PunjabReligion

 ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਤੋਂ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਗਏ

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ, ਫੋਟੋ: ਵਿਸ਼ਾਲ ਰਠੌਡ।

ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿੱਚ ਸਮੁੰਦਰ ਤਲ ਤੋਂ 15,225 ਫੁੱਟ ਦੀ ਉਚਾਈ ‘ਤੇ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਅੱਜ ਤੋਂ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਗਏ ਹਨ। ਇਸ ਮੌਕੇ ਸ਼ਰਧਾਲੂਆਂ ਦੇ ਪਹਿਲੇ ਜਥੇ ਦੇ ਵੱਲੋਂ ਪਵਿੱਤਰ ਅਸਥਾਨ ਵਿੱਚ ਮੱਥਾ ਟੇਕਿਆ ਗਿਆ।

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਦੇ ਲਈ ਪੰਜ ਪਿਆਰਿਆਂ ਦੀ ਅਗਵਾਈ ਵਿੱਚ 3,000 ਤੋਂ ਵੱਧ ਸ਼ਰਧਾਲੂਆਂ ਦਾ ਪਹਿਲਾ ਜਥਾ ਸ਼ਨੀਵਾਰ ਸਵੇਰੇ 5:00 ਵਜੇ ਘੰਘਰੀਆ ਦੇ ਬੇਸ ਕੈਂਪ ਤੋਂ ਰਵਾਨਾ ਹੋਇਆ ਅਤੇ ਹੇਮਕੁੰਟ ਸਾਹਿਬ ਪਹੁੰਚਿਆ। ਗੁਰਦੁਆਰੇ ਨੂੰ ਪੰਜ ਕੁਇੰਟਲ ਫੁੱਲਾਂ ਨਾਲ ਸੁੰਦਰ ਢੰਗ ਨਾਲ ਸਜਾਇਆ ਗਿਆ ਹੈ।

ਉਤਰਾਖੰਡ ਦੇ ਪੰਜਵੇਂ ਧਾਮ ਵਜੋਂ ਜਾਣੇ ਜਾਂਦੇ ਵਿਸ਼ਵ ਪ੍ਰਸਿੱਧ ਹੇਮਕੁੰਟ ਸਾਹਿਬ ਦੀ ਯਾਤਰਾ ਨੂੰ ਸੁਖਾਲਾ ਬਣਾਉਣ ਲਈ ਪ੍ਰਸ਼ਾਸਨ ਅਤੇ ਗੁਰਦੁਆਰਾ ਕਮੇਟੀ ਵੱਲੋਂ ਸ੍ਰੀ ਹੇਮਕੁੰਟ ਸਾਹਿਬ ਵਿਖੇ ਸ਼ਰਧਾਲੂਆਂ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ। 4,632 ਮੀਟਰ ਦੀ ਉਚਾਈ ‘ਤੇ ਸਥਿਤ ਸਿੱਖਾਂ ਦੇ ਪਵਿੱਤਰ ਅਸਥਾਨ ‘ਤੇ 18 ਕਿਲੋਮੀਟਰ ਦੀ ਔਖੀ ਚੜ੍ਹਾਈ ਪੈਦਲ ਪਾਰ ਕਰਕੇ ਪਹੁੰਚਿਆ ਜਾਂਦਾ ਹੈ। ਹਾਲ ਹੀ ਵਿੱਚ ਫੌਜ ਦੇ ਜਵਾਨਾਂ ਨੇ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੇ ਰਸਤੇ ਤੋਂ ਬਰਫ ਹਟਾ ਕੇ ਆਵਾਜਾਈ ਨੂੰ ਸੁਚਾਰੂ ਬਣਾਇਆ ਸੀ।

Related posts

ਪੰਜਾਬ ਦੇ ਸਿਹਤ ਮੰਤਰੀ ਵੱਲੋਂ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ ਦੀ ਵੈੱਬਸਾਈਟ ਲਾਂਚ

Bunty

ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੂੰ ਵਾਲਮੀਕ ਸਮਾਜ ਨੇ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ, ਮੰਤਰੀ ਵਲੋਂ ਵਾਲਮੀਕ ਸਮਾਜ ਨੂੰ 12 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਵਾਪਸ ਲੈਣ ਦੀ ਅਪੀਲ

Bunty

ਰਾਜਸਥਾਨ ਵਿਧਾਨ ਸਭਾ ਚੋਣਾਂ: ਸਮਾਜ ਵਿਰੋਧੀ ਅਨਸਰਾਂ ‘ਤੇ ਨਜ਼ਰ ਰੱਖਣ ਲਈ ਪੰਜਾਬ ਪੁਲਿਸ ਨੇ ਪੰਜਾਬ-ਰਾਜਸਥਾਨ ਸਰਹੱਦ ‘ਤੇ ਲਗਾਏ ਵਿਸ਼ੇਸ਼ ਨਾਕੇ

Bunty