Punjab

ਪਨਬੱਸ ਦੇ ਠੇਕਾ ਮੁਲਾਜ਼ਮਾਂ ਨੂੰ ਹੁਣ ਰੋਡਵੇਜ਼ ਮੁਲਾਜ਼ਮਾਂ ਦੇ ਬਰਾਬਰ ਤਨਖਾਹ ਤੇ ਭੱਤੇ ਮਿਲਣਗੇ

ਪਨਬੱਸ।

ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਪਨਬੱਸ ਦੇ ਕਰੀਬ 2500 ਦੇ ਕਰੀਬ ਮੁਲਾਜ਼ਮਾਂ ਨੂੰ ਵੱਡੀ ਰਾਹਤ ਮਿਲੀ ਹੈ। ਪਨਬੱਸ ਦੇ ਠੇਕਾ ਮੁਲਾਜ਼ਮਾਂ ਨੂੰ ਹੁਣ ਰੋਡਵੇਜ਼ ਦੇ ਪੱਕੇ ਮੁਲਾਜ਼ਮਾਂ ਬਰਾਬਰ ਤਨਖਾਹ ਤੇ ਭੱਤੇ ਮਿਲਣਗੇ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਇਹ ਹੁਕਮ ਜਾਰੀ ਕੀਤੇ ਹਨ।

ਸੁਣਵਾਈ ਦੌਰਾਨ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕਿਹਾ ਕਿ ਸਰਕਾਰ ਨੂੰ ਇਸ ਹੁਕਮ ਤਹਿਤ ਇਨ੍ਹਾਂ ਕਰਮਚਾਰੀਆਂ ਨੂੰ ਰੈਗੂਲਰ ਕਰਨ ‘ਤੇ ਵੀ ਵਿਚਾਰ ਕਰਨਾ ਚਾਹੀਦਾ ਹੈ। ਪਟੀਸ਼ਨਾਂ ਦਾਇਰ ਕਰਨ ਵਾਲੇ ਕਰਮਚਾਰੀਆਂ ਨੂੰ ਇਸ ਹੁਕਮ ਤਹਿਤ ਲਾਭ ਜ਼ਰੂਰ ਮਿਲਣਗੇ ਪਰ ਬਾਕੀ ਕਰਮਚਾਰੀ ਇਸ ਹੁਕਮ ਤਹਿਤ ਲਾਭ ਪ੍ਰਾਪਤ ਕਰਨ ਲਈ ਸਰਕਾਰ ਨੂੰ ਪ੍ਰਤੀਨਿਧਤਾਵਾਂ ਸੌਂਪਣਗੇ, ਜਿਸ ‘ਤੇ ਸਰਕਾਰ ਵਿਚਾਰ ਕਰੇਗੀ ਅਤੇ ਢੁਕਵੀਂ ਕਾਰਵਾਈ ਕਰੇਗੀ।

ਪੰਜਾਬ ਵਿੱਚ ਪਨਬਸ ਕਰਮਚਾਰੀਆਂ ਨੂੰ ਠੇਕੇ ‘ਤੇ ਭਰਤੀ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਦੀਆਂ ਤਨਖਾਹਾਂ ਪੰਜਾਬ ਰੋਡਵੇਜ਼ ਕਰਮਚਾਰੀਆਂ ਨਾਲੋਂ ਕਾਫ਼ੀ ਘੱਟ ਹੈ। ਹਾਈ ਕੋਰਟ ਨੇ ਕਿਹਾ ਕਿ ਜਦੋਂ ਦੋਵਾਂ ਵਿਭਾਗਾਂ ਦੇ ਕਰਮਚਾਰੀ ਇੱਕੋ ਜਿਹਾ ਕੰਮ ਕਰਦੇ ਹਨ ਤਾਂ ਉਨ੍ਹਾਂ ਨੂੰ ‘ਬਰਾਬਰ ਕੰਮ ਬਰਾਬਰ ਤਨਖਾਹ’ ਦੇ ਸਿਧਾਂਤ ਤਹਿਤ ਪੂਰੇ ਲਾਭ ਦਿੱਤੇ ਜਾਣੇ ਚਾਹੀਦੇ ਹਨ।

Related posts

ਗੈਂਗਸਟਰਾਂ ਨੂੰ ਕੈਨੇਡਾ ਤੋਂ ਵਾਪਸ ਲਿਆਉਣ ਲਈ ਭਗਵੰਤ ਮਾਨ ਨੇ ਸਹਿਯੋਗ ਮੰਗਿਆ !

Bunty

14 ਆਈਲੈਟਸ ਸੈਂਟਰਾਂ, ਕੰਸਲਟੈਂਸੀ ਅਤੇ ਟ੍ਰੈਵਲ ਏਜਸੀਆਂ ਦੇ ਲਾਇਸੈਂਸ ਰੱਦ !

admin

ਪਿੰਡ ਸੰਜਰਪੁਰ ਵਿੱਚ ਗੁਟਕਾ ਸਾਹਿਬ ਤੇ ਹਿੰਦੂ ਮੱਤ ਦੀਆਂ ਪੁਸਤਕਾਂ ਦੀ ਹੋਈ ਬੇਅਦਬੀ

Bunty