ArticlesPunjab

ਕੀ ਪੰਜਾਬ ਸਿਆਸੀ ਖਿਲਾਅ ਵਿੱਚੋਂ ਨਿਕਲ ਸਕੇਗਾ ?

ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ, 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ।
ਲੇਖਕ: ਗੁਰਮੀਤ ਸਿੰਘ ਪਲਾਹੀ।

ਪੰਜਾਬ ਦੀ ਮੌਜੂਦਾ ਸਿਆਸੀ ਅਤੇ ਸਮਾਜਿਕ ਸਥਿਤੀ ਇਸ ਵੇਲੇ ਬੇਹੱਦ ਨਾਜ਼ੁਕ ਅਤੇ ਡਾਵਾਂਡੋਲ ਦੌਰ ਵਿੱਚੋਂ ਲੰਘ ਰਹੀ ਹੈ। ਸੂਬੇ ਵਿੱਚ ਇੱਕ ਅਜਿਹਾ ਗੰਭੀਰ ਸਿਆਸੀ ਅਤੇ ਬੌਧਿਕ ਖਲਾਅ ਪੈਦਾ ਹੋ ਚੁੱਕਾ ਹੈਜਿਸ ਨੇ ਹਰ ਦਰਦਮੰਦ ਪੰਜਾਬੀ ਨੂੰ ਡੂੰਘੀ ਚਿੰਤਾ ਵਿੱਚ ਪਾ ਦਿੱਤਾ ਹੈ। 2022 ਵਿੱਚ ਬਦਲਾਅ’ ਦੇ ਵੱਡੇ ਦਾਅਵਿਆਂ ਅਤੇ ਇਤਿਹਾਸਕ ਬਹੁਮਤ ਨਾਲ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ’ (ਆਪ) ਜਿਸ ਢੰਗ ਨਾਲ ਅੱਜ ਲੋਕਾਂ ਵਿੱਚ ਆਪਣਾ ਅਧਾਰ ਗੁਆ ਰਹੀ ਹੈਉਹ ਚਿੰਤਾਜਨਕ ਹੈ। ਹਾਲਾਂਕਿ ਸਰਕਾਰ ਵੱਲੋਂ ਨਿੱਤ ਦਿਨ ਇਹ ਦਾਅਵੇ ਕੀਤੇ ਜਾਂਦੇ ਹਨ ਕਿ ਉਨ੍ਹਾਂ ਨੇ 300 ਯੂਨਿਟ ਮੁਫ਼ਤ ਬਿਜਲੀਔਰਤਾਂ ਨੂੰ 1000 ਰੁਪਏ ਮਹੀਨਾ ਅਤੇ ਡਿਜੀਟਲ ਸੇਵਾਵਾਂ ਦੇ ਕੇ ਪੰਜਾਬ ਨੂੰ ਸਵਾਰਿਆ ਹੈਪਰ ਕੀ ਜ਼ਮੀਨੀ ਸੱਚਾਈ ਇਨ੍ਹਾਂ ਸਰਕਾਰੀ ਦਾਅਵਿਆਂ ਤੋਂ ਕੋਹਾਂ ਦੂਰ ਨਹੀਂ ਹੈ?

ਆਪ’ ਲੋਕਾਂ ਵਿੱਚ ਉਹ ਵਿਸ਼ਵਾਸ ਅਤੇ ਉਮੀਦ ਬਰਕਰਾਰ ਨਹੀਂ ਰੱਖ ਸਕੀਜਿਸ ਦੀ ਤਵੱਕੋ ਪੰਜਾਬ ਦੇ ਲੋਕਾਂ ਨੇ ਕੀਤੀ ਸੀ। ਲੋਕਾਂ ਨੇ ਰਵਾਇਤੀ ਪਾਰਟੀਆਂ ਤੋਂ ਤੰਗ ਆ ਕੇ ਇਸ ਉਮੀਦ ਨਾਲ ਵੋਟ ਪਾਈ ਸੀ ਕਿ ਇਹ ਪਾਰਟੀ ਭ੍ਰਿਸ਼ਟਾਚਾਰ ਮੁਕਤ ਪੰਜਾਬ ਸਿਰਜੇਗੀਕਿਸਾਨਾਂ ਦੀ ਬਾਂਹ ਫੜੇਗੀ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰੇਗੀ। ਪਰ ਅੱਜ ਹਾਲਾਤ ਉਲਟ ਹਨ।

ਸੂਬੇ ਦੇ ਸਰਕਾਰੀ ਮੁਲਾਜ਼ਮ ਲਗਾਤਾਰ ਆਪਣੇ 18% ਡੀਏ ਅਤੇ ਹੋਰ ਭੱਤਿਆਂ ਲਈ ਸੜਕਾਂ ਤੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਖੇਤੀ ਪ੍ਰਧਾਨ ਸੂਬਾ ਹੋਣ ਦੇ ਬਾਵਜੂਦ ਕਿਸਾਨਾਂ ਦੀਆਂ ਫ਼ਸਲਾਂ ਦੇ ਲਾਹੇਵੰਦ ਮੁੱਲ ਦੇਣ ਵਿੱਚ ਸਰਕਾਰ ਨਾਕਾਮ ਰਹੀ ਹੈਸਗੋਂ ਆਪਣੇ ਹੱਕ ਮੰਗਦੇ ਕਿਸਾਨਾਂ ਤੇ ਲਾਠੀਚਾਰਜ ਤੱਕ ਕੀਤਾ ਗਿਆ।

ਸਾਰੀ ਸਥਿਤੀ ਦੇ ਬਾਵਜੂਦ ਸਭ ਤੋਂ ਵੱਡਾ ਦੁਖਾਂਤ ਇਹ ਹੈ ਕਿ ਮੁੱਖ ਵਿਰੋਧੀ ਧਿਰ ਕਾਂਗਰਸ ਖੁਦ ਕਈ ਧੜਿਆਂ ਵਿੱਚ ਵੰਡੀ ਹੋਈ ਹੈ। ਉਸ ਦੇ ਆਗੂ ਆਪਸ ਵਿੱਚ ਹੀ ਉਲਝੇ ਹੋਏ ਹਨ ਅਤੇ ਹਰ ਕੋਈ ਮੁੱਖ ਮੰਤਰੀ ਦੀ ਕੁਰਸੀ ਦਾ ਦਾਅਵੇਦਾਰ ਬਣਿਆ ਬੈਠਾ ਹੈ। ਕੀ ਜਨਤਾ ਦੇ ਬੁਨਿਆਦੀ ਮਸਲਿਆਂ ਤੇ ਵਿਰੋਧੀ ਧਿਰ ਕਾਂਗਰਸ ਵੱਲੋਂ ਕੋਈ ਠੋਸ ਲਾਮਬੰਦੀ ਜਾਂ ਸਾਰਥਕ ਵਿਰੋਧ ਦੇਖਣ ਨੂੰ ਨਹੀਂ ਮਿਲ ਰਿਹਾ ਹੈ?

ਪੰਜਾਬ ਦੀ ਸਿਆਸਤ ਦਾ ਇਹ ਇਤਿਹਾਸ ਰਿਹਾ ਹੈ ਕਿ ਇੱਥੋਂ ਦੇ ਲੋਕਾਂ ਨੇ ਹਮੇਸ਼ਾ ਖੇਤਰੀ ਪਾਰਟੀਆਂ ਉੱਤੇ ਵੱਡਾ ਯਕੀਨ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਉਹਨਾਂ ਇਤਿਹਾਸਕ ਖੇਤਰੀ ਪਾਰਟੀਆਂ ਵਿੱਚੋਂ ਇੱਕ ਹੈਜਿਸ ਨੂੰ ਪੰਜਾਬੀਆਂ ਨੇ ਬੇਹੱਦ ਮਾਣ ਬਖਸ਼ਿਆਕਿਉਂਕਿ ਪੰਜਾਬੀ ਮਾਨਸਿਕਤਾ ਹਮੇਸ਼ਾ ਆਪਣੀ ਖੇਤਰੀ ਲੀਡਰਸ਼ਿਪ ਦੇ ਹੱਕ ਵਿੱਚ ਭੁਗਤਦੀ ਰਹੀ ਹੈ। ਪਰ ਅਫ਼ਸੋਸ ਕਿ ਸਮਾਂ ਪਾ ਕੇ ਅਕਾਲੀ ਦਲ ਵੱਲੋਂ ਕੁਝ ਇਹੋ ਜਿਹੀਆਂ ਇਤਿਹਾਸਕ ਗ਼ਲਤੀਆਂ ਕੀਤੀਆਂ ਗਈਆਂਜਿਨ੍ਹਾਂ ਨਾਲ ਉਸ ਨੂੰ ਆਪਣਾ ਰਾਜ ਭਾਗ ਗੁਆਉਣਾ ਪਿਆ ਅਤੇ ਪਾਰਟੀ ਲਗਾਤਾਰ ਪਛੜਦੀ ਗਈ। ਕੀ ਅੱਜ  ਵੀ ਸ਼੍ਰੋਮਣੀ ਅਕਲੀ ਦਲ ਆਪਣਾ ਅਧਾਰ ਮੁੜ ਬਣਾਉਣ ਵਿੱਚ ਕਾਮਯਾਬ ਹੋ ਰਿਹਾ ਹੈ?

ਅਕਾਲੀ ਦਲ ਸਭ ਤੋਂ ਵੱਡੀ ਭੁੱਲ ਪੰਜਾਬ ਵਿੱਚ ਭਾਜਪਾ ਨਾਲ ਲੰਮਾ ਗੱਠਜੋੜ ਕਰਨਾ ਗਿਣਿਆ ਜਾਂਦਾ ਹੈਜੋ ਪੰਜਾਬ ਦੇ ਸੂਝਵਾਨ ਲੋਕਾਂ ਨੂੰ ਮਨੋ-ਚਿਤੋ ਕਦੇ ਵੀ ਪ੍ਰਵਾਨ ਨਹੀਂ ਸੀ। ਭਾਜਪਾ ਵਰਗੀ ਪਾਰਟੀ-ਜੋ ਕੇਂਦਰੀਕਰਨ ਦੀ ਸਿਆਸਤ ਕਰਦੀ ਹੈ ਅਤੇ ਦੇਸ਼ ਭਰ ਦੀਆਂ ਖੇਤਰੀ ਪਾਰਟੀਆਂ ਨੂੰ ਆਪਣੇ ਵਿੱਚ ਜਜ਼ਬ ਕਰਕੇ ਖ਼ਤਮ ਕਰਦੀ ਆ ਰਹੀ ਹੈ-ਉਸ ਕੋਲੋਂ ਇਹ ਤਵੱਕੋ ਨਹੀਂ ਸੀ ਕੀਤੀ ਜਾ ਸਕਦੀ ਕਿ ਉਹ ਪੰਜਾਬ ਦੇ ਨਿਰੋਲ ਹਿੱਤਾਂਪਾਣੀਆਂ ਅਤੇ ਖੇਤੀਬਾੜੀ ਦੀ ਰਾਖੀ ਕਰੇਗੀ। ਅਕਾਲੀ ਦਲ ਨੇ ਸੱਤਾ ਦੇ ਮੋਹ ਵਿੱਚ ਇਸ ਖ਼ਤਰੇ ਨੂੰ ਨਜ਼ਰਅੰਦਾਜ਼ ਕੀਤਾਜਿਸ ਦਾ ਖਮਿਆਜ਼ਾ ਉਸ ਨੂੰ ਆਪਣਾ ਵਜੂਦ ਗੁਆ ਕੇ ਭੁਗਤਣਾ ਪੈ ਰਿਹਾ ਹੈ।

ਸ਼੍ਰੋਮਣੀ ਅਕਾਲੀ ਦਲ ਵੱਖੋ-ਵੱਖਰੇ ਧੜਿਆਂ ਵਿੱਚ ਵੰਡਿਆ ਗਿਆ ਹੈ। ਪਾਰਟੀ ਦੇ ਕਮਜ਼ੋਰ ਹੁੰਦਿਆਂ ਹੀ ਪੈਦਾ ਹੋਏ ਖਲਾਅ ਵਿੱਚ ਇੱਕ ਪਾਸੇ ਤੱਤੇ ਦਲ’ ਅਤੇ ਗਰਮ-ਖਿਆਲੀ ਲੋਕ ਸ਼ਾਮਲ ਹੋ ਗਏ ਹਨਜੋ ਕੱਟੜਤਾ ਦੀਆਂ ਗੱਲਾਂ ਕਰਦੇ ਹਨ। ਪਰ ਪੰਜਾਬ ਦੇ ਅਸਲ ਹਿੱਤ ਇਸ ਕੱਟੜਤਾ ਤੋਂ ਬਿਲਕੁਲ ਵੱਖਰੇ ਹਨ। ਬਿਨਾਂ ਸ਼ੱਕਪੰਜਾਬ ਵਿੱਚ ਮੁੜ ਉਹੀ ਖੇਤਰੀ ਪਾਰਟੀ ਅੱਗੇ ਆ ਸਕਦੀ ਹੈਜਿਹੜੀ ਪੰਜਾਬ ਦੇ ਹਿੱਤਾਂ ਦੀ ਸੱਚੀ ਰਾਖੀ ਕਰੇਲੋਕਾਂ ਦੀ ਸਹੀ ਤਰਜਮਾਨੀ ਕਰੇਅਤੇ ਸਭ ਤੋਂ ਅਹਿਮ-ਅਨੰਦਪੁਰ ਸਾਹਿਬ ਦੇ ਮਤੇ’ ਦੇ ਉਸ ਮੂਲ ਸੰਕਲਪ ਨੂੰ ਮੁੜ ਸੁਰਜੀਤ ਕਰੇ ਜਿਸ ਵਿੱਚ ਸੂਬਿਆਂ ਨੂੰ ਵੱਧ ਅਧਿਕਾਰ ਅਤੇ ਖੁਦਮੁਖਤਿਆਰੀ ਦੇਣ ਦੀ ਵਕਾਲਤ ਕੀਤੀ ਗਈ ਸੀ। ਪੰਜਾਬੀਆਂ ਦਾ ਮੰਨਣਾ ਹੈ ਕਿ ਕੇਂਦਰ ਦੀਆਂ ਬੇੜੀਆਂ ਵਿੱਚ ਜਕੜ ਕੇ ਨਹੀਂਸਗੋਂ ਵੱਧ ਅਧਿਕਾਰਾਂ ਨਾਲ ਹੀ ਕੋਈ ਸੂਬਾ ਸੱਚੀ ਆਰਥਿਕ ਅਤੇ ਸਮਾਜਿਕ ਤਰੱਕੀ ਕਰ ਸਕਦਾ ਹੈ। ਕੀ ਇਸ ਗੱਲ ਨੂੰ ਸਿਆਸੀ ਧਿਰਾਂ ਸਮਝ ਰਹੀਆਂ ਹਨ?

ਇਸੇ ਸਿਆਸੀ ਅਸਥਿਰਤਾ ਅਤੇ ਖੇਤਰੀ ਪਾਰਟੀਆਂ ਦੀ ਕਮਜ਼ੋਰੀ ਦਾ ਫਾਇਦਾ ਚੁੱਕਣ ਲਈ ਭਾਜਪਾ ਪੰਜਾਬ ਵਿੱਚ ਹਮਲਾਵਰ ਰੁਖ਼ ਅਖਤਿਆਰ ਕਰ ਰਹੀ ਹੈ। ਪਿੰਡਾਂ ਵਿੱਚ ਅਧਾਰ ਨਾ ਹੋਣ ਕਰਕੇਭਾਜਪਾ ਕੇਂਦਰੀਕਰਨ ਦੀ ਆਪਣੀ ਸਿਆਸਤ ਨੂੰ ਅੱਗੇ ਵਧਾਉਣ ਲਈ ਦੂਜੀਆਂ ਪਾਰਟੀਆਂ ਦੇ ਵੱਡੇਖ਼ਾਸ ਕਰਕੇ ਸਿੱਖ ਅਤੇ ਪਗੜੀਧਾਰੀ ਨੇਤਾਵਾਂ (ਕੈਪਟਨ ਅਮਰਿੰਦਰ ਸਿੰਘਸੁਨੀਲ ਜਾਖੜ) ਨੂੰ ਆਪਣੇ ਵਿੱਚ ਸ਼ਾਮਲ ਕਰ ਰਹੀ ਹੈ ਤਾਂ ਜੋ ਪਿੰਡਾਂ ਵਿੱਚ ਅਧਾਰ ਵਧਾਇਆ ਜਾ ਸਕੇਜਿੱਥੇ ਕਿਸਾਨ ਅੰਦੋਲਨ ਕਾਰਨ ਉਨ੍ਹਾਂ ਦਾ ਬਾਈਕਾਟ ਹੋਇਆ ਸੀ। ਭਾਜਪਾ ਵੱਲੋਂ ਕੇਵਲ ਸਿੰਘ ਢਿੱਲੋਂ ਨੂੰ ਸਾਬਕਾ ਕਾਂਗਰਸੀ ਨੇਤਾ, ਜੋ ਕੁਝ ਸਮਾਂ ਪਹਿਲਾਂ ਭਾਜਪਾ ਵਿੱਚ ਸਾਮਲ ਹੋ ਗਏ ਸਨ, ਨੂੰ ਭਾਜਪਾ ਦਾ ਸੂਬਾ ਪ੍ਰਧਾਨ ਐਲਾਨਿਆਂ ਗਿਆ ਹੈ।

ਪਰ ਪੰਜਾਬ ਵਿੱਚ ਭਾਜਪਾ ਦੇ ਰਾਹ ਦੀ ਸਭ ਤੋਂ ਵੱਡੀ ਰੁਕਾਵਟ ਸੂਬੇ ਦੀ ਭੂਗੋਲਿਕ ਬਣਤਰ ਹੈ। ਪੰਜਾਬ ਵਿੱਚ ਬਹੁਤਾ ਪੇਂਡੂ ਖਿੱਤਾ ਹੋਣ ਕਾਰਨ ਅਤੇ ਸ਼ਹਿਰੀ ਖਿੱਤਾ ਬਹੁਤ ਘੱਟ ਹੋਣ ਕਾਰਨਇੱਥੇ ਆਰ.ਐੱਸ.ਐੱਸ. ਦਾ ਸੰਗਠਨਾਤਮਕ ਪ੍ਰਭਾਵ ਬੇਹੱਦ ਘੱਟ ਹੈ। ਭਾਵੇਂ ਕਿ ਸ਼ਹਿਰੀ ਇਲਾਕਿਆਂ ਵਿੱਚ ਆਰ.ਐੱਸ.ਐੱਸ. ਆਪਣੀਆਂ ਸ਼ਾਖਾਵਾਂ ਲਗਾਉਂਦੀ ਹੈ ਅਤੇ ਚੋਣਾਂ ਵੇਲੇ ਪੂਰੇ ਯਤਨਾਂ ਨਾਲ ਭਾਜਪਾ ਦੇ ਪਿੱਛੇ ਖੜ੍ਹਦੀ ਹੈਪਰ ਪੰਜਾਬ ਦੇ ਵਿਸ਼ਾਲ ਪਿੰਡਾਂ ਵਿੱਚ ਆਰ.ਐੱਸ.ਐੱਸ. ਦਾ ਕੋਈ ਵਜੂਦ ਜਾਂ ਪ੍ਰਭਾਵ ਨਹੀਂ ਹੈ।

ਇਸ ਘਾਟ ਨੂੰ ਪੂਰਾ ਕਰਨ ਲਈ ਭਾਜਪਾ ਵੱਲੋਂ ਪੰਜਾਬ ਦੀ ਸਿਆਸਤ ਵਿੱਚ ਕੁਝ ਅਜਿਹੇ ਮਾੜੇ ਵਰਤਾਰੇ ਵਰਤੇ ਜਾ ਰਹੇ ਹਨਜੋ ਬਿਲਕੁਲ ਉਸੇ ਖੇਡ ਦੀ ਯਾਦ ਦਿਵਾਉਂਦੇ ਹਨ ਜੋ ਉਨ੍ਹਾਂ ਨੇ ਬੰਗਾਲ ਵਿੱਚ ਖੇਡੀ ਸੀ। ਭਾਜਪਾ ਵੱਲੋਂ ਲਗਾਤਾਰ ਆਈ.ਬੀ.ਈ.ਡੀ. ਅਤੇ ਹੋਰ ਕੇਂਦਰੀ ਏਜੰਸੀਆਂ ਰਾਹੀਂ ਪੰਜਾਬ ਵਿੱਚ ਰੇਡਾਂ ਕੀਤੀਆਂ ਜਾ ਰਹੀਆਂ ਹਨ। ਵਿਰੋਧੀ ਧਿਰਾਂ ਦੇ ਨੇਤਾਵਾਂ ਉੱਤੇ ਕੇਸ ਦਰਜ ਕੀਤੇ ਜਾ ਰਹੇ ਹਨ ਤਾਂ ਜੋ ਵਿਰੋਧ ਦੀ ਆਵਾਜ਼ ਨੂੰ ਦਬਾਇਆ ਜਾ ਸਕੇ। ਇਸ ਤੋਂ ਵੀ ਅਗਲਾ ਹੱਥਕੰਡਾ ਪੰਜਾਬ ਦੇ ਡੇਰਿਆਂ ਤੇ  ਕੀਤੀ ਜਾ ਰਹੀ ਸਿਆਸਤ ਹੈ। ਭਾਜਪਾ ਵੱਲੋਂ ਪ੍ਰਮੁੱਖ ਡੇਰਿਆਂਜਿਵੇਂ ਕਿ ਡੇਰਾ ਸੱਚਖੰਡ ਬੱਲਾਂਰਾਧਾ ਸੁਆਮੀ ਡੇਰਾ ਬਿਆਸਅਤੇ ਡੇਰਾ ਸੱਚਾ ਸੌਦਾ (ਰਾਮ ਰਹੀਮ) ਦੇ ਮੁਖੀਆਂ ਤਾਈਂ ਪਹੁੰਚ ਕਰਨ ਦਾ ਲਗਾਤਾਰ ਯਤਨ ਕੀਤਾ ਜਾ ਰਿਹਾ ਹੈਤਾਂ ਜੋ ਪੇਂਡੂ ਅਤੇ ਦਲਿਤ ਵੋਟਰਾਂ ਵਿੱਚ ਸੰਨ੍ਹ ਲਾਈ ਜਾ ਸਕੇ। ਪਰ ਇਹ ਸਮਝਣ ਵਾਲੀ ਗੱਲ ਹੈ ਕਿ ਕਿਸਾਨ ਅੰਦੋਲਨ ਵੇਲੇ ਪੇਂਡੂ ਖ਼ਾਸ ਕਰਕੇ ਕਿਸਾਨ ਭਾਜਪਾ ਤੋਂ ਮਨੋਂ ਦੂਰ ਹੋ ਚੁੱਕੇ ਹਨ।

ਇਸਦੇ ਬਾਵਜੂਦ ਵੀ ਭਾਜਪਾ ਚੁੱਪ ਨਹੀਂ ਬੈਠੀ। ਵੋਟਰ ਸੂਚੀਆਂ ਦੀ ਸੁਧਾਈ ਦੇ ਕੰਮ ਰਾਹੀਂ ਪੰਜਾਬ ਵਿੱਚ ਰਹਿ ਰਹੇ ਲਗਭਗ 30 ਲੱਖ ਪ੍ਰਵਾਸੀ ਮਜ਼ਦੂਰਾਂ ਦੀਆਂ ਵੋਟਾਂ ਨੂੰ ਪੱਕਾ ਕਰਨਾ ਅਤੇ 15 ਲੱਖ ਐੱਨ.ਆਰ.ਆਈ. ਵੋਟਰਾਂ ਦੀਆਂ ਵੋਟਾਂ ਨੂੰ ਕੱਟਣ-ਕਟਾਉਣ ਦੀ ਸਿਆਸਤ ਚੱਲ ਰਹੀ ਹੈਤਾਂ ਜੋ ਪੇਂਡੂ ਖੇਤਰਾਂ ਦੇ ਵੋਟ ਸਮੀਕਰਨਾਂ ਨੂੰ ਬਦਲਿਆ ਜਾ ਸਕੇ। ਪਰ ਭਾਜਪਾ ਭਾਵੇਂ ਇਹ ਸਾਰੇ ਹੱਥਕੰਡੇ ਅਪਣਾ ਲਵੇਪੰਜਾਬ ਦੀ ਵੱਖਰੀ ਸਮਾਜਿਕ ਤਾਸੀਰ ਅਤੇ ਪਿੰਡਾਂ ਵਿੱਚ ਆਰ.ਐੱਸ.ਐੱਸ. ਦੇ ਅਧਾਰ ਦੀ ਘਾਟ ਕਾਰਨ ਉਸ ਨੂੰ ਇੱਥੇ ਇੱਕੋ ਦਮ ਸਫ਼ਲਤਾ ਮਿਲਣੀ ਬਿਲਕੁਲ ਅਸੰਭਵ ਲੱਗਦੀ ਹੈ।

ਇਸ ਸਾਰੀ ਸਿਆਸੀ ਜੋੜ-ਤੋੜਏਜੰਸੀਆਂ ਦੇ ਡਰ ਅਤੇ ਡੇਰਾ ਸਿਆਸਤ ਦੇ ਸ਼ੋਰ-ਗੁਲ ਵਿੱਚ ਪੰਜਾਬ ਦੇ ਅਸਲ ਮੁੱਦੇ ਪੂਰੀ ਤਰ੍ਹਾਂ ਹਾਸ਼ੀਏ ਤੇ ਧੱਕ ਦਿੱਤੇ ਗਏ ਹਨ। ਪੰਜਾਬ ਦਾ ਜ਼ਮੀਨਦੋਜ਼ ਪਾਣੀ ਨਿੱਤ ਦਿਨ ਖ਼ਤਰਨਾਕ ਪੱਧਰ ਤੱਕ ਮੁੱਕਦਾ ਜਾ ਰਿਹਾ ਹੈ। ਪਾਣੀ ਜ਼ਹਿਰੀਲਾ ਹੋਣ ਕਰਕੇ ਮਾਲਵਾ ਪੱਟੀ ਵਿੱਚ ਕੈਂਸਰ ਮਹਾਂਮਾਰੀ ਵਾਂਗ ਫੈਲ ਰਿਹਾ ਹੈ। ਰੁਜ਼ਗਾਰ ਦੇ ਮੌਕੇ ਨਾ ਹੋਣ ਕਰਕੇ ਪੰਜਾਬੀ ਨੌਜਵਾਨ ਲੱਖਾਂ ਰੁਪਏ ਦੇ ਕਰਜ਼ੇ ਚੁੱਕ ਕੇ ਆਈਲੈਟਸ’ ਦੇ ਸਹਾਰੇ ਬਾਹਰਲੇ ਮੁਲਕਾਂ ਵੱਲ ਹਿਜਰਤ ਕਰ ਰਿਹਾ ਹੈ। ਨੌਜਵਾਨਾਂ ਦੇ ਬਾਹਰ ਜਾਣ ਅਤੇ ਦੂਜੇ ਸੂਬਿਆਂ ਤੋਂ ਆ ਰਹੀ ਆਬਾਦੀ ਦੇ ਇੱਥੇ ਪੱਕੇ ਤੌਰ ਤੇ ਵਸਣ ਕਾਰਨ ਪੰਜਾਬ ਦੀ ਸਮਾਜਿਕਸੱਭਿਆਚਾਰਕ ਅਤੇ ਡੈਮੋਗ੍ਰਾਫਿਕ ਬਣਤਰ ਵਿੱਚ ਬਹੁਤ ਵੱਡਾ ਬਦਲਾਅ ਆ ਰਿਹਾ ਹੈ। ਮਾਂ-ਬੋਲੀ ਪੰਜਾਬੀ ਨੂੰ ਅਜੇ ਤੱਕ ਪ੍ਰਸ਼ਾਸਨ ਅਤੇ ਅਦਾਲਤਾਂ ਵਿੱਚ ਬਣਦਾ ਰੁਤਬਾ ਨਹੀਂ ਮਿਲਿਆ। ਕਾਨੂੰਨ ਵਿਵਸਥਾ ਦੀ ਸਥਿਤੀ ਇੰਨੀ ਨਾਜ਼ੁਕ ਹੋ ਚੁੱਕੀ ਹੈ ਕਿ ਦਿਨ-ਦਿਹੜੇ ਹੁੰਦੀਆਂ ਵਾਰਦਾਤਾਂ ਨੇ ਆਮ ਨਾਗਰਿਕ ਦੇ ਮਨ ਵਿੱਚ ਦਹਿਸ਼ਤ ਪੈਦਾ ਕਰ ਦਿੱਤੀ ਹੈ। ਸੂਬਾ ਲਗਭਗ 3.5 ਲੱਖ ਕਰੋੜ ਤੋਂ ਵਧੇਰੇ ਦੇ ਕਰਜ਼ੇ ਹੇਠ ਦੱਬਿਆ ਹੋਇਆ ਹੈ। ਜੋ ਵੀ ਧਿਰ ਰਾਜ ਕਰਨ ਆਉਂਦੀ ਹੈਉਹ ਨਵਾਂ ਕਰਜ਼ਾ ਚੁੱਕ ਕੇ ਰਾਜ-ਭਾਗ ਚਲਾਉਂਦੀ ਹੈ ਅਤੇ ਵੋਟਾਂ ਲਈ ਮੁਫ਼ਤ ਦੀਆਂ ਸਹੂਲਤਾਂ ਵੰਡਦੀ ਹੈ। ਅਸਲ ਵਿੱਚਲੋਕਾਂ ਨੂੰ ਮੁਫ਼ਤ ਦੀਆਂ ਚੀਜ਼ਾਂ ਦੇ ਕੇ ਮੰਗਤੇ ਬਣਾਉਣ ਦੀ ਲੋੜ ਨਹੀਂਸਗੋਂ ਚੰਗੀ ਸਿੱਖਿਆ ਅਤੇ ਸਨਮਾਨਜਨਕ ਰੁਜ਼ਗਾਰ ਦੇਣ ਦੀ ਲੋੜ ਹੈ। ਪਰ ਇਸ ਮਾਮਲੇ ਵਿੱਚ ਕਾਂਗਰਸਅਕਾਲੀ ਦਲ ਅਤੇ ਹੁਣ ਆਪ‘- ਕੀ ਇਹ ਸਾਰੀਆਂ ਪਾਰਟੀਆਂ ਹਮਾਮ ਵਿੱਚ ਨੰਗੀਆਂ ਨਹੀਂ ਹਨ?

ਕੇਂਦਰੀ ਸੱਤਾ (ਭਾਜਪਾ) ਇਹ ਸੋਚਦੀ ਹੈ ਕਿ ਪੰਜਾਬ ਵਿੱਚ ਏਜੰਸੀਆਂ ਦੇ ਡਰਡੇਰਾ ਸਿਆਸਤ ਅਤੇ ਜੋੜ-ਤੋੜ ਰਾਹੀਂ ਵੱਖੋ-ਵੱਖਰੀਆਂ ਪਾਰਟੀਆਂ ਦੇ ਆਗੂਆਂ ਨੂੰ ਆਪਣੇ ਨਾਲ ਰਲਾ ਕੇ ਉਹ ਪੰਜਾਬ ’ਤੇ ਮੁਕੰਮਲ ਕਾਬੂ ਪਾ ਲਵੇਗੀਜਿਵੇਂ ਕਿ ਉਨ੍ਹਾਂ ਨੇ ਬੰਗਾਲ ਵਿੱਚ ਮੁੱਖ ਵਿਰੋਧੀ ਧਿਰ ਬਣ ਕੇ ਵੱਡੀ ਸੇਂਧ ਲਾਈ ਸੀ। ਪਰ ਦਿੱਲੀ ਦੇ ਹਾਕਮ ਇਹ ਸੱਚਾਈ ਭੁੱਲ ਰਹੇ ਹਨ ਕਿ ਪੰਜਾਬ ਕਦੇ ਵੀ ਬੰਗਾਲ ਨਹੀਂ ਬਣ ਸਕਦਾ। ਬੰਗਾਲ ਦੀ ਸਿਆਸਤ ਦਾ ਸੁਭਾਅ ਬਿਲਕੁਲ ਵੱਖਰਾ ਸੀਜਿੱਥੇ ਆਰ.ਐੱਸ.ਐੱਸ. ਦੇ ਕਾਡਰ ਨੇ ਲੰਮਾ ਸਮਾਂ ਕੰਮ ਕੀਤਾ। ਪੰਜਾਬ ਦੀ ਤਾਸੀਰਇੱਥੋਂ ਦਾ ਇਤਿਹਾਸਪਿੰਡਾਂ ਦੀ ਬਣਤਰ ਅਤੇ ਲੋਕਾਂ ਦੀ ਮਾਨਸਿਕਤਾ ਬਿਲਕੁਲ ਵੱਖਰੀ ਹੈ। ਪੰਜਾਬ ਦੇ ਲੋਕਾਂ ਦੀ ਸੋਚ ਕਦੇ ਵੀ ਫਿਰਕੂ ਨਹੀਂ ਰਹੀ। ਪੰਜਾਬੀਆਂ ਨੇ ਹਮੇਸ਼ਾ ਆਪਸੀ ਭਾਈਚਾਰਕ ਸਾਂਝ (ਸਾਂਝੀਵਾਲਤਾ) ਨੂੰ ਪਹਿਲ ਦਿੱਤੀ ਹੈ।

ਇਸ ਤੋਂ ਵੀ ਵੱਡੀ ਗੱਲ ਇਹ ਹੈ ਕਿ ਪੰਜਾਬ ਅਤੇ ਦਿੱਲੀ (ਕੇਂਦਰੀ ਹਕੂਮਤ) ਦਾ ਟਕਰਾਅ ਸਦੀਆਂ ਪੁਰਾਣਾ ਹੈ। ਪੰਜਾਬ ਦੇ ਲੋਕਾਂ ਨੇ ਸਦਾ ਦਿੱਲੀ ਦੇ ਤਖ਼ਤ ਨਾਲ ਲੋਹਾ ਲਾ ਕੇ ਰੱਖਿਆ ਹੈ ਅਤੇ ਕਦੇ ਵੀ ਆਪਣੀ ਅਣਖ ਦਾ ਸੌਦਾ ਨਹੀਂ ਕੀਤਾ। 1975 ਦੀ ਐਮਰਜੈਂਸੀ ਵੇਲੇ ਜਦੋਂ ਪੂਰੇ ਦੇਸ਼ ਵਿੱਚ ਡਰ ਕਾਰਨ ਖਾਮੋਸ਼ੀ ਛਾਈ ਹੋਈ ਸੀਉਦੋਂ ਪੰਜਾਬ ਦੀ ਧਰਤੀ ਤੋਂ ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਸਰਕਾਰ ਵਿਰੁੱਧ ਸਭ ਤੋਂ ਵੱਡਾ ਮੋਰਚਾ ਲਾਇਆ ਸੀ। ਜਦੋਂ ਵੀ ਕੇਂਦਰ ਵਿੱਚ ਕੋਈ ਬਹੁਤ ਤਾਕਤਵਰ ਹਾਕਮ ਆਇਆਪੰਜਾਬ ਦੇ ਲੋਕਾਂ ਨੇ ਹਮੇਸ਼ਾ ਉਸ ਦੇ ਵਿਰੁੱਧ ਭੁਗਤ ਕੇ ਸੂਬੇ ਦੀ ਖੇਤਰੀ ਖੁਦਮੁਖਤਿਆਰੀ ਦਾ ਪਰਚਮ ਬੁਲੰਦ ਕੀਤਾ।

ਪੰਜਾਬੀ ਸੁਭਾਅ ਤੋਂ ਹੀ ਬਾਗੀਗ਼ੈਰਤਮੰਦ ਅਤੇ ਸੰਘੀ ਢਾਂਚੇ ਦੇ ਹਾਮੀ ਹਨਉਹ ਦਿੱਲੀ ਦੀ ਅਧੀਨਗੀਕੇਂਦਰੀ ਏਜੰਸੀਆਂ ਦੇ ਡਰ ਜਾਂ ਕੇਂਦਰੀ ਧੱਕੇਸ਼ਾਹੀ ਨੂੰ ਕਦੇ ਪ੍ਰਵਾਨ ਨਹੀਂ ਕਰਦੇ। ਭਾਜਪਾ ਭਾਵੇਂ ਪੰਜਾਬ ਵਿੱਚ ਕਿੰਨੀ ਵੀ ਕੋਸ਼ਿਸ਼ ਕਰ ਲਵੇਭਾਵੇਂ ਉਹ ਕਾਂਗਰਸ ਨੂੰ ਮੁੜ ਕਾਬਜ਼ ਹੋਣ ਤੋਂ ਰੋਕਣ ਲਈ ਪਿੱਛੇ ਰਹਿ ਕੇ ਆਪ‘ ਦੇ ਰਾਜ-ਭਾਗ ਨੂੰ ਸਵੀਕਾਰ ਕਰਨ ਦੀ ਰਣਨੀਤੀ ਅਪਣਾ ਲਵੇਪਰ ਉਹ ਪੰਜਾਬੀ ਮਾਨਸਿਕਤਾਇੱਥੋਂ ਦੀ ਪੇਂਡੂ-ਸਮਾਜਿਕ ਬਣਤਰ ਅਤੇ ਅਣਖ ਨੂੰ ਖਰੀਦ ਨਹੀਂ ਸਕਦੀ। ਪੰਜਾਬੀ ਮੁਫ਼ਤਖੋਰੀ ਦੇ ਜਾਲਡੇਰਾਵਾਦ ਦੇ ਭੁਲੇਖਿਆਂਆਰ.ਐੱਸ.ਐੱਸ. ਦੇ ਪ੍ਰਭਾਵ ਜਾਂ ਕੇਂਦਰੀ ਡਰ ਅੱਗੇ ਕਦੇ ਨਹੀਂ ਝੁਕਦੇ। ਦਿੱਲੀ ਦੀ ਹਮਲਾਵਰ ਸਿਆਸਤ ਪੰਜਾਬ ਦੀ ਸਾਂਝੀਵਾਲਤਾ ਅਤੇ ਅਣਖੀਲੇ ਇਤਿਹਾਸ ਦੀ ਕੰਧ ਨਾਲ ਟਕਰਾ ਕੇ ਹਮੇਸ਼ਾ ਨਾਕਾਮ ਹੁੰਦੀ ਰਹੀ ਹੈਅਤੇ ਇਸ ਵਾਰ ਵੀ ਪੰਜਾਬ ਆਪਣੀ ਵੱਖਰੀ ਹੋਂਦਸੂਬਾਈ ਖੁਦਮੁਖਤਿਆਰੀ ਅਤੇ ਪਛਾਣ ਨੂੰ ਹਰ ਕੀਮਤ ਤੇ ਬਰਕਰਾਰ ਰੱਖੇਗਾ।

Related posts

ਕੇਵਲ ਸਿੰਘ ਢਿੱਲੋਂ ਬਣੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ !

admin

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਤੇ ਰਜਿਸਟਰਾਰ ਨੂੰ ਸਜ਼ਾ

admin

ਸੱਤਾ ਦੇ ਨਸ਼ੇ ਵਿੱਚ ਘੂਕ ਸੁੱਤੀ ਪੰਜਾਬ ਸਰਕਾਰ ਨੂੰ ਐਨਪੀਐਸ ਮੁਲਾਜ਼ਮਾਂ ਨੇ ਬੀਨ ਵਜਾ ਜਗਾਇਆ

admin