CulturePunjabWomen's World

ਨਵਜੋਤ ਕੌਰ ਨੇ ‘ਸੁੱਘੜ ਸੁਨੱਖੀ ਮੁਟਿਆਰ’, ਵਿਸ਼ਵਪ੍ਰੀਤ ਕੌਰ ਨੇ ‘ਰੂਪ ਦੀ ਰਾਣੀ’ ਤੇ ਅਰਪਨਜੋਤ ਕੌਰ ਨੇ ‘ਗੁਣਵੰਤੀ ਮੁਟਿਆਰ’ ਖਿਤਾਬ ਜਿੱਤਿਆ

ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਕਰਵਾਏ ਗਏ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਡਾ. ਸੁਰਿੰਦਰ ਕੌਰ ਜੇਤੂ ਵਿਦਿਆਰਥਣਾਂ ਅਤੇ ਸਟਾਫ਼ ਦਰਮਿਆਨ ਖੜ੍ਹੇ ਵਿਖਾਈ ਦੇ ਰਹੇ।

ਅੰਮ੍ਰਿਤਸਰ – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਪੰਜਾਬੀ ਵਿਭਾਗ ਅਤੇ ਪੰਜਾਬੀ ਸਾਹਿਤ ਸਭਾ ਵੱਲੋਂ ਪੰਜਾਬੀ ਮਾਹ ਨੂੰ ਸਮਰਪਿਤ ‘ਰੰਗ ਪੰਜਾਬ ਦੇ’ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। ਜਿਸ ’ਚ ਖ਼ਾਲਸਾ ਯੂਨੀਵਰਸਿਟੀ ਦੇ ਅਕਾਦਮਿਕ ਡੀਨ ਡਾ. ਸੁਰਿੰਦਰ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਪ੍ਰੋਗਰਾਮ ਦਾ ਆਗਾਜ਼ ਡਾ. ਸੁਰਿੰਦਰ ਕੌਰ ਨੇ ਪ੍ਰੋਗਰਾਮ ਕੋਆਰਡੀਨੇਟਰ ਅਤੇ ਵਿਭਾਗ ਮੁੱਖੀ ਪ੍ਰੋ: ਰਵਿੰਦਰ ਕੌਰ, ਡਾ. ਪ੍ਰਦੀਪ ਕੌਰ, ਡਾ. ਕਿਰਨ ਅਤੇ ਵੱਖ-ਵੱਖ ਵਿਭਾਗਾਂ ਦੇ ਮੁਖੀ ਨਾਲ ਮਿਲ ਕੇ ਜਾਗੋ ਨੂੰ ਰੌਸ਼ਨ ਕਰਕੇ ਕੀਤਾ। ਇਸ ਤੋਂ ਪਹਿਲਾਂ ਪ੍ਰੋ: ਰਵਿੰਦਰ ਕੌਰ ਨੇ ਪੌਦਾ ਭੇਂਟ ਕਰਕੇ ਡਾ. ਸੁਰਿੰਦਰ ਕੌਰ ਦਾ ਸਵਾਗਤ ਕੀਤਾ। ਇਸ ਉਪਰੰਤ ਡਾ. ਸੁਰਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪੰਜਾਬੀ ਸੱਭਿਆਚਾਰ ਅਤੇ ਪੰਜਾਬੀ ਭਾਸ਼ਾ ਦੇ ਮਹੱਤਵ ਬਾਰੇ ਦੱਸਦੇ ਅਤੇ ਉਨ੍ਹਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੁੜਨ ਦਾ ਸੰਦੇਸ਼ ਦਿੱਤਾ।

ਇਸ ਮੌਕੇ ਪ੍ਰੋ: ਰਵਿੰਦਰ ਕੌਰ ਨੇ ਹਾਜ਼ਰੀਨ ਦਾ ਸਵਾਗਤ ਕਰਦੇ ਹੋਏ ਪੰਜਾਬੀ ਮਾਹ ਦੇ ਮਹੱਤਵ ਬਾਰੇ ਅਤੇ ਪੰਜਾਬੀ ਸੱਭਿਆਚਾਰ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਦੁਆਰਾ ਲੋਕ ਗੀਤ, ਕੋਰੀਓਗ੍ਰਾਫੀ, ਭੰਡਾਂ ਦੀ ਪੇਸ਼ਕਾਰੀ ਤੋਂ ਇਲਾਵਾ ‘ਸੁੱਘੜ ਸੁਨੱਖੀ ਮੁਟਿਆਰ’ ਸੱਭਿਆਚਾਰਕ ਮੁਕਾਬਲਾ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਇਸ ਮੁਕਾਬਲੇ ’ਚ ‘ਸੁੱਘੜ ਸੁਨੱਖੀ ਮੁਟਿਆਰ’ ਦਾ ਖਿਤਾਬ ਨਵਜੋਤ ਕੌਰ, ‘ਰੂਪ ਦੀ ਰਾਣੀ’ ਦਾ ਖਿਤਾਬ ਵਿਸ਼ਵਪ੍ਰੀਤ ਕੌਰ, ‘ਗੁਣਵੰਤੀ ਮੁਟਿਆਰ’ ਦਾ ਖਿਤਾਬ ਅਰਪਨਜੋਤ ਕੌਰ ਨੂੰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪ੍ਰੋਗਰਾਮ ਦਾ ਸੰਚਾਲਨ ਵਿਭਾਗ ਦੇ ਅਧਿਆਪਕ ਡਾ. ਕੁਲਵੰਤ ਕੌਰ ਦੁਆਰਾ ਕੀਤਾ ਗਿਆ। ਇਸ ਮੌਕੇ ਡਾ. ਪ੍ਰਦੀਪ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।

Related posts

ਖ਼ਾਲਸਾ ਹਾਕੀ ਅਕੈਡਮੀ ਨੇ ‘ਤੀਜੇ ਹਾਕੀ ਇੰਡੀਆ ਸਬ-ਜੂਨੀਅਰ ਮਹਿਲਾ ਅਕੈਡਮੀ ਚੈਂਪੀਅਨਸ਼ਿਪ’ ’ਚ ਚਾਂਦੀ ਦਾ ਤਗਮਾ ਜਿੱਤਿਆ

admin

ਮੋਦੀ ਵਲੋਂ ਪਹਿਲਾ ਬਲਾਇੰਡ ਟੀ-20 ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਮਹਿਲਾ ਟੀਮ ਨੂੰ ਵਧਾਈਆਂ

admin

‘ਮਹਿਲਾ ਪ੍ਰੀਮੀਅਰ ਲੀਗ 2026’ 9 ਜਨਵਰੀ ਤੋਂ 5 ਫਰਵਰੀ ਤੱਕ ਹੋਵੇਗੀ

admin