Punjab

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ‘ਤੇ ਲਾਏ ਗਏ ਦੋਸ਼ ਬੇਬੁਨਿਆਦ – ਵਕੀਲ ਸੰਧੂ

ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਲਕਾ ਖਡੂਰ ਸਾਹਿਬ ਦੇ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ।

ਅੰਮ੍ਰਿਤਸਰ – ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਸੰਬੰਧਿਤ ਮਾਮਲੇ ਦੀ ਅੱਜ ਅੰਮ੍ਰਿਤਸਰ ਸੈਸ਼ਨ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਦੀ ਪੱਖੋਂ ਉਨ੍ਹਾਂ ਦੇ ਵਕੀਲ ਰੀਤੂ ਰਾਜ ਸਿੰਘ ਸੰਧੂ ਅਦਾਲਤ ਵਿੱਚ ਪੇਸ਼ ਹੋਏ।

ਇਸ ਸੁਣਵਾਈ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਅੰਮ੍ਰਿਤਪਾਲ ਸਿੰਘ ਦੇ ਵਕੀਲ ਰੀਤੂ ਰਾਜ ਸਿੰਘ ਸੰਧੂ ਨੇ ਦੱਸਿਆ ਕਿ, “ਅੱਜ ਦੀ ਤਾਰੀਖ ਦੌਰਾਨ ਉਨ੍ਹਾਂ ਵੱਲੋਂ ਅਦਾਲਤ ਵਿੱਚ ਇੱਕ ਅਹਿਮ ਅਰਜ਼ੀ ਦਾਇਰ ਕੀਤੀ ਗਈ ਹੈ, ਜਿਸ ‘ਚ ਅੰਮ੍ਰਿਤਪਾਲ ਸਿੰਘ ‘ਤੇ ਲਗਾਏ ਗਏ ਦੋਸ਼ਾਂ ਨੂੰ ਬੇਬੁਨਿਆਦ ਦੱਸਦਿਆਂ ਉਨ੍ਹਾਂ ਨੂੰ ਡਿਸਚਾਰਜ ਕਰਨ ਦੀ ਮੰਗ ਕੀਤੀ ਗਈ ਹੈ। ਇਸ ਕੇਸ ਨਾਲ ਜੁੜੇ ਸਾਰੇ ਦਸਤਾਵੇਜ਼ਾਂ ਦਾ ਅਧਿਐਨ ਕਰਨ ਤੋਂ ਬਾਅਦ ਅਦਾਲਤ ਵਿੱਚ ਵਿਸਥਾਰ ਨਾਲ ਅਰਜ਼ੀ ਦਾਇਰ ਕੀਤੀ ਹੈ। ਜਿਨ੍ਹਾਂ ਧਾਰਾਵਾਂ ਤਹਿਤ ਚਾਰਜ ਲਗਾਏ ਗਏ ਹਨ ਉਹ ਤੱਥਾਂ ਅਤੇ ਸਬੂਤਾਂ ਦੇ ਆਧਾਰ ‘ਤੇ ਠੀਕ ਨਹੀਂ ਬਣਦੇ ਅਤੇ ਇਸ ਲਈ ਅਦਾਲਤ ਨੂੰ ਅੰਮ੍ਰਿਤਪਾਲ  ਨੂੰ ਇਨ੍ਹਾਂ ਚਾਰਜਾਂ ਤੋਂ ਬਰੀ ਕਰਨਾ ਚਾਹੀਦਾ ਹੈ।”

ਰੀਤੂ ਰਾਜ ਸਿੰਘ ਸੰਧੂ ਨੇ ਦੱਸਿਆ ਕਿ, “ਅਦਾਲਤ ਵੱਲੋਂ ਹੁਣ ਇਸ ਅਰਜ਼ੀ ‘ਤੇ ਸਟੇਟ ਨੂੰ ਜਵਾਬ ਦਾਇਰ ਕਰਨ ਲਈ ਸਮਾਂ ਦਿੱਤਾ ਗਿਆ ਹੈ। ਸਟੇਟ ਪੱਖ ਵੱਲੋਂ 11 ਮਈ ਨੂੰ ਆਪਣਾ ਜਵਾਬ ਦਿੱਤਾ ਜਾਵੇਗਾ ਜਿਸ ਤੋਂ ਬਾਅਦ ਅਗਲੀ ਕਾਰਵਾਈ ਅਦਾਲਤ ਵੱਲੋਂ ਕੀਤੀ ਜਾਵੇਗੀ। ਅੰਮ੍ਰਿਤਪਾਲ ਸਿੰਘ ਦੀ ਹਾਜ਼ਰੀ ਲਗਾਤਾਰ ਵੀਡੀਓ ਕਾਨਫਰੰਸਿੰਗ ਰਾਹੀਂ ਲਗਾਈ ਜਾ ਰਹੀ ਹੈ। ਵਕੀਲ ਮੁਤਾਬਕ ਉਹ ਇਸ ਸਮੇਂ ਵੀ ਉਸੇ ਸੈੱਲ ਵਿੱਚ ਹਨ, ਜਿੱਥੇ ਪਹਿਲਾਂ ਰੱਖੇ ਗਏ ਸਨ ਅਤੇ ਉਨ੍ਹਾਂ ਦੀ ਸਥਿਤੀ ਵਿੱਚ ਕੋਈ ਵੱਡਾ ਬਦਲਾਅ ਨਹੀਂ ਕੀਤਾ ਗਿਆ।”

Related posts

ਖ਼ਾਲਸਾ ਕਾਲਜ ਫ਼ਿਜ਼ੀਕਲ ਐਜ਼ੂਕੇਸ਼ਨ ਵਿਖੇ ‘ਅੰਤਰ ਯੂਨੀਵਰਸਿਟੀ ਨਾਰਥ ਜ਼ੋਨ ਮਹਿਲਾ ਹਾਕੀ ਟੂਰਨਾਮੈਂਟ ਅਮਿੱਟ ਯਾਦਾਂ ਛੱਡਦਾ ਹੋਇਆ ਸੰਪੰਨ

admin

ਵਾਤਾਵਰਣ ਸੰਤੁਲਨ ਬਣਾਈ ਰੱਖਣ ਲਈ ਜੰਗਲੀ ਜੀਵਾਂ ਦੀ ਸੰਭਾਲ ਜ਼ਰੂਰੀ: ਲਾਲ ਚੰਦ ਕਟਾਰੂਚੱਕ

Bunty

ਧੂਰੀ ਲਿਟਰੇਚਰ ਫੈਸਟੀਵਲ ਦਾ ਆਗਾਜ਼ !

admin