Punjab

ਭਾਜਪਾ ਹਿੰਸਾ ਅਤੇ ਡਰ ਫੈਲਾਅ ਕੇ ਵੋਟਾਂ ਹਾਸਲ ਕਰਦੀ ਹੈ – ਮੁੱਖ-ਮੰਤਰੀ ਮਾਨ

ਭਗਵੰਤ ਸਿੰਘ ਮਾਨ, ਪੰਜਾਬ ਦੇ ਮੁੱਖ-ਮੰਤਰੀ ।

ਚੰਡੀਗੜ੍ਹ – ਪੰਜਾਬ ਵਿੱਚ ਕੁੱਝ ਘੰਟਿਆਂ ਦੇ ਅੰਦਰ ਦੋ ਧਮਾਕੇ ਹੋਣ ਦੀਆਂ ਘਟਨਾਵਾਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਹਾਈ ਅਲਰਟ ‘ਤੇ ਹਨ। ਬੁੱਧਵਾਰ ਰਾਤ ਨੂੰ ਪੰਜਾਬ ਦੇ ਅੰਮ੍ਰਿਤਸਰ ਵਿੱਚ ਇੱਕ ਬੀਐਸਐਫ ਕੈਂਪ ਦੇ ਬਾਹਰ ਇੱਕ ਧਮਾਕਾ ਹੋਇਆ। ਇਹ ਘਟਨਾ ਜਲੰਧਰ ਵਿੱਚ ਗ੍ਰਨੇਡ ਹਮਲੇ ਤੋਂ ਕੁੱਝ ਘੰਟਿਆਂ ਬਾਅਦ ਵਾਪਰੀ। ਮੰਗਲਵਾਰ ਰਾਤ ਨੂੰ ਤਿੰਨ ਘੰਟਿਆਂ ਦੇ ਅੰਦਰ ਦੋ ਧਮਾਕੇ ਹੋਣ ਤੋਂ ਬਾਅਦ ਪੰਜਾਬ ਵਿੱਚ ਸੁਰੱਖਿਆ ਏਜੰਸੀਆਂ ਨੂੰ ਅਲਰਟ ‘ਤੇ ਰੱਖਿਆ ਗਿਆ ਹੈ। ਕੁੱਝ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਖਾਲਿਸਤਾਨੀਆਂ ਨੇ ਇਨ੍ਹਾਂ ਘਟਨਾਵਾਂ ਦੀ ਜ਼ਿੰਮੇਵਾਰੀ ਲਈ ਹੈ। ਕੇਂਦਰ ਸਰਕਾਰ ਨੇ ਇਨ੍ਹਾਂ ਧਮਾਕਿਆਂ ਦੀ ਜਾਂਚ ਐਨਆਈਏ ਨੂੰ ਸੌਂਪ ਦਿੱਤੀ ਹੈ ਅਤੇ ਪੰਜਾਬ ਵਿੱਚ ਇੱਕ ਦਿਨ ਵਿੱਚ ਹੋਏ ਇਹਨਾਂ ਦੋ ਧਮਾਕਿਆਂ ਦੀ ਜਾਂਚ ਜਾਰੀ ਹੈ।

ਮੁੱਖ-ਮੰਤਰੀ ਭਗਵੰਤ ਮਾਨ ਨੇ ਇਨ੍ਹਾਂ ਘਟਨਾਵਾਂ ਨੂੰ ਭਾਜਪਾ ਦੀਆਂ ਚੋਣ ਤਿਆਰੀਆਂ ਨਾਲ ਜੋੜਿਆ ਹੈ। ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਮਾਨ ਨੇ ਇਨ੍ਹਾਂ ਧਮਾਕਿਆਂ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਹੈ ਕਿ, “ਬੁੱਧਵਾਰ ਨੂੰ ਅੰਮ੍ਰਿਤਸਰ ਅਤੇ ਜਲੰਧਰ ਵਿੱਚ ਹੋਏ ਧਮਾਕਿਆਂ ਦੀ ਜਾਂਚ ਚੱਲ ਰਹੀ ਹੈ। ਇਹ ਪੰਜਾਬ ਚੋਣਾਂ ਲਈ ਭਾਜਪਾ ਦੀ ਤਿਆਰੀ ਹੈ। ਭਾਜਪਾ ਲੋਕਾਂ ਵਿੱਚ ਹਿੰਸਾ ਅਤੇ ਡਰ ਫੈਲਾ ਕੇ ਵੋਟਾਂ ਹਾਸਲ ਕਰਦੀ ਹੈ। ਮੈਂ ਭਾਜਪਾ ਨੂੰ ਇਹ ਕਰਨਾ ਬੰਦ ਕਰਨ ਲਈ ਕਹਿਣਾ ਚਾਹੁੰਦਾ ਹਾਂ। ਪੰਜਾਬ ਦੇ ਲੋਕ ਹਮੇਸ਼ਾ ਸ਼ਾਂਤੀ ਚਾਹੁੰਦੇ ਹਨ। ਜਿੱਥੇ ਵੀ ਭਾਜਪਾ ਨੂੰ ਚੋਣਾਂ ਲੜਨੀਆਂ ਪੈਂਦੀਆਂ ਹਨ, ਉਹ ਉੱਥੇ ਜਾਂਦੀ ਹੈ ਅਤੇ ਟਕਰਾਅ ਭੜਕਾਉਂਦੀ ਹੈ।”

ਇਸੇ ਦੌਰਾਨ ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਮਾਨ ਦੇ ਇਸ ਬਿਆਨ ਦੇ ਨਾਲ ਵਿਵਾਦ ਭਖ ਗਿਆ ਹੈ। ਭਾਜਪਾ ਨੇ ਭਗਵੰਤ ਮਾਨ ਦੇ ਬਿਆਨ ਦੀ ਸਖਤ ਆਲੋਚਨਾ ਕੀਤੀ ਹੈ। ਜਾਖੜ ਨੇ ਅੱਗੇ ਕਿਹਾ ਕਿ ਭਗਵੰਤ ਮਾਨ ਦਾ ਬਿਆਨ ਬਹੁਤ ਹੈਰਾਨੀਜਨਕ ਹੈ। ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਮੁੱਖ-ਮੰਤਰੀ ਅਤੇ ਡੀਜੀਪੀ ਦੇ ਬਿਆਨ ਵੱਖ-ਵੱਖ ਹਨ। ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ, ‘ਭਗਵੰਤ ਮਾਨ ਜ਼ਿੰਮੇਵਾਰੀ ਤੋਂ ਭੱਜ ਰਹੇ ਹਨ ਅਤੇ ਮੁੱਖ-ਮੰਤਰੀ ਬਣਨ ਦੇ ਯੋਗ ਨਹੀਂ ਹਨ।”

Related posts

ਸਰਪੰਚ, ਨੰਬਰਦਾਰ ਅਤੇ ਕੌਂਸਲਰ ਆਨਲਾਈਨ ਤਸਦੀਕ ਕਰਨਗੇ ਅਰਜ਼ੀਆਂ: ਡਿਪਟੀ ਕਮਿਸ਼ਨਰ 

admin

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਵਾਤਾਵਰਣ ਅਤੇ ਲੋਕ-ਪੱਖੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ: ਬਲਕਾਰ ਸਿੰਘ

Bunty

ਵਪਾਰੀਆਂ ਤੇ ਉਦਯੋਗਪਤੀਆਂ ਦੀਆਂ ਲੋੜਾਂ ਸਬੰਧੀ ਪਹਿਲ ਦੇ ਅਧਾਰ ‘ਤੇ ਹੋਣਗੇ ਫ਼ੈਸਲੇ

Bunty