Punjab

ਮੁੱਖ-ਮੰਤਰੀ ਜੀ, ਭ੍ਰਿਸ਼ਟ ਲੋਕਾਂ ਨੂੰ ਬਚਾਉਣ ਦੀ ਬਜਾਏ ਜਨਤਾ ਵੱਲ ਧਿਆਨ ਦਿਓ – ਜਾਖੜ

ਸੁਨੀਲ ਜਾਖੜ, ਪੰਜਾਬ ਭਾਜਪਾ ਦੇ ਪ੍ਰਧਾਨ।

ਚੰਡੀਗੜ੍ਹ – ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਮਾਲਵਾ ਇਲਾਕੇ ਦੀਆਂ ਨਹਿਰਾਂ ਵਿੱਚ ਵਹਿ ਰਹੇ ਕਥਿਤ ਜ਼ਹਿਰੀਲੇ ਪਾਣੀ ਦਾ ਮੁੱਦਾ ਚੁੱਕਦਿਆਂ ਪੰਜਾਬ ਦੀ ਮਾਨ ਸਰਕਾਰ ‘ਤੇ ਨਿਸ਼ਾਨਾ ਸੇਧਿਆ ਹੈ। ਜਾਖੜ ਨੇ ਇਸ ਸਥਿਤੀ ਲਈ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ “ਭ੍ਰਿਸ਼ਟਾਚਾਰੀਆਂ ਨੂੰ ਬਚਾਉਣ ਦੀ ਬਜਾਏ” ਲੋਕਾਂ ਨੂੰ ਦਰਪੇਸ਼ ਇਸ ਗੰਭੀਰ ਸਮੱਸਿਆ ਵੱਲ ਧਿਆਨ ਦੇਣ।

ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਨੇ ਅਬੋਹਰ ਹਲਕੇ ਵਿੱਚ ਨਹਿਰਾਂ ਅਤੇ ਸੇਮ ਨਾਲਿਆਂ ਦਾ ਦੌਰਾ ਕਰਨ ਤੋਂ ਬਾਅਦ ਕਿਹਾ ਕਿ, “ਮੁੱਖ ਮੰਤਰੀ ਜੀ, ਭ੍ਰਿਸ਼ਟ ਲੋਕਾਂ ਨੂੰ ਬਚਾਉਣ ਦੀ ਬਜਾਏ ਜਨਤਾ ਵੱਲ ਧਿਆਨ ਦਿਓ। ਨਹਿਰਾਂ ਵਿੱਚ ਜ਼ਹਿਰੀਲਾ ਕਾਲਾ ਪਾਣੀ ਵਹਿ ਰਿਹਾ ਹੈ ਅਤੇ ਸੇਮ ਨਾਲਿਆਂ ਦੀ ਸਫਾਈ ਨਹੀਂ ਕੀਤੀ ਜਾ ਰਹੀ। ਇਸ ਜ਼ਹਿਰੀਲੇ ਪਾਣੀ ਕਾਰਨ ਲੋਕ ਬੀਮਾਰ ਹੋ ਰਹੇ ਹਨ ਅਤੇ ਨਾਲਿਆਂ ਦੀ ਸਫਾਈ ਨਾ ਹੋਣ ਕਾਰਨ ਫਾਜ਼ਿਲਕਾ ਜ਼ਿਲ੍ਹੇ ਵਿੱਚ ਫ਼ਸਲੀ ਵਿਭਿੰਨਤਾ ਦਾ ਪ੍ਰਤੀਕ ਕਿੰਨੂ ਦੇ ਬਾਗ ਤਬਾਹ ਹੋ ਰਹੇ ਹਨ। ਜਾਗੋ, ਮੁੱਖ ਮੰਤਰੀ ਜੀ, ਜਾਗੋ। ਜਿੱਥੇ ਮੁੱਖ ਮੰਤਰੀ ਕੇਂਦਰ ਸਰਕਾਰ ਤੋਂ ਮਿਲ ਰਹੀ ਗ੍ਰਾਂਟਾਂ ਨਾਲ ਖਾਲਿਆਂ ਨੂੰ ਪੱਕਾ ਕਰਨ ਦੀਆਂ ਗੱਲਾਂ ਕਰਦੇ ਹਨ ਅਤੇ ਟੇਲਾਂ ਤੱਕ ਪਾਣੀ ਪਹੁੰਚਾਉਣ ਦੇ ਦਾਅਵੇ ਕਰਦੇ ਹਨ, ਉੱਥੇ ਹੀ ਉਹ ਨਹਿਰਾਂ ਵਿੱਚ ਵਹਿ ਰਹੇ ਕਾਲੇ ਪ੍ਰਦੂਸ਼ਿਤ ਪਾਣੀ ਨੂੰ ਨਜ਼ਰਅੰਦਾਜ਼ ਕਰ ਰਹੇ ਹਨ। ਇਸ ਗੰਦਗੀ ਕਾਰਨ ਜਲ ਸਰੋਤਾਂ ਵਿੱਚ ਮੱਛੀਆਂ ਮਰ ਰਹੀਆਂ ਹਨ ਅਤੇ ਇਹ ਪਾਣੀ ਪੀਣ ਦੇ ਯੋਗ ਵੀ ਨਹੀਂ ਹੈ। ਜਾਖੜ ਮੁਤਾਬਕ ਨਹਿਰਾਂ ਵਿੱਚ ਸੀਵਰੇਜ ਦਾ ਪਾਣੀ ਮਿਲ ਗਿਆ ਹੈ, ਜਿਸ ਨਾਲ ਪਾਣੀ ਬਦਬੂਦਾਰ ਅਤੇ ਜ਼ਹਿਰੀਲਾ ਹੋ ਗਿਆ ਹੈ, ਜੋ ਮਨੁੱਖਾਂ, ਖੇਤੀਬਾੜੀ ਅਤੇ ਜਾਨਵਰਾਂ ਲਈ ਗੰਭੀਰ ਖਤਰਾ ਪੈਦਾ ਕਰ ਰਿਹਾ ਹੈ। ਪਿਛਲੇ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਨਹਿਰਾਂ ਵਿੱਚ ਪ੍ਰਦੂਸ਼ਿਤ ਪਾਣੀ ਵਹਿ ਰਿਹਾ ਹੈ। ਇੱਥੋਂ ਤੱਕ ਕਿ ਸਰਕਾਰ ਦੇ ਆਪਣੇ ਵਿਭਾਗ ਨੇ ਵੀ ਇਸ ਨੂੰ ਦੂਸ਼ਿਤ ਐਲਾਨ ਕੇ ਵਾਟਰ ਵਰਕਸ ਵਿੱਚ ਇਸ ਦੀ ਵਰਤੋਂ ‘ਤੇ ਰੋਕ ਲਗਾ ਦਿੱਤੀ ਹੈ। ਨਤੀਜੇ ਵਜੋਂ ਪਿੰਡਾਂ ਵਿੱਚ ਪੀਣ ਵਾਲੇ ਪਾਣੀ ਦਾ ਗੰਭੀਰ ਸੰਕਟ ਪੈਦਾ ਹੋ ਰਿਹਾ ਹੈ, ਪਰ ‘ਆਪ’ ਸਰਕਾਰ ਭ੍ਰਿਸ਼ਟ ਵਿਅਕਤੀਆਂ ਦੇ ਹੱਕ ਵਿੱਚ ਪ੍ਰਦਰਸ਼ਨ ਕਰਨ ਵਿੱਚ ਰੁੱਝੀ ਹੋਈ ਹੈ। ਹੁਣ ਤੱਕ ਸੇਮ ਨਾਲਿਆਂ ਦੀ ਸਫ਼ਾਈ ਨਾ ਹੋਣ ਦਾ ਮੁੱਦਾ ਵੀ ਚੁੱਕਿਆ। ਉਨ੍ਹਾਂ ਕਿਹਾ ਕਿ ਸਫ਼ਾਈ ਨਾ ਹੋਣ ਕਾਰਨ ਨਾ ਸਿਰਫ਼ ਬਰਸਾਤ ਦੇ ਮੌਸਮ ਵਿੱਚ ਹੜ੍ਹ ਵਰਗੀ ਸਥਿਤੀ ਪੈਦਾ ਹੁੰਦੀ ਹੈ ਸਗੋਂ ਸੇਮ ਨਾਲੇ ਖ਼ੁਦ ਸੇਮ ਦੀ ਸਮੱਸਿਆ ਨੂੰ ਹੋਰ ਵਧਾਉਂਦੇ ਹਨ। ਇਸ ਕਾਰਨ ਫਾਜ਼ਿਲਕਾ ਜ਼ਿਲ੍ਹੇ ਵਿੱਚ ਫ਼ਸਲੀ ਵਿਭਿੰਨਤਾ ਤਹਿਤ ਲਗਾਏ ਗਏ ਹਜ਼ਾਰਾਂ ਏਕੜ ਕਿੰਨੂ ਦੇ ਬਾਗ ਤਬਾਹ ਹੋ ਚੁੱਕੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਜਦੋਂ ਤੋਂ ‘ਆਪ’ ਸਰਕਾਰ ਸੱਤਾ ‘ਚ ਆਈ ਹੈ, ਉਦੋਂ ਤੋਂ ਕਿੰਨੂ ਦੇ ਬਾਗ ਲਗਾਤਾਰ ਪੁੱਟੇ ਜਾ ਰਹੇ ਹਨ। ਸਰਕਾਰ ਤੁਰੰਤ ਸੇਮ ਨਾਲਿਆਂ ਦੀ ਸਫਾਈ ਕਰਵਾਏ, ਨਹੀਂ ਤਾਂ ਮਾਨਸੂਨ ਦੌਰਾਨ ਇਹ ਸਮੱਸਿਆ ਮੁੜ ਖਤਰਨਾਕ ਰੂਪ ਧਾਰਨ ਕਰ ਲਵੇਗੀ।”

Related posts

ਜੀਐਟੀ ਘੁਟਾਲੇ Ḕਚ ਗ੍ਰਿਫਤਾਰ ਪੰਜਾਬ ਦੇ ਮੰਤਰੀ ਅਰੋੜਾ ਨੂੰ 7 ਦਿਨਾਂ ਦਾ ਰਿਮਾਂਡ

admin

ਜੀਐਸਟੀ ਘੁਟਾਲਾ ਤੇ ਫਰਜ਼ੀ ਬਿਲਿੰਗ ਹੇਠ ਕੰਪਨੀ ਡਾਇਰੈਕਟਰ ਗ੍ਰਿਫਤਾਰ

admin

‘ਪੈਨਸ਼ਨ ਯੋਜਨਾ’ : ਅਸੰਗਠਿਤ ਖੇਤਰਾਂ ‘ਚ ਕੰਮ ਕਰਨ ਵਾਲਿਆਂ ਲਈ ਸੋਸ਼ਲ ਸਕਿਉਰਿਟੀ !

admin