ਼ਿੰਮੇਵਾਰੀ ਲੈਂਦੇ ਹੋਏ ਅਸਤੀਫਾ ਦੇ ਦਿੱਤਾ ਸੀ। ਇਸ ਤਰ੍ਹਾਂ ਓਲੀ ਪੂਰੀ ਤਰ੍ਹਾਂ ਸਿਆਸੀ ਤੌਰ ‘ਤੇ ਅਲੱਗ-ਥਲੱਗ ਪੈ ਗਏ ਸਨ।

ਰਿਪੋਰਟਾਂ ਅਨੁਸਾਰ ਅਸਤੀਫਾ ਦੇਣ ਤੋਂ ਬਾਅਦ ਕੇਪੀ ਸ਼ਰਮਾ ਓਲੀ ਨੂੰ ਹੈਲੀਕਾਪਟਰ ਰਾਹੀਂ ਸੁਰੱਖਿਅਤ ਸਥਾਨ ‘ਤੇ ਲਿਜਾਇਆ ਗਿਆ ਹੈ। ਕਾਠਮੰਡੂ ਪੋਸਟ ਦੇ ਅਨੁਸਾਰ, ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਵਧਣ ਦੇ ਵਿਚਕਾਰ ਨੇਪਾਲ ਦੀ ਫੌਜ ਨੇ ਹੈਲੀਕਾਪਟਰਾਂ ਦੀ ਮਦਦ ਨਾਲ ਭੈਸਪਤੀ ਸਥਿਤ ਮੰਤਰੀਆਂ ਦੇ ਰਿਹਾਇਸ਼ੀ ਖੇਤਰਾਂ ਤੋਂ ਉਨ੍ਹਾਂ ਨੂੰ ਸੁਰੱਖਿਅਤ ਕੱਢਣਾ ਸ਼ੁਰੂ ਕਰ ਦਿੱਤਾ ਹੈ। ਇਹ ਕਦਮ ਮੰਤਰੀਆਂ ਅਤੇ ਸੀਨੀਅਰ ਅਧਿਕਾਰੀਆਂ ਦੇ ਘਰਾਂ ਨੂੰ ਨਿਸ਼ਾਨਾ ਬਣਾ ਕੇ ਕੀਤੀ ਗਈ ਅੱਗਜਨੀ ਅਤੇ ਤੋੜ-ਫੋੜ ਦੀਆਂ ਘਟਨਾਵਾਂ ਤੋਂ ਬਾਅਦ ਚੁੱਕਿਆ ਗਿਆ। ਪ੍ਰਦਰਸ਼ਨਕਾਰੀਆਂ ਨੇ ਭੈਸਪਤੀ ਸਥਿਤ ਮੰਤਰੀ ਦੀ ਰਿਹਾਇਸ਼ ਵਿੱਚ ਵੀ ਅੱਗ ਲਗਾ ਦਿੱਤੀ ਸੀ। ਸੀਨੀਅਰ ਸੁਰੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਸੰਸਦ ਭਵਨ ਦੀ ਸੁਰੱਖਿਆ ਲਈ ਫੌਜ ਨੂੰ ਵੀ ਤਾਇਨਾਤ ਕੀਤਾ ਗਿਆ ਹੈ। ਉੱਚ ਅਹੁਦਿਆਂ ‘ਤੇ ਬੈਠੇ ਅਧਿਕਾਰੀਆਂ ਨੂੰ ਸੈਨਿਕ ਬੈਰਕਾਂ ਵਿੱਚ ਸੁਰੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ।

Related posts

ਨੇਪਾਲ ਸਰਕਾਰ ਨੂੰ ਸੋਸ਼ਲ ਮੀਡੀਆ ‘ਤੋਂ ਪਾਬੰਦੀ ਹਟਾਉਣ ਲਈ ਮਜ਼ਬੂਰ ਕਿਉਂ ਹੋਣਾ ਪਿਆ ?

admin

50 ਫੀਸਦੀ ਅਮਰੀਕਨ ਟੈਰਿਫ ਭਾਰਤ ਦੇ ਵਿਕਾਸ ‘ਤੇ ਘੱਟ ਪ੍ਰਭਾਵ ਪਾਏਗਾ !

admin

ਟਰੰਪ ‘ਗਲੋਬਲ ਪੁਲਿਸਮੈਨ’ ਬਣ ਕੇ ਪੂਰੀ ਦੁਨੀਆ ਨੂੰ ਧਮਕੀ ਕਿਉਂ ਦੇ ਰਿਹਾ ?

admin