PunjabReligion

ਸਿੱਖ ਰੈਫਰੈਂਸ ਲਾਇਬ੍ਰੇਰੀ ਵਾਰੇ ਗਿਆਨੀ ਰਘਬੀਰ ਸਿੰਘ ਵਲੋਂ ਗ੍ਰਹਿ ਮੰਤਰੀ ਨੂੰ ਚਿੱਠੀ

ਗਿਆਨੀ ਰਘਬੀਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ।

ਅੰਮ੍ਰਿਤਸਰ – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘੁਬੀਰ ਸਿੰਘ ਨੇ ਸਿੱਖ ਰੈਫਰੈਂਸ ਲਾਇਬ੍ਰੇਰੀ ਵਿੱਚੋਂ ਇਤਿਹਾਸਕ ਦਸਤਾਵੇਜ਼ਾਂ ਅਤੇ ਪਵਿੱਤਰ ਗ੍ਰੰਥਾਂ ਦੇ ਗੁੰਮ ਹੋਣ ਦਾ ਮੁੱਦਾ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਕੋਲ ਉਠਾਇਆ ਹੈ।

ਗਿਆਨੀ ਰਘੁਬੀਰ ਸਿੰਘ ਨੇ ਅੱਜ ਇੱਕ ਪ੍ਰੈਸ ਕਾਨਫਰੰਸ ਕਰਕੇ 1984 ਦੇ ਧਰਮ ਯੁੱਧ ਮੋਰਚੇ ਨਾਲ ਸਬੰਧਤ ਕਈ ਮਾਮਲਿਆਂ ਬਾਰੇ ਗੰਭੀਰ ਸਵਾਲ ਉਠਾਏ ਹਨ। ਗਿਆਨੀ ਰਘੁਬੀਰ ਸਿੰਘ ਨੇ ਸਿੱਖ ਰੈਫਰੈਂਸ ਲਾਇਬ੍ਰੇਰੀ ਵਿੱਚੋਂ ਇਤਿਹਾਸਕ ਦਸਤਾਵੇਜ਼ਾਂ ਅਤੇ ਪਵਿੱਤਰ ਗ੍ਰੰਥਾਂ ਦੇ ਗੁੰਮ ਹੋਣ ਦਾ ਮੁੱਦਾ ਉਠਾਇਆ। ਗਿਆਨੀ ਰਘੁਬੀਰ ਸਿੰਘ ਨੇ ਕਿਹਾ ਕਿ 1984 ਵਿੱਚ ਉਸ ਸਮੇਂ ਬਹੁਤ ਸਾਰੀਆਂ ਦੁਰਲੱਭ ਹੱਥ-ਲਿਖਤਾਂ, ਇਤਿਹਾਸਕ ਹੁਕਮਨਾਮੇ ਅਤੇ ਮਹੱਤਵਪੂਰਨ ਦਸਤਾਵੇਜ਼ ਗਾਇਬ ਹੋ ਗਏ ਸਨ। ਗਿਆਨੀ ਰਘੁਬੀਰ ਸਿੰਘ ਨੇ ਕਿਹ ਕਿ ਉਨ੍ਹਾਂ ਨੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਇੱਕ ਪੱਤਰ ਲਿਖਿਆ ਹੈ, ਜਿਸ ਵਿੱਚ ਇਸ ਮਾਮਲੇ ਬਾਰੇ ਸਪੱਸ਼ਟ ਜਾਣਕਾਰੀ ਅਤੇ ਅਧਿਕਾਰਤ ਸਪੱਸ਼ਟੀਕਰਨ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਇਹ ਦਾਅਵਾ ਕੀਤਾ ਗਿਆ ਹੈ ਕਿ ਕੁਝ ਸਮੱਗਰੀ ਵਾਪਸ ਕਰ ਦਿੱਤੀ ਗਈ ਹੈ, ਪਰ ਇਸ ਮਾਮਲੇ ‘ਤੇ ਅਜੇ ਵੀ ਪੂਰੀ ਸਪੱਸ਼ਟਤਾ ਨਹੀਂ ਹੈ।

ਸਾਬਕਾ ਜਥੇਦਾਰ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ “ਇਸ ਹਮਲੇ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਨੂੰ ਭਾਰੀ ਨੁਕਸਾਨ ਪਹੁੰਚਿਆ ਸੀ ਅਤੇ ਪਵਿੱਤਰ ਇਮਾਰਤ ਢਹਿ ਗਈ ਸੀ। ਹਮਲੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਉੱਤੇ ਵੀ ਗੋਲੀਆਂ ਚੱਲਣ ਦੀਆਂ ਘਟਨਾਵਾਂ ਸਾਹਮਣੇ ਆਈਆਂ। ਉਸ ਸਮੇਂ ਜਰਨੈਲ ਸਿੰਘ ਖਾਲਸਾ ਭਿੰਡਰਾਂ ਵਾਲੇ ਅਤੇ ਉਨ੍ਹਾਂ ਦੇ ਸਾਥੀ ਸ਼ਹੀਦ ਹੋਏ, ਨਾਲ ਹੀ ਹਜ਼ਾਰਾਂ ਦੀ ਗਿਣਤੀ ਵਿੱਚ ਦਰਸ਼ਨ ਲਈ ਪਹੁੰਚੀ ਸੰਗਤ ਵੀ ਮਾਰੀ ਗਈ ਸੀ। ਇਸ ਦੇ ਨਾਲ ਹੀ ਸਭ ਤੋਂ ਸੰਵੇਦਨਸ਼ੀਲ ਮਾਮਲਾ ਸਿੱਖ ਰੈਫਰੈਂਸ ਲਾਇਬ੍ਰੇਰੀ ਨਾਲ ਜੁੜਿਆ ਹੈ, ਜਿੱਥੋਂ ਦੁਰਲਭ ਇਤਿਹਾਸਕ ਦਸਤਾਵੇਜ਼, ਹੁਕਮਨਾਮੇ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਗੁੰਮ ਹੋਣ ਜਾਂ ਫੌਜ ਵੱਲੋਂ ਲੈ ਜਾਏ ਜਾਣ ਦੇ ਦਾਅਵੇ ਕੀਤੇ ਜਾਂਦੇ ਰਹੇ ਹਨ। ਉਨ੍ਹਾਂ ਨੇ ਮੰਗ ਕੀਤੀ ਹੈ ਕਿ ਸਾਰੇ ਗੁੰਮ ਹੋਏ ਦਸਤਾਵੇਜ਼ਾਂ ਬਾਰੇ ਸੱਚਾਈ ਸਾਹਮਣੇ ਲਿਆਂਦੀ ਜਾਵੇ ਅਤੇ ਸੰਗਤ ਨੂੰ ਦੱਸਿਆ ਜਾਵੇ ਕਿ ਇਹ ਪਾਵਨ ਸਰੂਪ ਅਤੇ ਦਸਤਾਵੇਜ਼ ਇਸ ਵੇਲੇ ਕਿੱਥੇ ਹਨ?

Related posts

8 ਮਈ ਨੂੰ ਪੰਜਾਬ ਵਿਧਾਨ ਸਭਾ ਸਪੀਕਰ ਦੇ ਸਪੀਕਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੱਦਿਆ !

admin

ਸੜਕ 18 ਫੁੱਟ ਚੌੜੀ ਬਣਨ ਨਾਲ ਲੋਕਾਂ ਨੇ ਲਿਆ ਸੁੱਖ ਦਾ ਸਾਹ

admin

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਨਵੇਂ ਮੀਤ ਪ੍ਰਧਾਨਾਂ ਤੇ ਸਕੱਤਰਾਂ ਦੀਆਂ ਨਿਯੁਕਤੀਆਂ

admin