Punjab

ਆਪ ਛੱਡ ਗਏ ਸੱਤ ਆਗੂਆਂ ਦੇ ਨਾਮ ਭਾਜਪਾ ਸੰਸਦ ਮੈਂਬਰਾਂ ਦੀ ਸੂਚੀ ਵਿੱਚ ਸ਼ਾਮਲ

ਨਿਤਿਨ ਨਬੀਨ, ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ।

ਨਵੀਂ ਦਿੱਲੀ – ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਨੂੰ ਵੱਡਾ ਝਟਕਾ ਲੱਗਾ ਹੈ। ਰਾਜ ਸਭਾ ਦੇ ਚੇਅਰਮੈਨ ਨੇ ਰਾਘਵ ਚੱਢਾ ਅਤੇ ਸੰਦੀਪ ਪਾਠਕ ਸਮੇਤ ਆਮ ਆਦਮੀ ਪਾਰਟੀ ਦੇ ਸੱਤ ਸੰਸਦ ਮੈਂਬਰਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੇ ਪ੍ਰਸਤਾਵਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਰਾਜ ਸਭਾ ਨੇ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਇਨ੍ਹਾਂ ਸੱਤ ਆਗੂਆਂ ਦੇ ਨਾਮ ਭਾਜਪਾ ਸੰਸਦ ਮੈਂਬਰਾਂ ਦੀ ਸੂਚੀ ਵਿੱਚ ਸ਼ਾਮਲ ਕਰ ਦਿੱਤੇ ਹਨ। ਆਮ ਆਦਮੀ ਪਾਰਟੀ ਦੇ ਸੱਤ ਸੰਸਦ ਮੈਂਬਰਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਰਾਜ ਸਭਾ ਵਿੱਚ ਭਾਜਪਾ ਸੰਸਦ ਮੈਂਬਰਾਂ ਦੀ ਗਿਣਤੀ 113 ਹੋ ਗਈ ਹੈ, ਜਿਨ੍ਹਾਂ ਵਿੱਚ ਰਾਸ਼ਟਰਪਤੀ ਦੁਆਰਾ ਨਾਮਜ਼ਦ ਪੰਜ ਮੈਂਬਰ ਸ਼ਾਮਲ ਹਨ।

ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ‘ਆਪ’ ਸੰਸਦ ਮੈਂਬਰਾਂ ਵਿੱਚ ਅਸ਼ੋਕ ਕੁਮਾਰ ਮਿੱਤਲ, ਰਾਘਵ ਚੱਢਾ, ਹਰਭਜਨ ਸਿੰਘ, ਸੰਦੀਪ ਕੁਮਾਰ ਪਾਠਕ, ਵਿਕਰਮਜੀਤ ਸਿੰਘ ਸਾਹਨੀ, ਸਵਾਤੀ ਮਾਲੀਵਾਲ ਅਤੇ ਰਾਜੇਂਦਰ ਗੁਪਤਾ ਸ਼ਾਮਲ ਹਨ। ਸੱਤ ‘ਆਪ’ ਸੰਸਦ ਮੈਂਬਰਾਂ ਦੇ ਭਾਜਪਾ ਵਿੱਚ ਰਲੇਵੇਂ ਤੋਂ ਬਾਅਦ ਪਾਰਟੀ ਕੋਲ ਹੁਣ ਸਿਰਫ਼ ਤਿੰਨ ਸੰਸਦ ਮੈਂਬਰ ਸੰਜੇ ਸਿੰਘ, ਨਾਰਾਇਣ ਦਾਸ ਗੁਪਤਾ ਅਤੇ ਸੰਤ ਬਲਬੀਰ ਸਿੰਘ ਬਚੇ ਹਨ।

ਆਮ ਆਦਮੀ ਪਾਰਟੀ ਦੇ ਨੇਤਾ ਸੰਜੇ ਸਿੰਘ ਨੇ ਸੰਸਦ ਮੈਂਬਰਾਂ ਦੀ ਦਲ ਬਦਲੀ ‘ਤੇ ਨਾਰਾਜ਼ਗੀ ਜਾਹਿਰ ਕਰਦਿਆਂ ਆਮ ਆਦਮੀ ਪਾਰਟੀ ਤੋਂ ਸੱਤ ਸੰਸਦ ਮੈਂਬਰਾਂ ਦੇ ਜਾਣ ਨੂੰ ਗੈਰ-ਕਾਨੂੰਨੀ ਐਲਾਨ ਦਿੱਤਾ ਸੀ। ਸੰਜੇ ਸਿੰਘ ਨੇ ਰਾਘਵ ਚੱਢਾ ਸਮੇਤ ਸੱਤ ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਦੀ ਮੰਗ ਕਰਦਿਆਂ ਦਾਅਵਾ ਕੀਤਾ ਸੀ ਕਿ ਭਾਜਪਾ ਨੇ ਨਿਯਮਾਂ ਦੇ ਵਿਰੁੱਧ ਕੰਮ ਕੀਤਾ। ਇਸ ਦੇ ਸਭ ਕੁੱਝ ਦੇ ਬਾਵਜੂਦ ਇਨ੍ਹਾਂ ਸੰਸਦ ਮੈਂਬਰਾਂ ਨੂੰ ਭਾਜਪਾ ਵਿੱਚ ਸ਼ਾਮਲ ਹੋਣ ਦੀ ਪ੍ਰਵਾਨਗੀ ਦਿੱਤੀ ਗਈ ਹੈ।

Related posts

ਚੰਡੀਗੜ੍ਹ ਗ੍ਰੇਨੇਡ ਹਮਲਾ: ਪੰਜਾਬ ਪੁਲਿਸ ਵੱਲੋਂ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪਰੇਸ਼ਨ ‘ਚ ਮੁੱਖ ਦੋਸ਼ੀ ਗ੍ਰਿਫਤਾਰ; ਗਲਾਕ ਪਿਸਤੌਲ ਬਰਾਮਦ

Bunty

ਸੀਐੱਮ ਚੰਨੀ ਬੋਲੇ – ਪੀਐੱਮ ਦੀ ਸੁਰੱਖਿਆ ‘ਚ ਨਹੀਂ ਹੋਈ ਕੋਈ ਚੂਕ

Bunty

ਮਨੀਸ਼ ਤਿਵਾੜੀ ਵੱਲੋ ਸੀਸੀਟੀਵੀ ਕੈਮਰਿਆ ਦਾ ਉਦਘਾਟਨ

admin