ਭਾਰਤ ਨੇ ਏਸ਼ੀਆ ਕੱਪ 9ਵੀਂ ਵਾਰ ਜਿੱਤ ਲਿਆ ਹੈ ਅਤੇ ਭਾਰਤ ਨੇ ਏਸ਼ੀਆ ਕੱਪ 2025 ਦੇ ਵਿੱਚ ਪਾਕਿਸਤਾਨ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਇਹ ਖਿਤਾਬ ਜਿੱਤਿਆ ਹੈ। ਭਾਰਤ ਨੇ ਏਸ਼ੀਆ ਕੱਪ 9ਵੀਂ ਵਾਰ ਜਿੱਤਿਆ ਹੈ ਅਤੇ ਭਾਰਤ ਨੇ ਪਾਕਿਸਤਾਨ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਏਸ਼ੀਆ ਕੱਪ 2025 ਦਾ ਖਿਤਾਬ ਜਿੱਤ ਲਿਆ ਹੈ। ਏਸ਼ੀਆ ਕੱਪ ਦੇ ਇਤਿਹਾਸ ਵਿੱਚ ਇਹ ਪਹਿਲਾ ਮੌਕਾ ਸੀ ਜਦੋਂ ਪਾਕਿਸਤਾਨ ਅਤੇ ਭਾਰਤ ਫਾਈਨਲ ਵਿੱਚ ਇੱਕ ਦੂਜੇ ਦੇ ਸਾਹਮਣੇ ਹੋਏ। ਐਤਵਾਰ ਨੂੰ ਡੁਬਈ ਇੰਟਰਨੈਸ਼ਨਲ ਸਟੇਡੀਅਮ ਵਿੱਚ ਖੇਡੇ ਗਏ ਮੈਚ ਵਿੱਚ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਕੁਲਦੀਪ ਯਾਦਵ ਦੀ ਸ਼ਾਨਦਾਰ ਗੇਂਦਬਾਜ਼ੀ ਨੇ ਪਾਕਿਸਤਾਨ ਨੂੰ 19.1 ਓਵਰਾਂ ਵਿੱਚ ਸਿਰਫ਼ 146 ਦੌੜਾਂ ‘ਤੇ ਹੀ ਰੋਕ ਦਿੱਤਾ। ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਨੇ 19.4 ਓਵਰਾਂ ਵਿੱਚ ਪੰਜ ਵਿਕਟਾਂ ਦੇ ਨੁਕਸਾਨ ‘ਤੇ 150 ਦੌੜਾਂ ਬਣਾ ਕੇ ਮੈਚ ਜਿੱਤ ਲਿਆ। ਤਿਲਕ ਵਰਮਾ ਨੇ ਇੱਕ ਲੜਾਕੂ ਪਾਰੀ ਖੇਡੀ ਅਤੇ 53 ਗੇਂਦਾਂ ਵਿੱਚ ਤਿੰਨ ਚੌਕੇ ਅਤੇ ਚਾਰ ਛੱਕਿਆਂ ਦੀ ਮਦਦ ਨਾਲ ਨਾਬਾਦ 69 ਦੌੜਾਂ ਬਣਾਈਆਂ। ਭਾਰਤ ਨੇ ਖਿਤਾਬੀ ਮੈਚ ਵਿੱਚ ਟਾਸ ਜਿੱਤਿਆ ਅਤੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਕੁਲਦੀਪ ਯਾਦਵ ਦੀ ਸ਼ਾਨਦਾਰ ਗੇਂਦਬਾਜ਼ੀ ਦੀ ਬਦੌਲਤ ਪਾਕਿਸਤਾਨ 19.1 ਓਵਰਾਂ ਵਿੱਚ ਸਿਰਫ਼ 146 ਦੌੜਾਂ ‘ਤੇ ਆਲ ਆਊਟ ਹੋ ਗਿਆ। ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਨੇ 19.4 ਓਵਰਾਂ ਵਿੱਚ ਪੰਜ ਵਿਕਟਾਂ ਦੇ ਨੁਕਸਾਨ ‘ਤੇ 150 ਦੌੜਾਂ ਬਣਾ ਕੇ ਮੈਚ ਜਿੱਤ ਲਿਆ। ਇਸ ਟੂਰਨਾਮੈਂਟ ਵਿੱਚ ਭਾਰਤ ਦੀ ਪਾਕਿਸਤਾਨ ‘ਤੇ ਲਗਾਤਾਰ ਤੀਜੀ ਜਿੱਤ ਹੈ ਅਤੇ ਸੂਰਿਆਕੁਮਾਰ ਯਾਦਵ ਦੀ ਅਗਵਾਈ ਵਾਲੀ ਟੀਮ ਨੇ ਇਸ ਤਰ੍ਹਾਂ ਪਾਕਿਸਤਾਨ ਵਿਰੁੱਧ ਜਿੱਤ ਦੀ ਹੈਟ੍ਰਿਕ ਹਾਸਲ ਕੀਤੀ ਹੈ।
ਭਾਰਤੀ ਟੀਮ ਨੇ ਏਸ਼ੀਆ ਕੱਪ ਜਿੱਤਣ ਤੋਂ ਬਾਅਦ ਜੇਤੂ ਟਰਾਫੀ ਨਾ ਚੁੱਕਣ ਦਾ ਫੈਸਲਾ ਕੀਤਾ। ਦਰਅਸਲ, ਟੀਮ ਨੇ ਏਸ਼ੀਅਨ ਕ੍ਰਿਕਟ ਕੌਂਸਲ (ਏਸੀਸੀ) ਦੇ ਪ੍ਰਧਾਨ ਮੋਹਸਿਨ ਨਕਵੀ ਤੋਂ ਟਰਾਫੀ ਨਾ ਲੈਣ ਦਾ ਫੈਸਲਾ ਕੀਤਾ ਜਿਸ ਕਾਰਣ ਐਵਾਰਡ ਸਮਾਗਮ ਜੇਤੂ ਭਾਰਤੀ ਟੀਮ ਵਲੋਂ ਹਾਸਲ ਕੀਤੇ ਬਿਨਾਂ ਹੀ ਖਤਮ ਹੋ ਗਿਆ। ਅਜਿਹੀਆਂ ਰਿਪੋਰਟਾਂ ਸਨ ਕਿ ਟੀਮ ਅਮੀਰਾਤ ਕ੍ਰਿਕਟ ਬੋਰਡ ਦੇ ਉਪ-ਪ੍ਰਧਾਨ ਤੋਂ ਟਰਾਫੀ ਪ੍ਰਾਪਤ ਕਰੇਗੀ ਪਰ ਟੀਮ ਨੇ ਅਜਿਹਾ ਨਾ ਕਰਨ ਦਾ ਫੈਸਲਾ ਕੀਤਾ। ਜਿਵੇਂ ਹੀ ਨਕਵੀ ਸਟੇਜ ‘ਤੇ ਆਏ ਉਨ੍ਹਾਂ ਨੂੰ ਦੱਸਿਆ ਗਿਆ ਕਿ ਭਾਰਤੀ ਟੀਮ ਉਨ੍ਹਾਂ ਤੋਂ ਟਰਾਫੀ ਨਹੀਂ ਲਵੇਗੀ ਅਤੇ ਜੇਕਰ ਉਨ੍ਹਾਂ ਨੇ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕੀਤੀ ਤਾਂ ਅਧਿਕਾਰਤ ਵਿਰੋਧ ਦਰਜ ਕਰਵਾਇਆ ਜਾਵੇਗਾ। ਨਕਵੀ ਇੰਤਜ਼ਾਰ ਕਰਦੇ ਰਹੇ ਅਤੇ ਅਚਾਨਕ ਪ੍ਰਬੰਧਕਾਂ ਵਿੱਚੋਂ ਕੋਈ ਡਰੈਸਿੰਗ ਰੂਮ ਦੇ ਅੰਦਰ ਟਰਾਫੀ ਲੈ ਗਿਆ। ਘਟਨਾਵਾਂ ਦੇ ਇੱਕ ਹੋਰ ਨਾਟਕੀ ਮੋੜ ਵਿੱਚ ਮੈਚ ਖਤਮ ਹੋਣ ਤੋਂ ਇੱਕ ਘੰਟੇ ਬਾਅਦ ਤੱਕ ਪਾਕਿਸਤਾਨੀ ਟੀਮ ਡ੍ਰੈਸਿੰਗ ਰੂਮ ਤੋਂ ਬਾਹਰ ਨਹੀਂ ਆਈ। ਸਿਰਫ਼ ਪੀਸੀਬੀ ਚੇਅਰਮੈਨ ਨਕਵੀ ਇਕੱਲੇ ਖੜ੍ਹੇ ਸਨ ਜੋ ਸ਼ਰਮਿੰਦਗੀ ਦਾ ਸਾਹਮਣਾ ਕਰ ਰਹੇ ਸਨ। ਜਦੋਂ ਪਾਕਿਸਤਾਨੀ ਟੀਮ ਲਗਭਗ 55 ਮਿੰਟਾਂ ਬਾਅਦ ਬਾਹਰ ਆਈ ਤਾਂ ਦਰਸ਼ਕਾਂ ਨੇ “ਇੰਡੀਆ-ਇੰਡੀਆ” ਦੇ ਨਾਅਰੇ ਲਾਏ। ਫਾਈਨਲ ਤੋਂ ਪਹਿਲਾਂ ਵੀ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਸੀ ਕਿ ਜੇਕਰ ਭਾਰਤੀ ਖਿਡਾਰੀ ਜਿੱਤ ਜਾਂਦੇ ਹਨ ਤਾਂ ਉਹ ਨਕਵੀ ਤੋਂ ਟਰਾਫੀ ਸਵੀਕਾਰ ਨਹੀਂ ਕਰਨਗੇ। ਨਕਵੀ ਪਾਕਿਸਤਾਨ ਕ੍ਰਿਕਟ ਬੋਰਡ (ਪੀਸੀਬੀ) ਦੇ ਚੇਅਰਮੈਨ ਅਤੇ ਪਾਕਿਸਤਾਨ ਦੇ ਗ੍ਰਹਿ ਮੰਤਰੀ ਵੀ ਹਨ ਅਤੇ ਆਪਣੇ ਭਾਰਤ ਵਿਰੋਧੀ ਰੁਖ਼ ਲਈ ਜਾਣੇ ਜਾਂਦੇ ਹਨ। ਭਾਰਤੀ ਟੀਮ ਨੇ ਪਾਕਿਸਤਾਨ ਦੇ ਕਿਸੇ ਵੀ ਵਿਅਕਤੀ ਨਾਲ ਹੱਥ ਨਾ ਮਿਲਾਉਣ ਜਾਂ ਮੈਦਾਨ ਤੋਂ ਬਾਹਰ ਕਿਸੇ ਵੀ ਗੱਲਬਾਤ ਵਿੱਚ ਸ਼ਾਮਲ ਨਾ ਹੋਣ ਦੀ ਨੀਤੀ ਅਪਣਾਈ। ਏਸ਼ੀਆ ਕੱਪ ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਉਣ ਤੋਂ ਬਾਅਦ ਡਰਾਮਾ ਲਗਭਗ ਦੋ ਘੰਟੇ ਤੱਕ ਜਾਰੀ ਰਿਹਾ ਕਿਉਂਕਿ ਨਕਵੀ ਟਰਾਫੀ ਫੜ ਕੇ ਸਟੇਜ ‘ਤੇ ਖੜ੍ਹੇ ਰਹੇ। ਹਾਲਾਂਕਿ, ਭਾਰਤੀ ਖਿਡਾਰੀ ਇਸ ਗੱਲ ‘ਤੇ ਅੜੇ ਰਹੇ ਕਿ ਉਹ ਨਕਵੀ ਤੋਂ ਟਰਾਫੀ ਸਵੀਕਾਰ ਨਹੀਂ ਕਰਨਗੇ। ਅਖੀਰ ਵਿੱਚ ਇਹ ਫੈਸਲਾ ਕੀਤਾ ਗਿਆ ਕਿ ਭਾਰਤੀ ਟੀਮ ਐਵਾਰਡ ਨਹੀਂ ਲਵੇਗੀ। 14 ਸਤੰਬਰ ਨੂੰ ਭਾਰਤ ਅਤੇ ਪਾਕਿਸਤਾਨ ਵਿਚਕਾਰ ਟੂਰਨਾਮੈਂਟ ਦੇ ਪਹਿਲੇ ਮੈਚ ਦੌਰਾਨ ਵੀ ਭਾਰਤੀ ਟੀਮ ਨੇ ਪਾਕਿਸਤਾਨੀ ਖਿਡਾਰੀਆਂ ਨਾਲ ਹੱਥ ਮਿਲਾਉਣ ਤੋਂ ਇਨਕਾਰ ਕਰ ਦਿੱਤਾ ਸੀ ਜਿਸ ਕਾਰਣ ਵੀ ਵੱਡਾ ਡਰਾਮਾ ਹੋਇਆ ਸੀ।
ਇਹ ਮੈਚ ਰਿੰਕੂ ਸਿੰਘ ਲਈ ਹਮੇਸ਼ਾ ਯਾਦਗਾਰੀ ਰਹੇਗਾ ਕਿਉਂਕਿ ਉਹ ਇਸ ਟੂਰਨਾਮੈਂਟ ਵਿੱਚ ਪਹਿਲੀ ਵਾਰ ਖੇਡਿਆ ਸੀ। ਉਸਨੂੰ ਸਿਰਫ਼ ਇੱਕ ਗੇਂਦ ਖੇਡਣ ਦਾ ਮੌਕਾ ਮਿਲਿਆ ਪਰ ਇਹ ਉਹ ਗੇਂਦ ਸੀ ਜਿਸਨੇ ਭਾਰਤ ਦੀ ਜਿੱਤ ‘ਤੇ ਮੋਹਰ ਲਗਾਈ। ਰਿੰਕੂ ਸਿੰਘ ਨੇ ਜੇਤੂ ਸ਼ਾਟ ਖੇਡਿਆ ਅਤੇ ਉਸਨੇ ਚੌਥੀ ਗੇਂਦ ‘ਤੇ ਇੱਕ ਚੌਕਾ ਲਗਾਇਆ ਜਿਸ ਨਾਲ ਭਾਰਤ ਦੀ ਜਿੱਤ ਪੱਕੀ ਹੋ ਗਈ।
ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਏਸ਼ੀਆ ਕੱਪ ਦੀ ਜੇਤੂ ਟੀਮ ਲਈ ਵਿੱਤੀ ਇਨਾਮ ਦਾ ਐਲਾਨ ਕੀਤਾ ਹੈ। ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਟੀਮ ਅਤੇ ਸਹਾਇਕ ਸਟਾਫ ਨੂੰ ਇਸ ਖਿਤਾਬੀ ਜਿੱਤ ਲਈ 21 ਰੁਪਏ ਕਰੋੜ ਦੀ ਇਨਾਮੀ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ।
ਭਾਰਤ (ਪਲੇਇੰਗ ਇਲੈਵਨ): ਅਭਿਸ਼ੇਕ ਸ਼ਰਮਾ, ਸ਼ੁਭਮਨ ਗਿੱਲ, ਸੂਰਿਆਕੁਮਾਰ ਯਾਦਵ (ਕਪਤਾਨ), ਤਿਲਕ ਵਰਮਾ, ਸੰਜੂ ਸੈਮਸਨ (ਵਿਕਟਕੀਪਰ), ਸ਼ਿਵਮ ਦੂਬੇ, ਰਿੰਕੂ ਸਿੰਘ, ਅਕਸ਼ਰ ਪਟੇਲ, ਕੁਲਦੀਪ ਯਾਦਵ, ਜਸਪ੍ਰੀਤ ਬੁਮਰਾਹ, ਵਰੁਣ ਚੱਕਰਵਰਤੀ।
ਪਾਕਿਸਤਾਨ (ਪਲੇਇੰਗ ਇਲੈਵਨ): ਸਾਹਿਬਜ਼ਾਦਾ ਫਰਹਾਨ, ਫਖਰ ਜ਼ਮਾਨ, ਸੈਮ ਅਯੂਬ, ਸਲਮਾਨ ਆਘਾ (ਕਪਤਾਨ), ਹੁਸੈਨ ਤਲਤ, ਮੁਹੰਮਦ ਹਾਰਿਸ (ਵਿਕਟਕੀਪਰ), ਮੁਹੰਮਦ ਨਵਾਜ਼, ਫਹੀਮ ਅਸ਼ਰਫ, ਸ਼ਾਹੀਨ ਅਫਰੀਦੀ, ਹਾਰਿਸ ਰਉਫ, ਅਬਰਾਰ ਅਹਿਮਦ।
ਭਾਰਤ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਦੀ ਖਿਤਾਬੀ ਜਿੱਤ ‘ਤੇ ਟੀਮ ਨੂੰ ਵਧਾਈ ਦਿੱਤੀ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਕਿਹਾ ਹੈ ਕਿ, “ਭਾਰਤੀ ਟੀਮ ਨੂੰ ਏਸ਼ੀਆ ਕੱਪ ਕ੍ਰਿਕਟ ਟੂਰਨਾਮੈਂਟ ਜਿੱਤਣ ਲਈ ਵਧਾਈਆਂ। ਟੀਮ ਨੇ ਪੂਰੇ ਟੂਰਨਾਮੈਂਟ ਦੌਰਾਨ ਇੱਕ ਵੀ ਮੈਚ ਨਹੀਂ ਹਾਰਿਆ ਜੋ ਖੇਡ ਵਿੱਚ ਉਨ੍ਹਾਂ ਦੇ ਦਬਦਬੇ ਨੂੰ ਦਰਸਾਉਂਦਾ ਹੈ। ਮੈਂ ਭਵਿੱਖ ਵਿੱਚ ਭਾਰਤੀ ਟੀਮ ਨੂੰ ਇਸੇ ਤਰ੍ਹਾਂ ਦੀ ਸਫਲਤਾ ਦੀ ਕਾਮਨਾ ਕਰਦੀ ਹਾਂ।”