ਪੰਜਾਬ ਸਰਕਾਰ ਨੇ ਸੂਬੇ ਦੇ ਵਿੱਚ ਹੋਰ ਸੁਧਾਰ ਕੀਤੇ ਜਾਣ ਦੀ ਲੋੜ ਨੂੰ ਮਹਿਸੂਸ ਕਰਦਿਆਂ ਵੱਡਾ ਪ੍ਰਸ਼ਾਸਨਿਕ ਫੇਰ ਬਦਲ ਕਰਦਿਆਂ ਸੂਬੇ ਦੇ ਤਿੰਨ ਡਿਪਟੀ ਕਮਿਸ਼ਨਰਾਂ ਸਮੇਤ 6 ਆਈਏਐੱਸ ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ ਹੈ।
ਪੰਜਾਬ ਦੇ ਮੁੱਖ-ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਦੇ ਅਨੁਸਾਰ ਗਮਾਡਾ ਦੇ ਮੁੱਖ ਪ੍ਰਸ਼ਾਸਕ ਵਿਸ਼ੇਸ਼ ਸਾਰੰਗਲ ਨੂੰ ਵਿਸ਼ੇਸ਼ ਸਕੱਤਰ ਸੁਸ਼ਾਸਨ ਤੇ ਸੂਚਨਾ ਤਕਨੀਕ ਵਿਭਾਗ ਨਿਯੁਕਤ ਕੀਤਾ ਗਿਆ ਹੈ ਅਤੇ ਡਾਇਰੈਕਟਰ ਸੁਸ਼ਾਸਨ ਤੇ ਸੂਚਨਾ ਤਕਨੀਕ ਤੇ ਮੁੱਖ ਕਾਰਜਕਾਰੀ ਅਫ਼ਸਰ ਪੰਜਾਬ ਰਾਜ ਈ-ਸ਼ਾਸਨ ਸੁਸਾਇਟੀ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਅੰਮ੍ਰਿਤਸਰ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੂੰ ਮੁੱਖ ਪ੍ਰਸ਼ਾਸਕ ਗਮਾਡਾ, ਅਦਿੱਤਿਆ ਉੱਪਲ ਨੂੰ ਡਿਪਟੀ ਕਮਿਸ਼ਨਰ ਪਠਾਨਕੋਟ ਤੋਂ ਬਦਲ ਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਨਿਯੁਕਤ ਕੀਤਾ ਗਿਆ ਹੈ। ਆਈਏਐੱਸ ਪੱਲਵੀ ਨੂੰ ਡਿਪਟੀ ਕਮਿਸ਼ਨਰ ਪਠਾਨਕੋਟ, ਦਲਵਿੰਦਰ ਜੀਤ ਸਿੰਘ ਨੂੰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਅਤੇ ਹਰਪ੍ਰੀਤ ਸਿੰਘ ਨੂੰ ਵਧੀਕ ਮੁੱਖ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹਰਪ੍ਰੀਤ ਸਿੰਘ ਨੂੰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੁਖੀ, ਬਿਜਲੀ ਵਿਭਾਗ ਦੇ ਵਧੀਕ ਸਕੱਤਰ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਵਧੀਕ ਸਕੱਤਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ।