Punjab

ਓ.ਬੀ.ਸੀ. ਔਰਤਾਂ ਨੂੰ ਰਾਖਵਾਂਕਰਨ ਦਿੱਤਾ ਜਾਵੇ – ਭਾਰਤ ਮੁਕਤੀ ਮੋਰਚਾ ਪੰਜਾਬ

ਓ.ਬੀ.ਸੀ. ਔਰਤਾਂ ਨੂੰ ਰਾਖਵਾਂਕਰਨ ਦਿੱਤਾ ਜਾਵੇ - ਭਾਰਤ ਮੁਕਤੀ ਮੋਰਚਾ ਪੰਜਾਬ ਦੇ ਆਗੂ ਮਾਨਸਾ ਦੇ ਨਾਇਬ ਤਹਿਸੀਲਦਾਰ ਨੂੰ ਮੰਗ ਪੱਤਰ ਦਿੰਦੇ ਹੋਏ।

ਮਾਨਸਾ – ਭਾਰਤ ਮੁਕਤੀ ਮੋਰਚਾ ਪੰਜਾਬ ਨੇ ਦੇਸ਼ ਦੇ ਵਿੱਚੋਂ ਈ.ਵੀ.ਐੱਮ. ਮਸ਼ੀਨਾਂ ਬੰਦ ਕਰਕੇ ਬੈਲਟ ਪੇਪਰ ਲਿਆਉਣ, ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਨ ਅਤੇ ਓ.ਬੀ.ਸੀ. ਔਰਤਾਂ ਨੂੰ ਰਾਖਵਾਂਕਰਨ ਦਿੱਤੇ ਜਾਣ ਦੀ ਮੰਗ ਕੀਤੀ ਹੈ।

ਇਹ ਜਾਣਕਾਰੀ ਦਿੰਦੇ ਹੋਏ ਦਲਵਿੰਦਰ ਸਿੰਘ, ਭਾਰਤ ਮੁਕਤੀ ਮੋਰਚਾ ਪੰਜਾਬ ਦੇ ਪ੍ਰਧਾਨ ਅਤੇ ਜਸਵੰਤ ਸਿੰਘ, ਬਹੁਜਨ ਮੁਕਤੀ ਪਾਰਟੀ ਵਾਈਸ ਪ੍ਰਧਾਨ ਪੰਜਾਬ ਨੇ ਦੱਸਿਆ ਹੈ ਕਿ, “ਅੱਜ ਮਿਤੀ 23/04/2026 ਨੂੰ ਵੱਡਾ ਇਕੱਠ ਕਰਕੇ ਇੱਕ ਮੰਗ ਪੱਤਰ ਮਾਨਯੋਗ ਨਾਇਬ ਤਹਿਸੀਲਦਾਰ ਮਾਨਸਾ ਨੂੰ ਮੈਡਮ ਇੰਸਪੈਕਟਰ ਬੇਅੰਤ ਕੌਰ ਦੀ ਮੌਜੂਦਗੀ ਦੇ ਵਿੱਚ ਨੂੰ ਦਿੱਤਾ ਗਿਆ। ਇਸ ਵਿੱਚ ਮੰਗ ਕੀਤੀ ਗਈ ਕਿ ਓ.ਬੀ.ਸੀ. ਔਰਤਾਂ ਨੂੰ ਰਾਖਵਾਂਕਰਨ ਦਿੱਤਾ ਜਾਵੇ ਕਿਉਂਕਿ ਭਾਰਤ ਵਿੱਚ ਉਨ੍ਹਾਂ ਦੀ ਗਿਣਤੀ ਲਗਭਗ 30 ਪ੍ਰਤੀਸ਼ਤ ਹੈ। ਦੇਸ਼ ਦੇ ਵਿੱਚੋਂ ਈ.ਵੀ.ਐੱਮ. ਮਸ਼ੀਨਾਂ ਬੰਦ ਕਰਕੇ ਬੈਲਟ ਪੇਪਰ ਲਿਆਂਦਾ ਜਾਵੇ। ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ। ਈ.ਵੀ.ਐੱਮ. ਮਸ਼ੀਨਾਂ ਬੰਦ ਕੀਤੀਆਂ ਜਾਣ।”

ਇੱਕ ਵੱਖਰੇ ਬਿਆਨ ਰਾਹੀਂ ਭਗਵੰਤ ਸਿੰਘ ਸਮਾਓਂ ਮਜ਼ਦੂਰ ਮੁਕਤੀ ਮੋਰਚਾ ਪ੍ਰਧਾਨ ਨੇ ਦੱਸਿਆ ਕਿ ਬੀ.ਜੇ.ਪੀ. ਸਰਕਾਰ ਨੇ ਗਰੀਬ ਲੋਕਾਂ ਦਾ ਮਨਰੇਗਾ ਵੀ ਖੋਹ ਲਿਆ, ਵੋਟ ਵੀ ਖੋਹ ਲਈ ਅਤੇ ਓ.ਬੀ.ਸੀ. ਔਰਤਾਂ ਦੀ ਹਿੱਸੇਦਾਰੀ ਵੀ ਖੋਹ ਲਈ। ਉਨ੍ਹਾਂ ਮੰਗ ਕੀਤੀ ਕਿ ਮਨਰੇਗਾ ਸਕੀਮ ਨੂੰ ਪਹਿਲਾਂ ਦੀ ਤਰ੍ਹਾਂ ਲਾਗੂ ਕੀਤਾ ਜਾਵੇ ਅਤੇ ਓ.ਬੀ.ਸੀ. ਮਹਿਲਾਵਾਂ ਨੂੰ ਸੰਵਿਧਾਨ ਅਨੁਸਾਰ ਰਾਖਵਾਂਕਰਨ ਦਿੱਤਾ ਜਾਵੇ। ਇਹ ਭਾਰਤ ਬੰਦ ਦਾ ਸੱਦਾ ਬਾਮਣ ਮੇਸ਼ਰਾਮ ਸਾਹਿਬ ਭਾਰਤ ਮੁਕਤੀ ਮੋਰਚਾ ਭਾਰਤ ਦੇ ਪ੍ਰਧਾਨ ਨੇ ਦੱਸਿਆ ਕਿ, “725 ਜਿਲ੍ਹਿਆਂ ਅਤੇ 31 ਰਾਜਾਂ ਅਤੇ 3000 ਤਹਿਸੀਲਾਂ ਦੇ ਵਿੱਚ ਅੱਜ ਦਾ ਪ੍ਰਦਰਸ਼ਨ ਹੋਇਆ ਹੈ।”

ਇਸ ਮੌਕੇ ਹੋਰਨਾਂ ਤੋਂ ਇਲਾਵਾ ਭੀਮ ਸਿੰਘ ਭੁਪਾਲ, ਅਸਿਸਟੈਂਟ ਪ੍ਰੋਫੈਸਰ ਸੁਰਿੰਦਰ ਸਿੰਘ, ਜਸਵੀਰ ਸਿੰਘ, ਸੁਰਿੰਦਰ ਸਿੰਘ, ਬੱਗੜ ਸਿੰਘ, ਮੇਵਾ ਸਿੰਘ, ਬਖਤੌਰ ਸਿੰਘ, ਨਿੱਕਾ ਸਿੰਘ, ਨਛੱਤਰ ਸਿੰਘ, ਗੁਰਤੇਜ ਸਿੰਘ, ਰਾਜਾ ਸਿੰਘ, ਕੁਲਵੰਤ ਰਾਏ ਆਦਿ ਸਾਥੀ ਪਹੁੰਚੇ ਹੋਏ ਸਨ।

Related posts

ਅੰਮ੍ਰਿਤਸਰ-ਕੋਲਕਾਤਾ ਕੌਰੀਡੋਰ ਪ੍ਰਾਜੈਕਟ: ਵਿਜੀਲੈਂਸ ਬਿਊਰੋ ਵੱਲੋਂ ਜ਼ਮੀਨ ਮੁਆਵਜ਼ੇ ਸਬੰਧੀ ਘੁਟਾਲੇ ‘ਚ ਸ੍ਰੀ ਮੁਕਤਸਰ ਸਾਹਿਬ ਦਾ ਏ.ਡੀ.ਸੀ. (ਡੀ) ਸੁਰਿੰਦਰ ਢਿੱਲੋਂ ਗ੍ਰਿਫ਼ਤਾਰ

Bunty

ਬਾਬਾ ਸਿੱਦੀਕੀ ਕਤਲ ਕੇਸ: ਪੰਜਾਬ ਪੁਲਿਸ ਵੱਲੋਂ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪਰੇਸ਼ਨ ‘ਚ ਲੌਜਿਸਟਿਕ ਸਹਾਇਤਾ ਪ੍ਰਦਾਨ ਕਰਨ ਦੇ ਦੋਸ਼ ਹੇਠ ਫਾਜ਼ਿਲਕਾ ਨਾਲ ਸਬੰਧਤ ਵਿਅਕਤੀ ਗ੍ਰਿਫ਼ਤਾਰ

Bunty

ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਵਿੱਚ ਗਰੁੱਪ ਬੀ ਦੀਆਂ ਅਸਾਮੀਆਂ ਲਈ ਭਰਤੀ ਜਾਰੀ !

admin