PunjabPollywood

ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਸਿੰਘ ਦੇ ਮਾਪੇ ਮੁੜ ਗ੍ਰਿਫ਼ਤਾਰ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ।

ਖੰਨਾ ਦੇ ਪ੍ਰੇਮ ਵੈਸ਼ਨੋ ਢਾਬੇ ‘ਤੇ ਹੋਈ ਗੋਲੀਬਾਰੀ ਅਤੇ ਜਬਰਦਸਤੀ ਦੇ ਕੇਸ ਨਾਲ ਸਬੰਧਤ ਵੱਡੀ ਕਾਰਵਾਈ ਕਰਦਿਆਂ ਪੁਲਿਸ ਨੇ ਆਸਟ੍ਰੇਲੀਆ ਵਿੱਚ ਰਹਿੰਦੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਸਿੰਘ ਦੇ ਮਾਪਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸ਼ਗਨਪ੍ਰੀਤ ਦੇ ਪਿਤਾ ਸੌਦਾਗਰ ਸਿੰਘ ਅਤੇ ਮਾਂ ਦਲਜੀਤ ਕੌਰ ਨੂੰ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਉਨ੍ਹਾਂ ਦੇ ਜੱਦੀ ਪਿੰਡ ਚੜ੍ਹੀ ਤੋਂ ਗ੍ਰਿਫ਼ਤਾਰ ਕੀਤਾ ਹੈ ਅਤੇ ਹੁਣ ਦੋਵਾਂ ਨੂੰ ਮਾਮਲੇ ਵਿੱਚ ਸਾਜ਼ਿਸ਼ਕਰਤਾ ਵਜੋਂ ਨਾਮਜ਼ਦ ਕੀਤਾ ਗਿਆ ਹੈ।

ਮਰਹੂਮ ਮਸ਼ਹ੍ਰੁਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਸਾਬਕਾ ਮੈਨੇਜਰ ਸ਼ਗਨਪ੍ਰੀਤ ਸਿੰਘ ਲੰਬੇ ਸਮੇਂ ਤੋਂ ਵਿਦੇਸ਼ ਰਹਿ ਰਿਹਾ ਹੈ। ਪੁਲਿਸ ਦਾ ਮੰਨਣਾ ਹੈ ਕਿ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਸਿੰਘ ਦੇ ਮਾਪੇ ਲਗਾਤਾਰ ਉਸ ਦੇ ਸੰਪਰਕ ਵਿੱਚ ਸਨ। ਉਹ ਅਪਰਾਧ ਕਰਨ ਵਾਲਿਆਂ ਅਤੇ ਉਨ੍ਹਾਂ ਦੇ ਸਾਥੀਆਂ ਦੇ ਵੀ ਸੰਪਰਕ ਵਿੱਚ ਸਨ। ਸ਼ਗਨਪ੍ਰੀਤ ਸਿੰਘ ਦੇ ਮਾਪਿਆਂ ਦਾ ਪਹਿਲਾਂ ਖੰਨਾ ਦੇ ਪਾਇਲ ਅਤੇ ਦੋਰਾਹਾ ਇਲਾਕਿਆਂ ਵਿੱਚ ਹੋਈਆਂ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਨਾਮ ਆਇਆ ਸੀ। ਪੁਲਿਸ ਨੇ ਉਨ੍ਹਾਂ ਦੋਵਾਂ ਨੂੰ ਉਨ੍ਹਾਂ ਮਾਮਲਿਆਂ ਵਿੱਚ ਵੀ ਨਾਮਜ਼ਦ ਕੀਤਾ ਸੀ। ਉਨ੍ਹਾਂ ਦੀ ਪਿਛਲੀ ਗ੍ਰਿਫਤਾਰੀ ਤੋਂ ਬਾਅਦ ਸੌਦਾਗਰ ਸਿੰਘ ਨੂੰ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਸੀ ਜਦੋਂ ਕਿ ਦਲਜੀਤ ਕੌਰ ਵੀ ਜ਼ਮਾਨਤ ‘ਤੇ ਬਾਹਰ ਸੀ। ਹੁਣ ਪ੍ਰੇਮ ਵੈਸ਼ਨੋ ਢਾਬਾ ਗੋਲੀਬਾਰੀ ਅਤੇ ਜਬਰਦਸਤੀ ਦੇ ਮਾਮਲੇ ਵਿੱਚ ਦੁਬਾਰਾ ਨਾਮਜ਼ਦ ਕਰਕੇ ਉਨ੍ਹਾਂ ਨੂੰ ਮੁੜ ਗ੍ਰਿਫਤਾਰ ਕੀਤਾ ਗਿਆ ਹੈ।

ਇਸ ਸਬੰਧ ਦੇ ਵਿੱਚਖੰਨਾ ਦੇ ਡੀਐਸਪੀ (ਜਾਂਚ) ਮੋਹਿਤ ਸਿੰਗਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ, “ਜਾਂਚ ਦੌਰਾਨ ਇਹ ਸਬੂਤ ਮਿਲੇ ਹਨ ਕਿ ਸ਼ਗਨਪ੍ਰੀਤ ਸਿੰਘ ਦੇ ਮਾਤਾ-ਪਿਤਾ ਆਪਣੇ ਪੁੱਤਰ ਦੇ ਵਿਦੇਸ਼ ਵਿੱਚ ਹੋਣ ਦੌਰਾਨ ਉਸ ਦੇ ਸੰਪਰਕ ਵਿੱਚ ਸਨ। ਇਸ ਤੋਂ ਇਲਾਵਾ ਉਹ ਅਪਰਾਧ ਕਰਨ ਵਾਲਿਆਂ ਅਤੇ ਉਨ੍ਹਾਂ ਦੇ ਨੈੱਟਵਰਕ ਨਾਲ ਵੀ ਜੁੜੇ ਹੋਏ ਸਨ। ਪੁਲਿਸ ਵੱਲੋਂ ਪ੍ਰਾਪਤ ਸਬੂਤਾਂ ਦੇ ਆਧਾਰ ‘ਤੇ ਸ਼ਗਨਪ੍ਰੀਤ ਸਿੰਘ ਦੇ ਮਾਤਾ-ਪਿਤਾ ਨੂੰ ਇਸ ਮਾਮਲੇ ਵਿੱਚ ਸਾਜ਼ਿਸ਼ਕਰਤਾ ਵਜੋਂ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਅਤੇ ਲੋੜ ਪੈਣ ‘ਤੇ ਹੋਰ ਗ੍ਰਿਫ਼ਤਾਰੀਆਂ ਵੀ ਕੀਤੀਆਂ ਜਾ ਸਕਦੀਆਂ ਹਨ।”

Related posts

ਮਲੋਟ ਸ਼ਹਿਰ ਵਿੱਚ ਸੀਵਰੇਜ ਵਿਵਸਥਾ ਨੂੰ ਬਿਹਤਰ ਬਣਾਉਣ ਲਈ 6 ਕਰੋੜ ਰੁਪਏ ਦੇ ਸੀਵਰੇਜ ਪ੍ਰੋਜੈਕਟ ਦੀ ਸ਼ੁਰੂਆਤ: ਡਾ. ਬਲਜੀਤ ਕੌਰ

Bunty

ਸਾਬਕਾ ਓਲੰਪੀਅਨ ਕਪਤਾਨ ਪਰਗਟ ਸਿੰਘ ਨੇ ਹਾਕੀ ਖੇਡ ਕੇ ਪੁਰਾਣੇ ਦਿਨ ਕੀਤੇ ਯਾਦ

Bunty

ਨਰੈਣ ਸਿੰਘ ਚੌੜਾ ਦੀ ਅਗਲੀ ਸੁਣਵਾਈ 19 ਨੂੰ ਹੋਵੇਗੀ !

admin