Punjab

“ਯੁੱਧ ਨਸ਼ਿਆਂ ਵਿਰੁੱਧ” ਦੇ 218ਵੇਂ ਦਿਨ 82 ਨਸ਼ਾ ਤਸਕਰ ਗ੍ਰਿਫ਼ਤਾਰ !

ਗੌਰਵ ਯਾਦਵ, ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ।

ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 218ਵੇਂ ਦਿਨ ਪੰਜਾਬ ਪੁਲਿਸ ਨੇ 313 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 62 ਐਫਆਈਆਰਜ਼ ਦਰਜ ਕਰਕੇ 82 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 218 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 31,972 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 3.9 ਕਿਲੋਗ੍ਰਾਮ ਹੈਰੋਇਨ, 67 ਕਿਲੋਗ੍ਰਾਮ ਭੁੱਕੀ, 660 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 41,640 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਇਸ ਆਪ੍ਰੇਸ਼ਨ ਦੌਰਾਨ 60 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 313 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 331 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 20 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Related posts

ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਨੂੰ ਵਿਕਸਤ ਕਰਨ ਲਈ ਸਰਕਾਰ ਵਚਨਬੱਧ : ਮੁੱਖ-ਮੰਤਰੀ

admin

ਪੰਜਾਬ ਸਰਕਾਰ ਵੱਲੋਂ ਪਸ਼ੂਆਂ ਦੇ ਦੁੱਧ ਚੁਆਈ ਮੁਕਾਬਲੇ ਅੱਜ ਤੋਂ ਸ਼ੁਰੂ ਹੋਣਗੇ !

admin

ਰਾਜਿੰਦਰ ਗੁਪਤਾ ਰਾਜ ਸਭਾ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਹੋਣਗੇ !

admin