Punjab

ਕਾਂਗਰਸ ਨੇਤਾ ਸੁਖਜਿੰਦਰ ਸਿੰਘ ਰੰਧਾਵਾ ਨੇ ਡਾ. ਨਵਜੋਤ ਕੌਰ ਨੂੰ ਭੇਜਿਆ ਕਾਨੂੰਨੀ ਨੋਟਿਸ

ਪੰਜਾਬ ਦੇ ਲੋਕ ਸਭਾ ਹਲਕੇ ਗੁਰਦਾਸਪੁਰ ਤੋਂ ਪਾਰਲੀਮੈਂਟ ਮੈਂਬਰ ਅਤੇ ਪੰਜਾਬ ਦੇ ਸਾਬਕਾ ਉਪ-ਮੁੱਖਮੰਤਰੀ, ਸੁਖਜਿੰਦਰ ਸਿੰਘ ਰੰਧਾਵਾ।

ਚੰਡੀਗੜ੍ਹ – ਪੰਜਾਬ ਕਾਂਗਰਸ ਦੇ ਅੰਦਰ ਚੱਲ ਰਹੀ ਅੰਦਰੂਨੀ ਖਾਨਾਜੰਗੀ ਦਾ ਤੁਫ਼ਾਨ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਕਾਂਗਰਸ ਦੇ ਸੀਨੀਅਰ ਆਗੂ, ਪੰਜਾਬ ਦੇ ਲੋਕ ਸਭਾ ਹਲਕੇ ਗੁਰਦਾਸਪੁਰ ਤੋਂ ਪਾਰਲੀਮੈਂਟ ਮੈਂਬਰ ਅਤੇ ਪੰਜਾਬ ਦੇ ਸਾਬਕਾ ਉਪ-ਮੁੱਖ-ਮੰਤਰੀ, ਸੁਖਜਿੰਦਰ ਸਿੰਘ ਰੰਧਾਵਾ ਨੇ ਸਾਬਕਾ ਕ੍ਰਿਕਟਰ ਅਤੇ ਕਾਂਗਰਸੀ ਨੇਤਾ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।

ਇਸ ਨੋਟਿਸ ਦੇ ਵਿੱਚ ਕਿਹਾ ਗਿਆ ਕਿ ਡਾ. ਨਵਜੋਤ ਕੌਰ ਸਿੱਧੂ ਵੱਲੋਂ ਰਾਜਸਥਾਨ ਵਿੱਚ ਪਾਰਟੀ ਟਿਕਟਾਂ ਦੀ ਵੰਡ ਦੌਰਾਨ ਭ੍ਰਿਸ਼ਟਾਚਾਰ ਦੇ ਲਗਾਏ ਗਏ ਦੋਸ਼ ਪੂਰੀ ਤਰ੍ਹਾਂ ਝੂਠੇ, ਮਨਘੜਤ ਹੋਏ ਅਤੇ ਰਾਜਨੀਤਿਕ ਦੁਸ਼ਮਣੀ ਤੋਂ ਪ੍ਰੇਰਿਤ ਹਨ। ਇਨ੍ਹਾਂ ਬਿਆਨਾਂ ਨਾਲ ਰੰਧਾਵਾ ਦੀ ਸਿਆਸੀ ਅਤੇ ਸਮਾਜਿਕ ਦਿਖ ਨੂੰ ਗੰਭੀਰ ਨੁਕਸਾਨ ਪਹੁੰਚਿਆ ਹੈ। ਇਹ ਬਿਆਨ ਭਾਰਤੀ ਨਿਆਂ ਸੰਹਿਤਾ 2023 ਦੀ ਧਾਰਾ 356 ਅਧੀਨ ਅਪਰਾਧਿਕ ਮਾਣਹਾਨੀ ਦੀ ਸ਼੍ਰੇਣੀ ਵਿੱਚ ਆਉਂਦੇ ਹਨ। ਜਿਸ ਮੁਤਾਬਿਕ ਡਾ. ਨਵਜੋਤ ਕੌਰ ਸਿੱਧੂ ਨੂੰ 7 ਦਿਨਾਂ ਦੇ ਅੰਦਰ ਬਿਨਾ ਕਿਸੇ ਸ਼ਰਤ ਦੇ ਸਰਵਜਨਕ ਮਾਫ਼ੀ ਮੰਗਣ ਅਤੇ ਆਪਣੇ ਸਾਰੇ ਝੂਠੇ ਦੋਸ਼ ਮੀਡੀਆ ਅਤੇ ਸੋਸ਼ਲ ਮੀਡੀਆ ਤੋਂ ਵਾਪਸ ਲੈਣ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਜੇਕਰ ਨਿਰਧਾਰਿਤ ਸਮੇਂ ਅੰਦਰ ਮਾਫ਼ੀ ਨਹੀਂ ਮੰਗੀ ਗਈ ਤਾਂ ਡਾ. ਸਿੱਧੂ ਖ਼ਿਲਾਫ਼ ਬਟਾਲਾ ਅਦਾਲਤ ਵਿੱਚ ਫੌਜਦਾਰੀ ਮਾਣਹਾਨੀ ਦੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ, ਜਿਸ ਵਿੱਚ ਕਾਨੂੰਨੀ ਖ਼ਰਚ ਅਤੇ ਹਰਜ਼ਾਨਾ ਵੀ ਵਸੂਲ ਕੀਤਾ ਜਾਵੇਗਾ।

ਵਰਨਣਯੋਗ ਹੈ ਕਿ ਡਾ. ਨਵਜੋਤ ਕੌਰ ਨੇ ਇਹ ਵੀ ਇਲਜ਼ਾਮ ਲਾਇਆ ਹੈ ਕਿ ਉਨ੍ਹਾਂ ਨੇ ਰਾਜਸਥਾਨ ਵਿੱਚ ਕਾਂਗਰਸ ਨੂੰ ਹਾਰ ਦਿਵਾਈ ਹੈ। ਇਨ੍ਹਾਂ ਇਲਜ਼ਾਮ ਤੋਂ ਬਾਅਦ ਰੰਧਾਵਾ ਨੇ ਇੱਕ ਕਾਨੂੰਨੀ ਨੋਟਿਸ ਜਾਰੀ ਕੀਤਾ ਜਿਸ ਵਿੱਚ ਸਪੱਸ਼ਟ ਕੀਤਾ ਗਿਆ ਕਿ ਇਹ ਬਿਆਨ ਬੇਬੁਨਿਆਦ, ਝੂਠਾ ਅਤੇ ਉਨ੍ਹਾਂ ਦੇ ਅਕਸ ਨੂੰ ਨੁਕਸਾਨ ਪਹੁੰਚਾਉਣ ਵਾਲਾ ਹੈ। ਕਾਂਗਰਸ ਨੇਤਾ ਸੁਖਜਿੰਦਰ ਸਿੰਘ ਰੰਧਾਵਾ ਨੇ ਸਪੱਸ਼ਟ ਕੀਤਾ ਹੈ ਕਿ ਉਹ ਸਦਾ ਪਾਰਦਰਸ਼ਤਾ, ਇਮਾਨਦਾਰੀ ਅਤੇ ਲੋਕਸੇਵਾ ਦੇ ਸਿਧਾਂਤਾਂ ‘ਤੇ ਚੱਲੇ ਹਨ ਅਤੇ ਝੂਠੇ ਦੋਸ਼ਾਂ ਦੇ ਆਧਾਰ ‘ਤੇ ਆਪਣੇ ਅਕਸ ਨੂੰ ਦਾਗ਼ਦਾਰ ਨਹੀਂ ਹੋਣ ਦੇਣਗੇ।

Related posts

10 ਦਿਨ ਪਹਿਲਾਂ ਹੋਇਆ ਸੀ ਰਾਣਾ ਬਲਾਚੌਰੀਆ ਦਾ ਵਿਆਹ

admin

ਮਸ਼ਹੂਰ ਕਬੱਡੀ ਖਿਡਾਰੀ ਤੇ ਪ੍ਰਮੋਟਰ ਰਾਣਾ ਬਲਾਚੌਰੀਆ ਦਾ ਕਤਲ

admin

‘ਸਲਾਨਾ ਇਨਾਮ ਵੰਡ ਸਮਾਗਮ-ਮੈਜੀਕਲ ਵਾਈਬਸ’ (ਜੂਨੀਅਰ) ਕਰਵਾਇਆ ਗਿਆ

admin