PunjabReligion

ਵਿਦਿਆਰਥਣਾਂ ਨੂੰ ‘ਗੁਰਮਤਿ ਗਿਆਨ’ ‘ਚ ਆਪਣੀ ਕਾਬਲੀਅਤ ਸਦਕਾ ਮਿਲੇ ਵਜ਼ੀਫੇ ਅਤੇ ਮੈਡਲ

ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਦੇ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ, ਬੀਬੀ ਕਿਰਨਜੋਤ ਕੌਰ, ਸ: ਜਸਪਾਲ ਸਿੰਘ ਦਬੁਰਜੀ, ਸ: ਰਣਜੀਤ ਸਿੰਘ ਵਜੀਫਾ ਅਤੇ ਮੈਡਲ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਤੇ ਅਧਿਆਪਕਾਵਾਂ ਨਾਲ ਖੜ੍ਹੇ ਵਿਖਾਈ ਦੇ ਰਹੇ।

ਅੰਮ੍ਰਿਤਸਰ – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਧਰਮ ਪ੍ਰਚਾਰ ਕਮੇਟੀ, ਸ੍ਰੀ ਹਰਿਮੰਦਰ ਸਾਹਿਬ ਵੱਲੋਂ ਕਰਵਾਈ ਗਈ ਧਾਰਮਿਕ ਪ੍ਰੀਖਿਆ ‘ਗੁਰਮਤਿ ਗਿਆਨ’ ’ਚ ਆਪਣੀ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ 21 ਵਿਦਿਆਰਥਣਾਂ ਨੇ ਵਜ਼ੀਫੇ ਅਤੇ 19 ਵਿਦਿਆਰਥਣਾਂ ਨੇ ਮੈਡਲ ਪ੍ਰਾਪਤ ਕਰਕੇ ਸਕੂਲ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।

ਇਸ ਸਬੰਧੀ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਵਿਦਿਆਰਥਣਾਂ ਦੀ ਉਕਤ ਉਪਲਬੱਧੀ ’ਤੇ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ (ਸ੍ਰੀ ਦਰਬਾਰ ਸਾਹਿਬ), ਅੰਮ੍ਰਿਤਸਰ ਵੱਲੋਂ ਬੱਚਿਆਂ ਦਾ ਧਾਰਮਿਕ (ਗੁਰਮਤਿ ਗਿਆਨ) ਦਾ ਪੇਪਰ ਲਿਆ ਗਿਆ, ਜਿਸ ’ਚ 21 ਬੱਚਿਆਂ ਨੇ ਵਜੀਫੇ ਤੇ 19 ਬੱਚਿਆਂ ਨੇ ਮੈਡਲ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਬੱਚਿਆਂ ਦੀ ਹੌਸਲਾ ਅਫਜਾਈ ਕਰਦਿਆਂ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਬੀਬੀ ਕਿਰਨਜੋਤ ਅਤੇ ਪ੍ਰਚਾਰਕ ਸ: ਜਸਪਾਲ ਸਿੰਘ ਦਬੁਰਜੀ ਅਤੇ ਸ: ਰਣਜੀਤ ਸਿੰਘ ਪਨੂੰ ਨੇ ਪਹਿਲੇ ਦਰਜੇ ਦੀਆਂ 5 ਵਿਦਿਆਰਥਣਾਂ ਨੂੰ 1100 ਅਤੇ ਦੂਜੇ ਦਰਜੇ ਦੇ 16 ਬੱਚਿਆਂ ਨੂੰ 2100 ਰੁਪਏ ਨਗਦ ਰਾਸ਼ੀ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਧਾਰਮਿਕ ਅਧਿਆਪਕ ਸ੍ਰੀਮਤੀ ਗੁਰਮੀਤ ਕੌਰ ਤੇ ਸਰਨਦੀਪ ਕੌਰ ਵੀ ਹਾਜ਼ਰ ਸਨ।

Related posts

ਅਕਾਲ ਤਖ਼ਤ ਸਰਵ-ਉੱਚ ਹੈ, ਮੈਂ ਨਿਮਾਣੇ ਸ਼ਰਧਾਲੂ ਸਿੱਖ ਵਜੋਂ ਪੇਸ਼ ਹੋਵਾਂਗਾ : ਮੁੱਖ-ਮੰਤਰੀ ਭਗਵੰਤ ਸਿੰਘ ਮਾਨ

admin

‘ਆਪ ਸਰਕਾਰ ‘ਸਾਮ, ਦਾਮ, ਦੰਡ, ਭੇਦ’ ਨੀਤੀ ਅਧੀਨ ਸੁਖਬੀਰ ਬਾਦਲ ਨੂੰ ਕਿਸੇ ਵੀ ਝੂਠੇ ਮਾਮਲੇ ਵਿੱਚ ਫਸਾਉਣ ਚਾਹੁੰਦੀ : ਸ਼੍ਰੋਮਣੀ ਅਕਾਲੀ ਦਲ

admin

ਲੋਹੜੀ ਜਸ਼ਨ ਸਦਭਾਵਨਾ ਨੂੰ ਵਧਾਉਂਦੇ ਹਨ ਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦੇ : ਰਾਜਪਾਲ

admin