Punjab

ਪੰਜਾਬ ਐਸ.ਸੀ. ਕਮਿਸ਼ਨ ਨੇ ਵਿਵਾਦਤ ਟਿੱਪਣੀ ‘ਤੇ ਕਾਂਗਰਸ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਕੀਤਾ ਤਲਬ

ਪ੍ਰਤਾਪ ਸਿੰਘ ਬਾਜਵਾ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ।

ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੇ ਮੰਤਰੀ ਹਰਭਜਨ ਸਿੰਘ ਈਟੀਓ ਉਪਰ ਕੀਤੀ ਗਈ ਇੱਕ ਵਿਵਾਦਤ ਟਿੱਪਣੀ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਪ੍ਰਤਾਪ ਸਿੰਘ ਬਾਜਵਾ ਨੂੰ ਜਿਥੇ ਘੇਰਿਆ ਹੈ, ਉਥੇ ਹੀ ਹੁਣ ਪੰਜਾਬ ਐਸਸੀ ਕਮਿਸ਼ਨ ਨੇ ਵੀ ਇਸ ਦਾ ਨੋਟਿਸ ਲਿਆ ਹੈ।

ਪੰਜਾਬ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਬੀਰ ਸਿੰਘ ਗੜ੍ਹੀ ਵਲੋਂ ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਇੱਕ ਵਿਵਾਦਤ ਟਿੱਪਣੀ ਕੀਤੇ ਜਾਣ ਦੇ ਮਾਮਲੇ ‘ਚ ਤਲਬ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਬਾਜਵਾ ਨੂੰ 11 ਫ਼ਰਵਰੀ ਨੂੰ ਬਾਅਦ ਦੁਪਹਿਰ ਸੁਣਵਾਈ ਲਈ ਸੱਦਿਆ ਗਿਆ ਹੈ। ਪ੍ਰਤਾਪ ਸਿੰਘ ਬਾਜਵਾ ਨੂੰ ਤਲਬ ਕੀਤੇ ਜਾਣ ਦਾ ਇਹ ਦੂਜਾ ਮਾਮਲਾ ਹੈ, ਇਸ ਤੋਂ ਪਹਿਲਾਂ ਵੀ ਐਸ.ਸੀ. ਕਮਿਸ਼ਨ ਨੇ ਉਨ੍ਹਾਂ ਨੂੰ ਤਲਬ ਕੀਤਾ ਸੀ। ਇਸ ਦੇ ਨਾਲ ਹੀ ਐਸਐਸਪੀ ਅੰਮ੍ਰਿਤਸਰ ਦਿਹਾਤੀ ਤੋਂ ਵੀ ਇਸ ਮਾਮਲੇ ਵਿੱਚ ਰਿਪੋਰਟ ਮੰਗੀ ਗਈ ਹੈ।

ਐਸ.ਸੀ. ਕਮਿਸ਼ਨ ਵਲੋਂ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਕਾਂਗਰਸ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਉਹਨਾਂ ਦੇ ਕਥਿਤ ਬਿਆਨ ”ਹਰਭਜਨ ਸਿੰਘ ਈਟੀਓ ਪਹਿਲਾਂ ਬੈਂਡ ਵਜਾਉਂਦੇ ਸਨ” ਸਬੰਧੀ ਤਲਬ ਕੀਤਾ ਗਿਆ ਹੈ, ਕਿਉਂਕਿ ਆਮ ਆਦਮੀ ਪਾਰਟੀ ਦੇ ਵਰਕਰਾਂ ‘ਚ ਇਸ ਨੂੰ ਲੈ ਕੇ ਗੁੱਸਾ ਪਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ‘ਆਪ’ ਵੱਲੋਂ ਚੰਡੀਗੜ੍ਹ ਵਿਖੇ ਪ੍ਰਤਾਪ ਸਿੰਘ ਬਾਜਵਾ ਦੀ ਕੋਠੀ ਵੱਲ ਪ੍ਰਦਰਸ਼ਨ ਵੀ ਕੀਤਾ ਗਿਆ ਸੀ, ਜਿਸ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਰਸਤੇ ਵਿੱਚ ਹੀ ਰੋਕ ਲਿਆ ਸੀ। ਇਸ ਦੌਰਾਨ ਆਪ ਵਰਕਰਾਂ ‘ਤੇ ਜਿਥੇ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਛੱਡੀਆਂ ਉਥੇ ਕੁੱਝ ਆਗੂਆਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ ਸੀ।

Related posts

ਕਾਂਗਰਸ ਨੇਤਾ ਸੁਖਜਿੰਦਰ ਸਿੰਘ ਰੰਧਾਵਾ ਨੇ ਡਾ. ਨਵਜੋਤ ਕੌਰ ਨੂੰ ਭੇਜਿਆ ਕਾਨੂੰਨੀ ਨੋਟਿਸ

admin

ਪਟਿਆਲਵੀ ਹੈਰੀਟੇਜ ਸਮਾਰੋਹ ਨੇ ਕਿਲਾ ਮੁਬਾਰਕ ‘ਚ ਮੋਹੇ ਪਟਿਆਲਵੀ ,ਪਟਿਆਲਾ ਬਣੇਗਾ ਟੂਰਿਜ਼ਮ ਦੀ ਹੱਬ-ਹਰਜੋਤ ਸਿੰਘ ਬੈਂਸ

Bunty

ਸ਼੍ਰੋਮਣੀ ਕਮੇਟੀ ਵੱਲੋਂ ਉਲੀਕੇ ਦਿੱਲੀ ਰੋਸ ਮਾਰਚ ’ਚ ਸ਼੍ਰੋਮਣੀ ਅਕਾਲੀ ਦਲ ਭਰਵੀਂ ਹਾਜ਼ਰੀ ਨਾਲ ਹੋਵੇਗਾ ਸ਼ਾਮਲ

Bunty