Punjab

ਮੁਅੱਤਲ DIG ਭੁੱਲਰ ਨੂੰ ਜ਼ਮਾਨਤ ਮਿਲੀ ਪਰ ਜੇਲ੍ਹ ਤੋਂ ਬਾਹਰ ਨਹੀਂ ਆਉਣਗੇ

ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੂੰ ਜ਼ਮਾਨਤ ਮਿਲੀ ਹੈ ਪਰ ਜੇਲ੍ਹ ਤੋਂ ਬਾਹਰ ਨਹੀਂ ਆ ਸਕਣਗੇ।

ਕੇਂਦਰੀ ਜਾਂਚ ਬਿਊਰੋ ਅਦਾਲਤ ਨੇ ਪੰਜਾਬ ਪੁਲੀਸ ਦੇ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੂੰ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ‘ਡਿਫਾਲਟ ਜ਼ਮਾਨਤ’ ਦੇ ਦਿੱਤੀ ਹੈ। ਅਦਾਲਤ ਨੇ ਇਹ ਫੈਸਲਾ ਇਸ ਆਧਾਰ ’ਤੇ ਲਿਆ ਕਿ ਸੀ.ਬੀ.ਆਈ. ਨਿਰਧਾਰਤ ਸਮੇਂ ਦੇ ਅੰਦਰ ਚਾਰਜਸ਼ੀਟ ਪੇਸ਼ ਕਰਨ ਵਿੱਚ ਅਸਮਰੱਥ ਰਹੀ। ਹਾਲਾਂਕਿ ਸਰਕਾਰੀ ਵਕੀਲ ਨਰਿੰਦਰ ਸਿੰਘ ਨੇ ਜ਼ਮਾਨਤ ਅਰਜ਼ੀ ਦਾ ਸਖ਼ਤ ਵਿਰੋਧ ਕੀਤਾ ਪਰ ਅਦਾਲਤ ਨੇ ਕਾਨੂੰਨੀ ਦਲੀਲਾਂ ਨੂੰ ਮੰਨਦੇ ਹੋਏ ਭੁੱਲਰ ਦੀ ਅਰਜ਼ੀ ਮਨਜ਼ੂਰ ਕਰ ਲਈ। ਅਦਾਲਤ ਦੇ ਇਸ ਫੈਸਲੇ ਨੇ ਸੀ.ਬੀ.ਆਈ. ਦੀ ਜਾਂਚ ਪ੍ਰਕਿਰਿਆ ’ਤੇ ਵੀ ਸਵਾਲ ਖੜ੍ਹੇ ਕੀਤੇ ਹਨ ਕਿ ਅਜਿਹੇ ਸੰਵੇਦਨਸ਼ੀਲ ਮਾਮਲੇ ਵਿੱਚ ਚਾਰਜਸ਼ੀਟ ਸਮੇਂ ਸਿਰ ਕਿਉਂ ਨਹੀਂ ਦਾਇਰ ਕੀਤੀ ਗਈ।

ਬੇਸ਼ੱਕ ਇਸ ਮਾਮਲੇ ਵਿੱਚ ਜ਼ਮਾਨਤ ਮਿਲ ਗਈ ਹੈ, ਪਰ ਹਰਚਰਨ ਸਿੰਘ ਭੁੱਲਰ ਹਾਲੇ ਜੇਲ੍ਹ ਤੋਂ ਬਾਹਰ ਨਹੀਂ ਆ ਸਕਣਗੇ ਕਿਉਂਕਿ ਉਹ ਹੋਰਨਾਂ ਮਾਮਲਿਆਂ ਵਿੱਚ ਵੀ ਹਿਰਾਸਤ ਵਿੱਚ ਹਨ।

ਜ਼ਿਕਰਯੋਗ ਹੈ ਕਿ ਭੁੱਲਰ ਨੂੰ ਪਿਛਲੇ ਸਾਲ 16 ਅਕਤੂਬਰ ਨੂੰ ਮੰਡੀ ਗੋਬਿੰਦਗੜ੍ਹ ਦੇ ਇੱਕ ਸਕਰੈਪ ਡੀਲਰ ਦੀ ਸ਼ਿਕਾਇਤ ’ਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਗ੍ਰਿਫ਼ਤਾਰੀ ਦੌਰਾਨ ਸੀ.ਬੀ.ਆਈ. ਨੂੰ ਭੁੱਲਰ ਦੇ ਟਿਕਾਣਿਆਂ ਤੋਂ ਕਰੋੜਾਂ ਰੁਪਏ ਦੀ ਨਕਦੀ ਅਤੇ ਬਹੁਤ ਸਾਰਾ ਕੀਮਤੀ ਸਾਮਾਨ ਬਰਾਮਦ ਹੋਇਆ ਸੀ, ਜਿਸ ਤੋਂ ਬਾਅਦ ਉਨ੍ਹਾਂ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦਾ ਵੱਖਰਾ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਵਿਚੋਲੇ ਸ਼ਾਰਦਾ ਦੀ ਵੀ ਗ੍ਰਿਫ਼ਤਾਰੀ ਹੋਈ ਸੀ।

Related posts

ਭੱਠਲ ਦੇ ਬਿਆਨਾਂ ਤੋਂ ਪਤਾ ਚੱਲਦਾ, ਕਾਂਗਰਸ ਲੋਕਾਂ ਨੂੰ ਲੜਵਾ-ਮਰਵਾ ਕੇ ਸੱਤਾ ‘ਚ ਆਉਂਦੀ ਰਹੀ ਹੈ : ਕੁਲਦੀਪ ਸਿੰਘ ਧਾਲੀਵਾਲ

admin

ਪਰਗਟ ਸਿੰਘ ਤੇ ਚੰਨੀ ਵਲੋਂ ਗੁਰੂ ਰਵਿਦਾਸ ਜੀ ਦੇ 649ਵੇਂ ਗੁਰਪੁਰਬ ਦੀਆਂ ਵਧਾਈਆਂ ਤੇ ਸ਼ੁੱਭਕਾਮਨਾਵਾਂ

admin

ਪੰਜਾਬ ਨੇ 9 ਮਹੀਨਿਆਂ ‘ਚ ਵਿਕਾਸ ਪ੍ਰੋਜੈਕਟਾਂ ਲਈ 31,750 ਕਰੋੜ ਰੁਪਏ ਉਧਾਰ ਲਏ

admin