ArticlesPunjabReligion

ਅਕਾਲ ਤਖ਼ਤ ਸਰਵ-ਉੱਚ ਹੈ, ਮੈਂ ਨਿਮਾਣੇ ਸ਼ਰਧਾਲੂ ਸਿੱਖ ਵਜੋਂ ਪੇਸ਼ ਹੋਵਾਂਗਾ : ਮੁੱਖ-ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ (ਫੋਟੋ: ਏ ਐਨ ਆਈ)

“ਮੈਂ ਇੱਕ ਨਿਮਾਣੇ ਸ਼ਰਧਾਲੂ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਵਾਂਗਾ ਅਤੇ ਵੀਰਵਾਰ 15 ਜਨਵਰੀ 2026 ਦਾ ਦਿਨ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਪੂਰੀ ਤਰ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ।”

ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ, “ਉਹ ਇੱਕ ਨਿਮਾਣੇ ਸ਼ਰਧਾਲੂ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ। ਉਨ੍ਹਾਂ ਅਤੇ ਉਨ੍ਹਾਂ ਦੇ ਦਫ਼ਤਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਦੇ ਸਮੇਂ ਵਿੱਚ ਤਬਦੀਲੀ ਸਬੰਧੀ ਕੋਈ ਵੀ ਮੰਗ ਨਹੀਂ ਕੀਤੀ ਗਈ ਹੈ। ਭਾਰਤ ਦੇ ਰਾਸ਼ਟਰਪਤੀ ਦਫ਼ਤਰ ਨੂੰ ਵੀ ਉਨ੍ਹਾਂ ਦੇ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਅਸਮਰੱਥਾ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ। 15 ਜਨਵਰੀ ਨੂੰ ਉਨ੍ਹਾਂ ਦਾ ਕੋਈ ਹੋਰ ਪ੍ਰੋਗਰਾਮ ਨਹੀਂ ਹੈ ਅਤੇ ਇਹ ਦਿਨ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਪੂਰੀ ਤਰ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ। ਸਮੇਂ ਵਿੱਚ ਕਿਸੇ ਵੀ ਤਬਦੀਲੀ ਬਾਰੇ ਉਨ੍ਹਾਂ ਜਾਂ ਉਨ੍ਹਾਂ ਦੇ ਦਫ਼ਤਰ ਵੱਲੋਂ ਕੋਈ ਅਧਿਕਾਰਤ ਪੱਤਰ ਜਾਂ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਉਨ੍ਹਾਂ ਨਿਮਰਤਾ ਨਾਲ ਕਿਹਾ ਕਿ ਉਹ ਬਿਨਾਂ ਕਿਸੇ ਬਦਲਾਅ ਦੇ 15 ਜਨਵਰੀ ਨੂੰ ਤਖ਼ਤ ਸਾਹਿਬ ਅੱਗੇ ਪੇਸ਼ ਹੋਣ ਲਈ ਪੂਰੀ ਨਿਮਰਤਾ ਨਾਲ ਤਿਆਰ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਹਰ ਸਿੱਖ ਲਈ ਬੇਹੱਦ ਪਵਿੱਤਰ ਹੈ ਅਤੇ ਇਸ ਨੂੰ ਸਿੱਖ ਧਰਮ ਦਾ ਸਭ ਤੋਂ ਉੱਚਾ ਸਥਾਨ ਮੰਨਿਆ ਜਾਂਦਾ ਹੈ।”

ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ ਕਿਹਾ ਕਿ, “ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦਾ ਹਰ ਹੁਕਮ ਸਿਰ ਮੱਥੇ ਹੈ ਅਤੇ ਉਸ ਦਾ ਪਾਲਣ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਸਭ ਕੁੱਝ ਤੋਂ ਉੱਪਰ ਹਨ ਅਤੇ ਇਸ ਤੋਂ ਪ੍ਰਾਪਤ ਹੁਕਮ ਨੂੰ ਪੂਰੀ ਸ਼ਰਧਾ ਨਾਲ ਮੰਨਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਵਿੱਤਰ ਤਖ਼ਤ ਤੋਂ ਪ੍ਰਾਪਤ ਹੁਕਮ ਉਨ੍ਹਾਂ ਅਤੇ ਉਨ੍ਹਾਂ ਦੇ ਪ੍ਰੀਵਾਰ ਲਈ ਹਮੇਸ਼ਾ ਸਰਵ-ਉੱਚ ਹੈ, ਸੀ ਅਤੇ ਹਮੇਸ਼ਾਂ ਰਹੇਗਾ।”

Related posts

‘ਆਪ ਸਰਕਾਰ ‘ਸਾਮ, ਦਾਮ, ਦੰਡ, ਭੇਦ’ ਨੀਤੀ ਅਧੀਨ ਸੁਖਬੀਰ ਬਾਦਲ ਨੂੰ ਕਿਸੇ ਵੀ ਝੂਠੇ ਮਾਮਲੇ ਵਿੱਚ ਫਸਾਉਣ ਚਾਹੁੰਦੀ : ਸ਼੍ਰੋਮਣੀ ਅਕਾਲੀ ਦਲ

admin

ਲੋਹੜੀ ਜਸ਼ਨ ਸਦਭਾਵਨਾ ਨੂੰ ਵਧਾਉਂਦੇ ਹਨ ਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦੇ : ਰਾਜਪਾਲ

admin

ਹਾਈ ਕੋਰਟ ਵਲੋਂ ਪੰਜਾਬ ਸਰਕਾਰ ਨੂੰ ਮਜੀਠੀਆ ਦੀ ਸੁਰੱਖਿਆ ਯਕੀਨੀ ਬਨਾਉਣ ਦੇ ਹੁਕਮ

admin