ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ ਅਜੇ ਵੀ ਗੰਭੀਰ ਬਣੀ ਹੋਈ ਹੈ ਅਤੇ ਉਹ ਫੋਰਟਿਸ ਹਸਪਤਾਲ, ਮੋਹਾਲੀ ਵਿਖੇ ਵੈਂਟੀਲੇਟਰ ਸਪੋਰਟ ‘ਤੇ ਹਨ। ਫੋਰਟਿਸ ਹਸਪਤਾਲ ਮੋਹਾਲੀ ਵਿਖੇ ਨਿਊਰੋਸਰਜਰੀ ਅਤੇ ਕ੍ਰਿਟੀਕਲ ਕੇਅਰ ਮਾਹਿਰਾਂ ਦੀ ਟੀਮ ਦੇ ਵਲੋਂ ਗਾਇਕ ਦੀ ਨਿਗਰਾਨੀ ਕੀਤੀ ਜਾ ਰਹੀ ਹੈ।
ਪੰਜਾਬੀ ਗਾਇਕ ਰਾਜਵੀਰ ਜਵੰਦਾ ਸੜਕ ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋ ਗਏ ਸਨ। ਹਾਦਸੇ ਵੇਲੇ ਗਾਇਕ ਆਪਣੇ ਮੋਟਰਸਾਈਕਲ ਉੱਤੇ ਸਵਾਰ ਸਨ। ‘ਕਲੀ ਜਵੰਦੇ ਦੀ’ ਗੀਤ ਨਾਲ ਪ੍ਰਸਿੱਧੀ ਪ੍ਰਾਪਤ ਕਰਨ ਵਾਲਾ 35 ਸਾਲਾ ਜਵੰਦਾ ਸ਼ਨਿਚਰਵਾਰ ਨੂੰ ਮੋਟਰਸਾਈਕਲ ’ਤੇ ਸ਼ਿਮਲਾ ਜਾ ਰਹੇ ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਵਿੱਚ ਵਾਪਰੇ ਇੱਕ ਹਾਦਸੇ ਦੌਰਾਨ ਗੰਭੀਰ ਜ਼ਖ਼ਮੀ ਹੋ ਗਏ ਸਨ। ਲਾਵਾਰਸ ਪਸ਼ੂਆਂ ਦੇ ਅਚਾਨਕ ਅੱਗੇ ਆ ਜਾਣ ਕਾਰਨ ਗਾਇਕ ਦਾ ਮੋਟਰਸਾਈਕਲ ਤੋਂ ਸੰਤੁਲਨ ਵਿਗੜ ਗਿਆ, ਜਿਸ ਕਾਰਣ ਇਹ ਹਾਦਸਾ ਵਾਪਰਿਆ। ਹਾਦਸੇ ਦੌਰਾਨ ਗਾਇਕ ਦੇ ਸਿਰ ਅਤੇ ਰੀੜ੍ਹ ਦੀ ਹੱਡੀ ਵਿੱਚ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਫੋਰਟਿਸ ਹਸਪਤਾਲ ਮੁਹਾਲੀ ਵਿੱਚ ਲਿਆੳਣ ਤੋਂ ਪਹਿਲਾਂ ਉਸ ਨੂੰ ਸਿਵਲ ਹਸਪਤਾਲ ਵਿੱਚ ਦਿਲ ਦਾ ਦੌਰਾ ਵੀ ਪਿਆ ਸੀ। ਇਹ ਹਾਦਸਾ ਬੱਦੀ ਤੋਂ ਸ਼ਿਮਲਾ ਨੂੰ ਜਾਂਦੇ ਮਾਰਗ ਉੱਤੇ ਵਾਪਰਨ ਤੋਂ ਬਾਅਦ ਬੇਹੱਦ ਗੰਭੀਰ ਹਾਲਤ ਵਿੱਚ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਸੀ। ਰਾਜਵੀਰ ਜਵੰਦਾ ਨੂੰ ਦੁਪਹਿਰ 1:45 ਵਜੇ ਗੰਭੀਰ ਹਾਲਤ ਵਿਚ ਐਮਰਜੈਂਸੀ ਵਿੱਚ ਲਿਆਂਦਾ ਗਿਆ। ਉਸ ਨੂੰ ਸਵੇਰੇ ਵੇਲੇ ਸੜਕ ਹਾਦਸੇ ਦੌਰਾਨ ਸਿਰ ਅਤੇ ਰੀੜ੍ਹ ਦੀ ਹੱਡੀ ਵਿੱਚ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਫੋਰਟਿਸ ਹਸਪਤਾਲ ਮੁਹਾਲੀ ਵਿੱਚ ਲਿਆੳਣ ਤੋਂ ਪਹਿਲਾਂ ਉਸ ਨੂੰ ਸਿਵਲ ਹਸਪਤਾਲ ਵਿੱਚ ਦਿਲ ਦਾ ਦੌਰਾ ਵੀ ਪਿਆ ਸੀ।
ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਪਹੁੰਚ ਕੇ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਸਿਹਤ ਸਬੰਧੀ ਡਾਕਟਰਾਂ ਤੋਂ ਜਾਣਕਾਰੀ ਲਈ। ਮੁੱਖ-ਮੰਤਰੀ ਨੇ ਗਾਇਕ ਜਵੰਦਾ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਹੌਸਲਾ ਦਿੱਤਾ ਅਤੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਉਮੀਦ ਪ੍ਰਗਟਾਈ।
ਰਾਜਵੀਰ ਜਵੰਦਾ ਦੇ ਹਾਦਸੇ ਦੀ ਖਬਰ ਸੁਣਦਿਆਂ ਵੱਖ-ਵੱਖ ਗਾਇਕ, ਉਨ੍ਹਾਂ ਦੇ ਮਿੱਤਰ ਅਤੇ ਰਿਸ਼ਤੇਦਾਰ ਹਸਪਤਾਲ ਪਹੁੰਚ ਰਹੇ ਹਨ। ਕਲਾਕਾਰਾਂ ਅਤੇ ਸਿਆਸੀ ਸਖ਼ਸੀਅਤਾਂ ਵੱਲੋਂ ਉਨ੍ਹਾਂ ਦੀ ਸਿਹਤਯਾਬੀ ਲਈ ਅਰਦਾਸ ਕੀਤੀ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਵੀ ਗਾਇਕ ਦੀ ਸਿਹਤਯਾਬੀ ਲਈ ਕਾਮਨਾ ਕੀਤੀ ਗਈ ਹੈ। ਕੰਵਰ ਗਰੇਵਾਲ, ਗੁਰਦਾਸ ਮਾਨ ਅਤੇ ਬੱਬੂ ਮਾਨ ਸਮੇਤ ਕਈ ਪ੍ਰਸਿੱਧ ਪੰਜਾਬੀ ਗਾਇਕਾਂ ਨੇ ਲੋਕਾਂ ਨੂੰ ਰਾਜਵੀਰ ਜਵੰਦਾ ਦੀ ਜਲਦੀ ਸਿਹਤਯਾਬੀ ਲਈ ਅਰਦਾਸ ਕਰਨ ਦੀ ਅਪੀਲ ਕੀਤੀ ਹੈ।
ਲੁਧਿਆਣਾ ਦੇ ਜਗਰਾਉਂ ਦੇ ਪਿੰਡ ਪੋਨਾ ਦੇ ਰਹਿਣ ਵਾਲੇ ਰਾਜਵੀਰ ਜਵੰਦਾ ਆਪਣੇ ਗੀਤਾਂ ‘ਤੂੰ ਦਿਸ ਪੈਂਦਾ’, ‘ਖੁਸ਼ ਰਿਹਾ ਕਰ’, ‘ਸਰਦਾਰੀ’, ‘ਸਰਨੇਮ’, ‘ਆਫ਼ਰੀਨ’, ‘ਜ਼ਮੀਨਦਾਰ’, ‘ਡਾਊਨ ਟੂ ਅਰਥ’ ਅਤੇ ‘ਕੰਗਣੀ’ ਕਰਕੇ ਮਸ਼ਹੂਰ ਹੈ। ਰਾਜਵੀਰ ਜਵੰਦਾ ਨੇ 2018 ਵਿੱਚ ਗਿੱਪੀ ਗਰੇਵਾਲ ਦੀ ਫਿਲਮ ‘ਸੂਬੇਦਾਰ ਜੋਗਿੰਦਰ ਸਿੰਘ’, 2019 ਵਿੱਚ ‘ਜਿੰਦ ਜਾਨ’ ਅਤੇ 2019 ਵਿੱਚ ‘ਮਿੰਦੋ ਤਸੀਲਦਾਰਨੀ’ ਵਿੱਚ ਵੀ ਕੰਮ ਕੀਤਾ ਹੋਇਆ ਹੈ।