PunjabReligion

ਸਿੱਖ ਜਥੇ ‘ਚ ਪਾਕਿਸਤਾਨ ਪੁੱਜ ਕੇ ਸਰਬਜੀਤ ਕੌਰ ਤੋਂ ਨੂਰ ਹੁਸੈਨ ਬਣਨ ਵਾਲੀ ਦੀ ਭਾਰਤ ਵਾਪਸੀ ?

ਸਿੱਖ ਜਥੇ ਰਾਹੀਂ ਪਾਕਿਸਤਾਨ ਪੁੱਜ ਕੇ ਧਰਮ ਬਦਲਣ ਤੋਂ ਬਾਅਦ ਨੂਰ ਹੁਸੈਨ ਬਣਨ ਵਾਲੀ ਸਰਬਜੀਤ ਕੌਰ।

ਪਾਕਿਸਤਾਨ ‘ਚ ਵਿਆਹ ਕਰਵਾਉਣ ਵਾਲੀ ਭਾਰਤੀ ਸਿੱਖ ਸ਼ਰਧਾਲੂ ਸਰਬਜੀਤ ਕੌਰ ਦੀ ਅੱਜ ਵਤਨ ਵਾਪਸੀ ਹੋ ਸਕਦੀ ਹੈ। ਇਮੀਗ੍ਰੇਸ਼ਨ ਕਲੀਅਰੈਂਸ ਤੋਂ ਬਾਅਦ ਸਰਬਜੀਤ ਕੌਰ ਭਾਰਤ ਪਰਤੇਗੀ। ਕੱਲ੍ਹ ਅਟਾਰੀ-ਵਾਹਗਾ ਅੰਤਰਰਾਸ਼ਟਰੀ ਸਰਹੱਦ ਰਾਹੀਂ ਉਸਨੂੰ ਭਾਰਤ ਭੇਜਣ ਦੀਆਂ ਸਾਰੀਆਂ ਤਿਆਰੀਆਂ ਕੀਤੀਆਂ ਗਈਆਂ ਸਨ ਪਰ ਆਖਰੀ ਸਮੇਂ ‘ਤੇ ਪਾਕਿਸਤਾਨ ਦੇ ਗ੍ਰਹਿ ਮੰਤਰਾਲੇ ਨੇ ਉਸਦੀ ਵਾਪਸੀ ਰੋਕ ਦਿੱਤੀ ਸੀ ਨਤੀਜੇ ਵਜੋਂ ਸਰਹੱਦ ‘ਤੇ ਤਾਇਨਾਤ ਭਾਰਤੀ ਏਜੰਸੀਆਂ ਨੂੰ ਵੀ ਖਾਲੀ ਹੱਥ ਵਾਪਸ ਪਰਤਣਾ ਪਿਆ।

ਪਾਕਿਸਤਾਨ ਦੀ ਇੱਕ ਸਥਾਨਕ ਅਦਾਲਤ ਨੇ ਹਾਲ ਹੀ ਵਿੱਚ ਸਰਬਜੀਤ ਕੌਰ ਦੀ ਭਾਰਤ ਵਾਪਸੀ ਦਾ ਹੁਕਮ ਦਿੱਤਾ ਸੀ। ਇਸ ਤੋਂ ਬਾਅਦ ਪਾਕਿਸਤਾਨੀ ਪੁਲਿਸ ਨੇ ਉਸ ਦੀ ਭਾਲ ਕਰਕੇ ਉਸ ਨੂੰ ਲੱਭ ਲਿਆ ਅਤੇ ਵਾਹਗਾ ਸਰਹੱਦ ‘ਤੇ ਪਹੁੰਚਾ ਦਿੱਤਾ। ਇਮੀਗ੍ਰੇਸ਼ਨ ਅਤੇ ਕਸਟਮ ਰਸਮਾਂ ਲਗਭਗ ਪੂਰੀਆਂ ਹੋ ਗਈਆਂ ਸਨ ਪਰ ਕਾਗਜ਼ੀ ਕਾਰਵਾਈ ਨਾ ਪੂਰੀ ਹੋਣ ਕਰਕੇ ਪਾਕਿਸਤਾਨ ਗ੍ਰਹਿ ਮੰਤਰਾਲੇ ਨੇ ਆਖਰੀ ਸਮੇਂ ਵਿੱਚ ਉਸਦੀ ਭਾਰਤ ਵਾਪਸੀ ਨੂੰ ਰੋਕਣ ਦਾ ਹੁਕਮ ਜਾਰੀ ਕੀਤਾ।

ਵਰਨਣਯੋਗ ਹੈ ਕਿ ਪੰਜਾਬ ਦੇ ਕਪੂਰਥਲਾ ਦੀ ਰਹਿਣ ਵਾਲੀ ਸਰਬਜੀਤ ਕੌਰ ਅਤੇ ਪਾਕਿਸਤਾਨ ਦਾ ਨਾਸਿਰ ਹੁਸੈਨ ਸਾਲ 2016 ਤੋਂ ਟਿਕਟੋਕ ਰਾਹੀਂ ਇੱਕ-ਦੂਜੇ ਦੇ ਸੰਪਰਕ ਵਿੱਚ ਸਨ। ਸਰਬਜੀਤ ਕੌਰ ਨੇ ਪਹਿਲਾਂ ਵੀ ਕਈ ਵਾਰ ਪਾਕਿਸਤਾਨ ਦਾ ਵੀਜ਼ਾ ਲੈਣ ਦੀ ਕੋਸ਼ਿਸ਼ ਕੀਤੀ ਸੀ ਪਰ ਕਾਨੂੰਨੀ ਕਾਰਣਾਂ ਕਰਕੇ ਅਰਜ਼ੀਆਂ ਰੱਦ ਹੋ ਗਈਆਂ ਸਨ। ਸਰਬਜੀਤ ਕੌਰ 4 ਨਵੰਬਰ 2025 ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਜਥੇ ਨਾਲ ਪਾਕਿਸਤਾਨ ਗਈ ਸੀ। ਓਥੇ ਜਾ ਕੇ ਉਸਨੇ ਇੱਕ ਪਾਕਿਸਤਾਨੀ ਨੌਜਵਾਨ ਨਾਸਿਰ ਹੁਸੈਨ ਨਾਲ ਨਿਕਾਹ ਕਰਵਾਇਆ ਸੀ ਅਤੇ ਨਿਕਾਹ ਤੋਂ ਬਾਅਦ ਸਰਬਜੀਤ ਕੌਰ ਨੇ ਆਪਣਾ ਨਾਮ ਨੂਰ ਹੁਸੈਨ ਰੱਖ ਲਿਆ ਸੀ। ਸਰਬਜੀਤ ਕੌਰ ਦਾ ਤੀਰਥ ਯਾਤਰੀ ਵੀਜ਼ਾ ‘ਸਿੰਗਲ ਐਂਟਰੀ’ ਸੀ ਅਤੇ ਉਸ ਦੀ ਮਿਆਦ ਖ਼ਤਮ ਹੋ ਚੁੱਕੀ ਸੀ।

Related posts

ਭੱਠਲ ਦੇ ਬਿਆਨਾਂ ਤੋਂ ਪਤਾ ਚੱਲਦਾ, ਕਾਂਗਰਸ ਲੋਕਾਂ ਨੂੰ ਲੜਵਾ-ਮਰਵਾ ਕੇ ਸੱਤਾ ‘ਚ ਆਉਂਦੀ ਰਹੀ ਹੈ : ਕੁਲਦੀਪ ਸਿੰਘ ਧਾਲੀਵਾਲ

admin

ਪਰਗਟ ਸਿੰਘ ਤੇ ਚੰਨੀ ਵਲੋਂ ਗੁਰੂ ਰਵਿਦਾਸ ਜੀ ਦੇ 649ਵੇਂ ਗੁਰਪੁਰਬ ਦੀਆਂ ਵਧਾਈਆਂ ਤੇ ਸ਼ੁੱਭਕਾਮਨਾਵਾਂ

admin

ਪੰਜਾਬ ਨੇ 9 ਮਹੀਨਿਆਂ ‘ਚ ਵਿਕਾਸ ਪ੍ਰੋਜੈਕਟਾਂ ਲਈ 31,750 ਕਰੋੜ ਰੁਪਏ ਉਧਾਰ ਲਏ

admin