Punjab

ਬਿਕਰਮ ਮਜੀਠੀਆ ਦੀ ਰਿਹਾਈ ਸੱਚ ਦੀ ਜਿੱਤ : ਰਜਿੰਦਰ ਮੋਹਨ ਸਿੰਘ ਛੀਨਾ

ਭਾਜਪਾ ਦੇ ਸੀਨੀਅਰ ਆਗੂ ਸ: ਰਜਿੰਦਰ ਮੋਹਨ ਸਿੰਘ ਛੀਨਾ।

ਅੰਮ੍ਰਿਤਸਰ – ਭਾਜਪਾ ਦੇ ਸੀਨੀਅਰ ਆਗੂ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸ: ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਮਿਲੀ ਵੱਡੀ ਰਾਹਤ ’ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਇਹ ਰਿਹਾਈ ਸੱਚ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਲੋਕ ਆਪ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਭਲੀਭਾਂਤ ਜਾਣੂ ਹੋ ਚੁੱਕੇ ਹਨ, ਜਿਸ ਦਾ ਜਵਾਬ ਉਹ 2027 ਵਿੱਚ ਆ ਰਹੀਆਂ ਚੋਣਾਂ ਦੌਰਾਨ ਦਿੰਦਿਆਂ ਆਮ ਆਦਮੀ ਪਾਰਟੀ ਨੂੰ ਸੂਬੇ ’ਚੋਂ ਬਾਹਰ ਦਾ ਰਾਹ ਵਿਖਾਉਣਗੇ

ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਕਿਹਾ ਕਿ ਰੱਬ ਦੇ ਘਰ ਦੇਰ ਹੈ ਪਰ ਅੰਧੇਰ ਨਹੀਂ, ਭਾਵੇਂ ਕਿ ਫੈਸਲਾ ਆਉਣ ’ਚ ਦੇਰ ਲੱਗੀ ਪਰ ਇਸ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਝੂਠ ਜਿੰਨ੍ਹਾਂ ਮਰਜ਼ੀ ਜ਼ੋਰ ਲਗਾ ਲਵੇ ਇਕ ਨਾ ਇਕ ਦਿਨ ਹਾਰ ਦਾ ਮੂੰਹ ਹੀ ਨਸੀਬ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸ: ਮਜੀਠੀਆ ਨੂੰ ਜਿੱਥੇ ਸੁਪਰੀਮ ਕੋਰਟ ਨੇ ਵੱਡੀ ਰਾਹਤ ਪ੍ਰਦਾਨ ਕਰਦਿਆਂ ਜ਼ਮਾਨਤ ਦੀ ਅਰਜ਼ੀ ਮੰਜ਼ੂਰ ਕੀਤੀ ਹੈ, ਉਥੇ ਸੂਬਾ ਸਰਕਾਰ ਨੂੰ ਆੜੇ ਹੱਥੀਂ ਵੀ ਲਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਰੰਜਿਸ਼ ਤਹਿਤ ਡਰੱਗ ਅਤੇ ਆਮਦਨ ਤੋਂ ਵਧੇਰੇ ਜਾਇਦਾਦ ਸਬੰਧੀ 2 ਝੂਠੇ ਪਰਚੇ ਦਰਜ ਕਰਵਾਏ, ਜਿਸ ਤਹਿਤ ਉਨ੍ਹਾਂ ਨੂੰ ਜੇਲ੍ਹ ਵਿੱਚ ਰੱਖਿਆ।ਉਨ੍ਹਾਂ ਕਿਹਾ ਕਿ ਸ: ਮਜੀਠੀਆ ਨੂੰ ਰਾਜਨੀਤਿਕ ਬਦਲਾਖੋਰੀ ਦੇ ਤਹਿਤ ਝੂਠੇ ਕੇਸਾਂ ’ਚ ਫਸਾਇਆ ਗਿਆ ਸੀ, ਪਰ ਅੱਜ ਅਦਾਲਤ ਦੇ ਫ਼ੈਸਲੇ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਸੱਚ ਨੂੰ ਕਦੇ ਦਬਾਇਆ ਨਹੀਂ ਜਾ ਸਕਦਾ।ਉਨ੍ਹਾਂ ਕਿਹਾ ਕਿ ਇਹ ਜ਼ਮਾਨਤ ਉਨ੍ਹਾਂ ਲੋਕਾਂ ਲਈ ਵੀ ਸਖ਼ਤ ਸੁਨੇਹਾ ਹੈ ਜੋ ਸਰਕਾਰੀ ਏਜੰਸੀਆਂ ਦਾ ਗਲਤ ਇਸਤੇਮਾਲ ਕਰਕੇ ਵਿਰੋਧੀਆਂ ਦੀ ਆਵਾਜ਼ ਦਬਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਸ: ਮਜੀਠੀਆ ਨੇ ਹਮੇਸ਼ਾਂ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਦੀ ਲੜਾਈ ਲੜੀ ਹੈ ਅਤੇ ਭਵਿੱਖ ’ਚ ਵੀ ਉਹ ਹੋਰ ਵੱਧ ਜੋਸ਼ ਨਾਲ ਲੋਕਾਂ ਦੀ ਸੇਵਾ ਕਰਦੇ ਰਹਿਣਗੇ।ਉਨ੍ਹਾਂ ਨੇ ਮਾਣਯੋਗ ਅਦਾਲਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨਸਾਫ਼ ਪ੍ਰਣਾਲੀ ’ਤੇ ਲੋਕਾਂ ਦਾ ਵਿਸ਼ਵਾਸ ਅਜੇ ਵੀ ਕਾਇਮ ਹੈ।

Related posts

ਆਮ ਆਦਮੀ ਪਾਰਟੀ ਨੇਤਾ ਤੇ ਪੰਜਾਬ ਦੇ ਸਾਬਕਾ ਮੰਤਰੀ ਲਾਲਜੀਤ ਭੁੱਲਰ ਮੁੜ ਰਿਮਾਂਡ ‘ਤੇ

admin

ਏਆਈ ਯੁੱਗ ‘ਚ ਨਿਰਭਰ ਕਰਦਾ ਕਿ ਇਸਦੀ ਵਰਤੋਂ ਉਸਾਰੂ  ਢੰਗ ਨਾਲ ਕਰਨੀ ਜਾਂ ਨਾਕਾਰਤਮਕ – ਡਾ. ਆਤਮ ਸਿੰਘ ਰੰਧਾਵਾ

admin

ਅਮਰੀਕਾ ਤੋਂ ਡਿਪੋਰਟ ਹੋ ਕੇ ਦਿੱਲੀ ਏਅਰਪੋਰਟ ਪੁੱਜਣ ‘ਤੇ ਪੁਲਿਸ ਨੇ ਕੀਤਾ ਗ੍ਰਿਫ਼ਤਾਰ

admin