PunjabReligion

ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਬੰਧਾਂ ਖਿਲਾਫ ਦੋਸ਼ਾਂ ਦੇ ਸਾਰੇ ਸਬੂਤ ਸੰਗਤ ਸ੍ਹਾਮਣੇ ਰੱਖਾਂਗਾ – ਗਿਆਨੀ ਰਘਬੀਰ ਸਿੰਘ

ਗਿਆਨੀ ਰਘਬੀਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ।

ਅੰਮ੍ਰਿਤਸਰ – ਸ੍ਰੀ ਹਰਿਮੰਦਰ ਸਾਹਿਬ ਦੇ ਜਬਰੀ ਸੇਵਾਮੁਕਤ ਕੀਤੇ ਗਏ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਅੱਜ ਆਖਿਆ ਹੈ ਕਿ ਇਸ ਫੈਸਲੇ ਪਿੱਛੇ ਦੋ ਦਸੰਬਰ 2024 ਨੂੰ ਅਕਾਲ ਤਖਤ ਤੋਂ ਜਾਰੀ ਕੀਤਾ ਗਿਆ ਹੁਕਮਨਾਮਾ ਹੈ। ਜੇਕਰ ਇਹ ਹੁਕਮਨਾਮਾ ਉਨ੍ਹਾਂ ਦੇ ਹੱਕ ਵਿੱਚ ਹੁੰਦਾ ਤਾਂ ਫਿਰ ਅੱਜ ਇਹ ਸਥਿਤੀ ਨਹੀਂ ਹੋਣੀ ਸੀ।

ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਗਏ ਫੈਸਲੇ ’ਤੇ ਆਪਣਾ ਪ੍ਰਤੀਕਰਮ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਹੈ ਕਿ, “2 ਦਸੰਬਰ 2024 ਨੂੰ ਅਕਾਲ ਤਖਤ ਦੀ ਫਸੀਲ ਤੋਂ ਕੀਤੇ ਗਏ ਹੁਕਮਨਾਮੇ ’ਤੇ ਉਹ ਦ੍ਰਿੜਤਾ ਨਾਲ ਖੜ੍ਹੇ ਹਨ ਅਤੇ ਇਹ ਹੁਕਮਨਾਮਾ ਬਿਲਕੁਲ ਠੀਕ ਸੀ। ਉਹਨਾਂ ਆਖਿਆ ਕਿ ਇਸ ਹੁਕਮਨਾਮੇ ਦੇ ਕਰਕੇ ਹੀ ਉਹਨਾਂ ਤੋਂ ਪਹਿਲਾਂ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰ ਦੇ ਅਹੁਦੇ ਤੋਂ ਹਟਾਇਆ ਗਿਆ ਅਤੇ ਉਹਨਾਂ ਤੋਂ ਬਾਅਦ ਮੈਨੂੰ (ਗਿਆਨੀ ਰਘਬੀਰ ਸਿੰਘ) ਅਤੇ ਗਿਆਨੀ ਸੁਲਤਾਨ ਸਿੰਘ ਨੂੰ ਅਹੁਦਿਆਂ ਤੋਂ ਹਟਾਇਆ ਗਿਆ। 18 ਫਰਵਰੀ ਨੂੰ ਉਨ੍ਹਾਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਬੰਧ ਖਿਲਾਫ ਜੋ ਦੋਸ਼ ਲਾਏ ਗਏ ਸਨ, ਉਸ ਸਬੰਧੀ ਉਨ੍ਹਾਂ ਕੋਲ ਸਾਰੇ ਸਬੂਤ ਹਨ ਅਤੇ ਉਹ ਇਹ ਸਬੂਤ ਸੰਗਤ ਦੇ ਸਾਹਮਣੇ ਰੱਖਣਗੇ। ਇੱਕ ਸਵਾਲ ਦਾ ਜਵਾਬ ਵਿੱਚ ਉਨ੍ਹਾਂ ਆਖਿਆ ਕਿ ਅੰਤ੍ਰਿੰਗ ਕਮੇਟੀ ਵੱਲੋਂ ਅੱਜ ਕੀਤਾ ਗਿਆ ਫੈਸਲਾ ਵੀ ਪਿੱਛੋਂ ਆਇਆ ਹੋਵੇਗਾ। ਸ਼੍ਰੋਮਣੀ ਕਮੇਟੀ ਸਿੱਖਾਂ ਦੀ ਨੁਮਾਇੰਦਾ ਸੰਸਥਾ ਹੈ ਜਿਸ ਲਈ ਸਿੱਖਾਂ ਨੇ ਅਣਗਿਣਤ ਕੁਰਬਾਨੀਆਂ ਦਿੱਤੀਆਂ ਹਨ। ਉਹਨਾਂ ਆਖਿਆ ਕਿ ਸੰਸਥਾ ਵਿੱਚ ਕੋਈ ਖਰਾਬੀ ਨਹੀਂ ਹੈ ਸਗੋਂ ਇਸ ਦਾ ਸਿਸਟਮ ਠੀਕ ਨਹੀਂ ਹੈ। ਉਹਨਾਂ ਆਖਿਆ ਕਿ ਸੇਵਾ ਕਾਲ ਪੂਰਾ ਹੋਣ ਤੋਂ ਪਹਿਲਾਂ ਜਬਰੀ ਹਟਾਉਣਾ ਠੀਕ ਨਹੀਂ ਹੈ। ਉਹਨਾਂ ਦੇ ਸੇਵਾ ਕਾਲ ਵਿੱਚ ਦੋ ਸਾਲ ਤੋਂ ਵੱਧ ਦਾ ਸਮਾਂ ਬਾਕੀ ਰਹਿੰਦਾ ਸੀ ਪਰ ਇਸ ਦੇ ਬਾਵਜੂਦ ਉਹ ਕੀਤੇ ਗਏ ਫੈਸਲੇ ਦਾ ਸਵਾਗਤ ਕਰਦੇ ਹਨ।

Related posts

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ ਮੇਰੇ ਕੋਲ ਪਹੁੰਚਣ ‘ਤੇ ਗੰਭੀਰਤਾ ਨਾਲ ਅਧਿਐਨ ਕਰਾਂਗਾ : ਪੰਜਾਬ ਗਵਰਨਰ

admin

ਭਾਖੜਾ ਬਿਆਸ ਮੈਨੇਜਮੈਂਟ ਬੋਰਡ ’ਚ ਪੰਜਾਬ ਦੀ ਭਾਗੇਦਾਰੀ ਬਰਕਰਾਰ ਰੱਖੀ ਜਾਵੇ- ਐਡਵਕੇਟ ਧਾਮੀ

admin

ਕਣਕ ਦੀ ਸਰਕਾਰੀ ਖਰੀਦ ਪੂਰੀ ਤਰ੍ਹਾਂ ਨਾ ਹੋਣ ‘ਤੇ ਕਿਸਾਨਾਂ ਵਲੋਂ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ ਰੋਸ਼ ਪ੍ਰਦਰਸ਼ਨ

admin