ArticlesPunjabReligion

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ ਮੇਰੇ ਕੋਲ ਪਹੁੰਚਣ ‘ਤੇ ਗੰਭੀਰਤਾ ਨਾਲ ਅਧਿਐਨ ਕਰਾਂਗਾ : ਪੰਜਾਬ ਗਵਰਨਰ

ਗੁਲਾਬ ਚੰਦ ਕਟਾਰੀਆ, ਪੰਜਾਬ ਦੇ ਗਵਰਨਰ।

ਚੰਡੀਗੜ੍ਹ – ਪੰਜਾਬ ਵਿਧਾਨ ਸਭਾ ਵੱਲੋਂ ਵਿਸਾਖੀ ਦੇ ਮੌਕੇ ‘ਤੇ ਪਾਸ ਕੀਤੇ ਗਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ 2026’ ਨੂੰ ਲੈ ਕੇ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨੇ ਸਥਿਤੀ ਸਪੱਸ਼ਟ ਕਰਦਿਆਂ ਦੱਸਿਆ ਹੈ ਕਿ, “ਫਿਲਹਾਲ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤਾ ਗਿਆ ਇਹ ਬਿੱਲ ਅਧਿਕਾਰਤ ਤੌਰ ‘ਤੇ ਉਨ੍ਹਾਂ ਦੇ ਦਫ਼ਤਰ (ਰਾਜ ਭਵਨ) ਤੱਕ ਨਹੀਂ ਪਹੁੰਚਿਆ ਹੈ। ਜਦੋਂ ਵੀ ਇਹ ਬਿੱਲ ਉਨ੍ਹਾਂ ਕੋਲ ਪਹੁੰਚੇਗਾ, ਉਹ ਇਸ ਦਾ ਗੰਭੀਰਤਾ ਨਾਲ ਜਰੂਰ ਅਧਿਐਨ ਕਰਨਗੇ।”

ਜ਼ਿਕਰਯੋਗ ਹੈ ਕਿ ਇਹ ਬਿੱਲ 13 ਅਪ੍ਰੈਲ 2026 ਨੂੰ ਵਿਸਾਖੀ ‘ਤੇ ਬੁਲਾਏ ਗਏ ਵਿਸ਼ੇਸ਼ ਇਜਲਾਸ ਦੌਰਾਨ ਬਿਨਾਂ ਕਿਸੇ ਵਿਰੋਧ ਦੇ ਪਾਸ ਕੀਤਾ ਗਿਆ ਸੀ। ਇਸ ਸੋਧੇ ਹੋਏ ਬਿੱਲ ਵਿੱਚ ਬੇਅਦਬੀ ਦੇ ਦੋਸ਼ੀਆਂ ਲਈ ਉਮਰ ਕੈਦ (ਮੌਤ ਤੱਕ) ਅਤੇ 25 ਲੱਖ ਰੁਪਏ ਤੱਕ ਦੇ ਭਾਰੀ ਜੁਰਮਾਨੇ ਦਾ ਪ੍ਰਬੰਧ ਕੀਤਾ ਗਿਆ ਹੈ।

ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਸਬੰਧੀ ਦੱਸਿਆ ਹੈ ਕਿ, “ਇਹ ਬਿੱਲ ਪੰਜਾਬ ਦੇ ਆਪਣੇ ਹੀ ਪੁਰਾਣੇ 2008 ਵਾਲੇ ਐਕਟ ਦੇ ਵਿੱਚ ਹੀ ਸੋਧ ਕੀਤੀ ਗਈ ਹੈ। ਇਸ ਵਜ੍ਹਾ ਕਰਕੇ ਹੀ ਇਸ ਸੋਧ ਬਿੱਲ ਨੂੰ ਕੇਂਦਰ ਸਰਕਾਰ ਜਾਂ ਭਾਰਤ ਦੇ ਰਾਸ਼ਟਰਪਤੀ ਦੇ ਕੋਲ ਭੇਜਣ ਦੀ ਲੋੜ ਨਹੀਂ ਪਵੇਗੀ ਅਤੇ ਸਰਕਾਰ ਨੂੰ ਉਮੀਦ ਹੈ ਕਿ ਇਸ ਪ੍ਰਸਤਾਵਿਤ ਬਿੱਲ ਦੇ ਉਪਰ ਦਸਤਖਤ ਹੋਣ ਤੋਂ ਬਾਅਦ ਇਹ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ 2026’ ਨਵਾਂ ਕਾਨੂੰਨ ਤੁਰੰਤ ਪ੍ਰਭਾਵ ਨਾਲ ਹੋਂਦ ਦੇ ਵਿੱਚ ਆ ਜਾਵੇਗਾ।”

Related posts

ਭਾਖੜਾ ਬਿਆਸ ਮੈਨੇਜਮੈਂਟ ਬੋਰਡ ’ਚ ਪੰਜਾਬ ਦੀ ਭਾਗੇਦਾਰੀ ਬਰਕਰਾਰ ਰੱਖੀ ਜਾਵੇ- ਐਡਵਕੇਟ ਧਾਮੀ

admin

ਕਣਕ ਦੀ ਸਰਕਾਰੀ ਖਰੀਦ ਪੂਰੀ ਤਰ੍ਹਾਂ ਨਾ ਹੋਣ ‘ਤੇ ਕਿਸਾਨਾਂ ਵਲੋਂ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ ਰੋਸ਼ ਪ੍ਰਦਰਸ਼ਨ

admin

‘ਖਾਲਸਾ ਸਾਜਨਾ ਮਹੱਤਵ ਤੇ ਮਹਾਨਤਾ’ ਵਿਸ਼ੇ ’ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ

admin