Punjab

ਛੀਨਾ ਨੇ ਬੀਬਾ ਗਨੀਵ ਕੌਰ ਨੂੰ ਨਾਮਜਦਗੀ ਪੱਤਰਾਂ ਦੀ ਪੜਤਾਲ ਸਮੇਂ ਪੁਲਿਸ ਵੱਲੋਂ ਰੋਕੇ ਜਾਣ ਦੀ ਨਿੰਦਾ

ਭਾਜਪਾ ਦੇ ਸੀਨੀਅਰ ਆਗੂ ਸ: ਰਜਿੰਦਰ ਮੋਹਨ ਸਿੰਘ ਛੀਨਾ।

ਅੰਮ੍ਰਿਤਸਰ – ਭਾਜਪਾ ਸੀਨੀਅਰ ਆਗੂ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਨਗਰ ਕੌਂਸਲ ਮਜੀਠਾ ਦੀਆਂ ਚੋਣਾਂ ਦੇ ਨਾਮਜਦਗੀ ਪੱਤਰਾਂ ਦੀ ਪੜਤਾਲ ਦੌਰਾਨ ਹਲਕਾ ਮਜੀਠਾ ਤੋਂ ਵਿਧਾਇਕਾ ਬੀਬਾ ਗਨੀਵ ਕੌਰ ਨੂੰ ਕਥਿਤ ਐੱਸ. ਡੀ. ਐੱਮ. ਕਮਲਜੀਤ ਸਿੰਘ ਵੱਲੋਂ ਰੋਕੇ ਜਾਣ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕੀਤੀ ਹੈ। ਇਸ ਘਟਨਾ ਕਾਰਨ ਸਮਰਥਕਾਂ ਅਤੇ ਸਥਾਨਕ ਲੋਕਾਂ ’ਚ ਭਾਰੀ ਰੋਸ ਪਾਇਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਗਰ ਕੌਂਸਲ ’ਚ ਆਪਣੀ ਹਾਰ ਨੂੰ ਪ੍ਰਤੱਖ ਮਹਿਸੂਸ ਕਰ ਰਹੇ ਹਨ, ਜਿਸ ਲਈ ਆਪ ਸਰਕਾਰ ਚੋਣਾਂ ਜਿੱਤ ਲਈ ਕੌਝੀਆਂ ਹਰਕਤਾਂ ’ਤੇ ਉਤਰ ਆਈ ਹੈ।

ਸ: ਛੀਨਾ ਨੇ ਕਿਹਾ ਕਿ ਬੀਬਾ ਗਨੀਵ ਕੌਰ ਨੂੰ ਉਕਤ ਐੱਸ. ਡੀ. ਐੱਮ. ਵੱਲੋਂ ਰੋਕਿਆ ਜਾਣਾ ਗੈਰ-ਲੋਕਤੰਤਰਿਕ ਕਾਰਵਾਈ ਨੂੰ ਉਜਾਗਰ ਕਰਦਾ ਹੈ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਕਰਵਾਇਆ ਜਾਣਾ ਚਾਹੀਦਾ ਹੈ ਅਤੇ ਕਿਸੇ ਵੀ ਉਮੀਦਵਾਰ ਨਾਲ ਭੇਦਭਾਵ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਬੀਬਾ ਗਨੀਵ ਨੂੰ ਬਿਨ੍ਹਾਂ ਵਜ੍ਹਹਾ ਰੋਕਣਾ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ਦੇ ਬਰਾਬਰ ਹੈ। ਉਨ੍ਹਾਂ ਮੰਗ ਕੀਤੀ ਕਿ ਚੋਣ ਪ੍ਰਕਿਰਿਆ ਦੌਰਾਨ ਸਮੂਹ ਉਮੀਦਵਾਰਾਂ ਨੂੰ ਬਰਾਬਰ ਮੌਕੇ ਦਿੱਤੇ ਜਾਣ ਅਤੇ ਪ੍ਰਸ਼ਾਸਨ ਨਿਰਪੱਖ ਭੂਮਿਕਾ ਨਿਭਾਏ। ਛੀਨਾ ਨੇ ਕਿਹਾ ਕਿ ਵਿਧਾਇਕਾ ਗਨੀਵ ਕੌਰ, ਮਹਿਲਾਵਾਂ ਅਤੇ ਪਹਿਲੀ ਵਾਰ ਉਕਤ ਚੋਣ ਲੜ ਰਹੇ ਉਮੀਦਵਾਰਾਂ ਦੇ ਗੈਰ-ਕਾਨੂੰਨੀ ਤਰੀਕੇ ਨਾਲ ਨਾਮਜ਼ਦਗੀ ਪੱਤਰਾਂ ਨੂੰ ਰੱਦ ਕਰਨਾ ਆਪ ਸਰਕਾਰ ਦੀ ਸੌੜੀ ਸੋਚ ਅਤੇ ਲੋਕਤੰਤਰ ’ਤੇ ਸਿੱਧਾ ਹਮਲਾ ਹੈ। ਉਨ੍ਹਾਂ ਕਿਹਾ ਕਿ ਉਹ ਚੋਣ ਕਮਿਸ਼ਨ ਵੱਲੋਂ ਬਣਾਏ ਨਿਯਮਾਂ ਅਤੇ ਲੋਕਤੰਤਰਿਕ ਪ੍ਰਕਿਰਿਆ ’ਤੇ ਪੂਰਨ ਵਿਸ਼ਵਾਸ ਰੱਖਦੇ ਪਰ ਜੇਕਰ ਕਿਸੇ ਵੀ ਉਮੀਦਵਾਰ ਨਾਲ ਧੱਕੇਸ਼ਾਹੀ ਕੀਤੀ ਗਈ ਤਾਂ ਲੋਕ ਇਸ ਦਾ ਜਵਾਬ ਲੋਕਤੰਤਰਿਕ ਢੰਗ ਨਾਲ ਦੇਣਗੇ।

Related posts

ਪੰਜਾਬ ਮਿਉਂਸਿਪਲ ਚੋਣਾਂ ’ਚ ਚੋਣ ਕਮਿਸ਼ਨ ਵੱਲੋਂ 713 ਨਾਮਜ਼ਦਗੀਆਂ ਰੱਦ

admin

ਵਿਦੇਸ਼ੀ ਹੈਂਡਲਰਾਂ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫ਼ਾਸ਼

admin

ਭਗਵੰਤ ਸਿੰਘ ਮਾਨ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ

admin