Punjab

ਪੰਜਾਬ ਵਿੱਚ 13 ਜੂਨ ਨੂੰ ਚਾਰ ਨਗਰ ਕੌਂਸਲਾਂ ਦੀਆਂ ਚੋਣਾਂ ਲਈ ਜ਼ਾਬਤਾ ਲਾਗੂ

ਵੋਟਿੰਗ।

ਪੰਜਾਬ ਚੋਣ ਕਮਿਸ਼ਨ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਦੀਆਂ ਗੁਰਦਾਸਪੁਰ, ਦੀਨਾਨਗਰ, ਕਾਦੀਆਂ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਦੀ ਸ਼ਾਮ ਚੌਰਾਸੀ ਨਗਰ ਕੌਂਸਲ ਲਈ ਚੋਣ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਨੋਟੀਫਿਕੇਸ਼ਨ ਦੇ ਜਾਰੀ ਹੁੰਦੇ ਹੀ ਸਬੰਧਤ ਨਗਰ ਕੌਂਸਲਾਂ ਦੇ ਅਧਿਕਾਰ ਖੇਤਰ ਵਿੱਚ ਤੁਰੰਤ ਪ੍ਰਭਾਵ ਨਾਲ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।

ਚੋਣ ਪ੍ਰੋਗਰਾਮ ਦੇ ਅਨੁਸਾਰ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ ਅੱਜ ਤੋਂ (30 ਮਈ) ਤੋਂ ਸ਼ੁਰੂ ਹੋ ਕੇ 3 ਜੂਨ 2026 ਤੱਕ ਚੱਲੇਗੀ। ਨਾਮਜ਼ਦਗੀਆਂ ਦੀ ਪੜਤਾਲ 4 ਜੂਨ ਨੂੰ ਹੋਵੇਗੀ ਅਤੇ ਉਮੀਦਵਾਰ 5 ਜੂਨ 2026 ਨੂੰ ਆਪਣੇ ਨਾਮ ਵਾਪਸ ਲੈ ਸਕਣਗੇ। 13 ਜੂਨ 2026 ਨੂੰ ਸਵੇਰੇ 8:00 ਵਜੇ ਤੋਂ ਸ਼ਾਮ 4:00 ਵਜੇ ਤੱਕ ਵੋਟਿੰਗ ਹੋਵੇਗੀ। ਵੋਟਾਂ ਦੀ ਗਿਣਤੀ ਵੋਟਾਂ ਪੈਣ ਤੋਂ ਤੁਰੰਤ ਬਾਅਦ ਉਸੇ ਦਿਨ ਹੋਵੇਗੀ। ਕਮਿਸ਼ਨ ਨੇ ਇਨ੍ਹਾਂ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਸਾਰੇ ਪ੍ਰਬੰਧ ਕੀਤੇ ਹਨ।

Related posts

ਮੁਸਲਿਮ ਭਾਈਚਾਰੇ ਵੱਲੋਂ ਟਾਵਰ ਮੋਰਚਾ ਸਮਾਣਾ ‘ਚ ਮਿੱਠੇ ਚੌਲਾਂ ਦਾ ਲੰਗਰ !

admin

ਭਗਵੰਤ ਮਾਨ ਨੇ ਬਿਸ਼ਨੋਈ ਦੀ ਇੰਟਰਵਿਊ ਬਾਰੇ ਨਾ ਸਿਰਫ ਪੰਜਾਬੀਆਂ ਤੇ ਹਾਈ ਕੋਰਟ ਨੂੰ ਵੀ ਗੁੰਮਰਾਹ ਕਰਨ ਦਾ ਯਤਨ ਕੀਤਾ : ਬਿਕਰਮ ਸਿੰਘ ਮਜੀਠੀਆ

Bunty

ਤਿਰੰਗਾ ਯਾਤਰਾਵਾਂ ਨਾਲ ਦੇਸ਼ ਭਗਤੀ ਦੇ ਰੰਗ ਵਿਚ ਰੰਗੇ ਸਿਰਸਾ ਦੇ ਪਿੰਡ

admin